Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੰਸਦ ਮੈਂਬਰ Sanjeev Arora ਵੱਲੋਂ ਜਗਰਾਉਂ ਹਲਕੇ ਦੇ ਵਿਕਾਸ ਲਈ 11 ਲੱਖ ਰੁਪਏ ਦੇਣ ਦਾ ਐਲਾਨ

ਸ਼੍ਰੀ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ, ਲਿਆ ਆਸ਼ੀਰਵਾਦ

Saravjit Kaur Manuke, AAP, Aam Aadmi Party, Aam Aadmi Party Punjab, AAP Punjab, Member Parliament, Rajya Sabha, Sanjeev Arora

Web Admin

Web Admin

5 Dariya News

ਲੁਧਿਆਣਾ , 26 Aug 2022

Last updated on: Aug 26, 2022, 00:00 IST

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਜਗਰਾਉਂ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 11 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜਗਰਾਉਂ ਤੋਂ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਸ਼੍ਰੀ ਨਾਨਕਸਰ ਗੁਰਦੁਆਰੇ ਦੇ ਮੁੱਖੀ ਸਰਦਾਰ ਲੱਖਾ ਸਿੰਘ ਜੀ, ਨੇਚਰ ਆਰਟਿਸਟ ਸ੍ਰੀ ਹਰਪ੍ਰੀਤ ਸੰਧੂ ਅਤੇ ਹੋਰ ਬਹੁਤ ਸਾਰੇ ਲੋਕ ਹਾਜ਼ਰ ਸਨ।

ਸ੍ਰੀ ਸੰਜੀਵ ਅਰੋੜਾ ਵੱਲੋਂ ਅੱਜ ਸ੍ਰੀ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਸ੍ਰੀ ਅਰੋੜਾ ਨੇ ਨਾ ਸਿਰਫ਼ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ, ਸਗੋਂ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਪਰਿਸਰ ਵਿਚ ਸੁਚੱਜੀ ਸੰਭਾਲ ਵਾਲੇ ਬਾਗ ਦਾ ਵੀ ਦੌਰਾ ਕੀਤਾ। ਉਨ੍ਹਾਂ ਨੂੰ ਸਿਰੋਪਾਓ, ਪ੍ਰਸ਼ਾਦ ਅਤੇ ਬਾਬਾ ਨੰਦ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਕਿਤਾਬਚਾ ਭੇਂਟ ਕੀਤਾ ਗਿਆ। 

ਸ੍ਰੀ ਅਰੋੜਾ, ਟਰੱਸਟ ਵੱਲੋਂ ਕੀਤੇ ਜਾ ਰਹੇ ਧਾਰਮਿਕ, ਸਮਾਜਿਕ ਅਤੇ ਹੋਰ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋਏ। ਸ੍ਰੀ ਅਰੋੜਾ ਸਮੇਤ ਹਲਕਾ ਜਗਰਾਓਂ ਤੋਂ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਸ੍ਰੀ ਨਾਨਕਸਰ ਗੁਰਦੁਆਰਾ ਸਾਹਿਬ ਦੇ ਮੁੱਖੀ ਸਰਦਾਰ ਲੱਖਾ ਸਿੰਘ ਜੀ, ਸ੍ਰੀ ਹਰਪ੍ਰੀਤ ਸੰਧੂ ਅਤੇ ਹੋਰ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਪਵਿੱਤਰ ਅਸਥਾਨ ਵਿੱਚ ਬੂਟੇ ਲਗਾਏ। 

ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ ਰੁੱਖ ਲਗਾਉਣ ਦੀ ਮੁਹਿੰਮ ਨੂੰ ਉਤਸ਼ਾਹਿਤ ਕਰਨ ਵੱਲ ਇਕ ਪਹਿਲ ਸੀ। ਇਸ ਮੌਕੇ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਨੇ ਸੰਸਦ ਮੈਂਬਰ ਨੂੰ ਇਲਾਕੇ ਦੇ ਵਿਕਾਸ ਲਈ ਫੰਡ ਜਾਰੀ ਕਰਨ ਦੀ ਅਪੀਲ ਕੀਤੀ, ਜਿਸ ਤੋਂ ਬਾਅਦ ਸੰਸਦ ਮੈਂਬਰ ਸ੍ਰੀ ਸੰਜੀਵ ਅਰੋੜਾ ਨੇ ਸੰਸਦ ਮੈਂਬਰ ਲੋਕਲ ਏਰੀਆ ਡਿਵੈਲਪਮੈਂਟ ਸਕੀਮ (ਐਮ.ਪੀ.ਐਲ.ਡੀ.ਐਸ.) ਤਹਿਤ ਜਗਰਾਉਂ ਇਲਾਕੇ ਵਿਚ ਵੱਖ-ਵੱਖ ਵਿਕਾਸ ਕਾਰਜ਼ਾਂ ਲਈ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ। 

ਸ੍ਰੀਮਤੀ ਮਾਣੂਕੇ ਵੱਲੋਂ ਉਨ੍ਹਾਂ ਦੀ ਮੰਗ ਨੂੰ ਤੁਰੰਤ ਮੰਨਣ ਲਈ ਸ੍ਰੀ ਅਰੋੜਾ ਦਾ ਧੰਨਵਾਦ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦਾ ਪਲ ਬਹੁਤ ਹੀ ਖੂਬਸੂਰਤ ਸੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਸੁਚੱਜੀ ਸੰਭਾਲ ਵਾਲੇ ਪਾਰਕ ਵਿੱਚ ਹਰਿਆਲੀ ਦੇਖ ਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab , Member Parliament , Rajya Sabha , Sanjeev Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD