Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦੁੱਧ ਵਿੱਚ ਮਿਲਾਵਟ ਅਤੇ ਗੁਣਵੱਤਾ ਦੀ ਜਾਂਚ ਲਈ ਹਫ਼ਤਾ ਭਰ ਚੱਲੀ ਮੁਹਿੰਮ ਵਿੱਚ ਫੂਡ ਸੇਫਟੀ ਟੀਮ ਨੇ 34 ਸੈਂਪਲ ਭਰੇ

Tandarust Punjab, Mission Tandarust Punjab, SBS Nagar, Shaheed Bhagat Singh Nagar, Nawanshahr

Web Admin

Web Admin

5 Dariya News

ਨਵਾਂਸ਼ਹਿਰ , 26 Aug 2022

Last updated on: Aug 26, 2022, 00:00 IST

ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਡਾ. ਅਭਿਨਵ ਤਿ੍ਰਖਾ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫੂਡ ਸੇਫਟੀ ਟੀਮ ਸ਼ਹੀਦ ਭਗਤ ਸਿੰਘ ਨਗਰ ਨੇ ਜੁਆਇੰਟ ਕਮਿਸ਼ਨਰ (ਫੂਡ) ਮਨੋਜ ਖੋਸਲਾ ਦੀ ਅਗਵਾਈ ਵਿੱਚ ਹਫ਼ਤਾ ਭਰ ਚੱਲੀ ਵਿਸ਼ੇਸ਼ ਮੁਹਿੰਮ ਵਿੱਚ ਦੁੱਧ ਵਿੱਚ ਮਿਲਾਵਟ ਅਤੇ ਗੁਣਵੱਤਾ ਦੀ ਜਾਂਚ ਹਿੱਤ ਜ਼ਿਲ੍ਹੇ ਭਰ ਵਿੱਚ 34 ਸੈਂਪਲ ਭਰ ਕੇ ਜਾਂਚ ਲਈ ਸਟੇਟ ਫੂਡ ਲੈਬ, ਖਰੜ ਵਿੱਚ ਭੇਜੇ ਗਏ।

ਇਸ ਮੁਹਿੰਮ ਵਿੱਚ ਸ਼੍ਰੀ ਖੋਸਲਾ ਦੇ ਨਾਲ ਫੂਡ ਸੇਫਟੀ ਅਫ਼ਸਰ ਸੰਗੀਤਾ ਸਹਿਦੇਵ ਅਤੇ ਦਿਨੇਸ਼ਜੋਤ ਸਿੰਘ ਦੀਆਂ ਟੀਮਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿੱਚ ਸੈਂਪਲ ਭਰੇ ਜਿਨ੍ਹਾਂ ਵਿੱਚ ਨਵਾਂਸ਼ਹਿਰ, ਰਾਹੋਂ, ਬੰਗਾ, ਬਹਿਰਾਮ, ਮੁਕੰਦਪੁਰ, ਜਾਡਲਾ, ਬਲਾਚੌਰ, ਕਾਠਗੜ੍ਹ, ਰੱਤੇਵਾਲ, ਬਾਗੋਵਾਲ ਆਦਿ ਸ਼ਾਮਲ ਹਨ। ਸ਼੍ਰੀ ਖੋਸਲਾ ਨੇ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਸ਼ੂਆਂ ਦੀ ਲੰਪੀ ਸਕਿਨ ਇੰਸਫੈਕਸ਼ਨ (ਧੱਫ਼ੜੀ ਰੋਗ) ਕਰਕੇ ਦੁੱਧ ਵਿਚ ਮਿਲਾਵਟਖੋਰੀ ਦਾ ਖਦਸ਼ਾ ਵੱਧਣ ਕਰਕੇ ਦੁੱਧ ਦੀ ਜਾਂਚ ਲਈ ਇਹ ਮੁਹਿੰਮ ਚਲਾਈ ਗਈ ਸੀ। 

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਦੁੱਧ ਦੀ ਉਪਲੱਬਧਤਾ ਕਰਾਵਉਣਾ ਸਰਕਾਰ ਦਾ ਉਦੇਸ਼ ਹੈ ਕਿਉਂਕਿ ਦੁੱਧ ਹਰ ਉਮਰ ਵਰਗ ਦੇ ਲੋਕਾਂ ਦੁਆਰਾ ਵਰਤਿਆ ਜਾਂਦਾ ਹੈ। ਉਨ੍ਹਾਂ ਵਲੋ ਦੱਸਿਆ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਮੁਹਿੰਮਾਂ ਜਾਰੀ ਰਹਿਣਗੀਆਂ। ਫੂਡ ਸੇਫਟੀ ਅਫਸਰ ਸੰਗੀਤਾ ਸਹਿਦੇਵ ਅਤੇ ਦਿਨੇਸ਼ਜੋਤ ਸਿੰਘ ਨੇ ਕਿਹਾ ਕਿ ਰਿਪੋਰਟਾਂ ਆਉਣ ’ਤੇ ਦੋਸ਼ੀ ਪਾਏ ਗਏ ਵਿਅਕਤੀਆਂ ਖਿਲਾਫ਼ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। 

ਉਹਨਾਂ ਇਹ ਵੀ ਕਿਹਾ ਕਿ ਖਾਣ-ਪੀਣ ਦਾ ਕੋਈ ਵੀ ਛੋਟਾ ਵੱਡਾ ਕੰਮ ਕਰਨ ਵਾਲੇ ਆਪਣਾ ਫੂਡ ਸੇਫਟੀ ਦਾ ਲਾਈਸੈਂਸ ਜ਼ਰੂਰ ਲੈਣ ਅਤੇ ਵਧੇਰੇ ਜਾਣਕਾਰੀ ਲਈ ਸਿਵਲ ਸਰਜਨ ਦਫਤਰ, ਨਵਾਂਸ਼ਹਿਰ ਵਿਖੇ ਫੂਡ ਸੇਫ਼ਟੀ ਬਰਾਂਚ ਨਾਲ ਸੰਪਰਕ ਕਰਨ।

ਫ਼ੋਟੋ ਕੈਪਸ਼ਨ:

ਮਿਆਰੀ ਦੁੱਧ ਦੀ ਜਾਂਚ ਲਈ ਚਲਾਈ ਗਈ ਹਫ਼ਤੇ ਭਰ ਦੀ ਮੁਹਿੰਮ ਦੌਰਾਨ ਜਾਂਚ ਕਰਦੀ ਹੋਈ ਫੂਡ ਸੇਫ਼ਟੀ ਅਧਿਕਾਰੀਆਂ ਦੀ ਟੀਮ।

 

Tags: Tandarust Punjab , Mission Tandarust Punjab , SBS Nagar , Shaheed Bhagat Singh Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD