Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮਾਲ ਵਿਭਾਗ ਨਾਲ ਸਬੰਧਤ ਪੈਂਡਿੰਗ ਕੇਸਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ : Parneet Shergill

ਡਿਪਟੀ ਕਮਿਸ਼ਨਰ Parneet Shergill ਮੀਟਿੰਗ ਦੌਰਾਨ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆ ਹਦਾਇਤਾਂ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 26 Aug 2022

Last updated on: Aug 26, 2022, 00:00 IST

ਮਾਲ ਵਿਭਾਗ ਨਾਲ ਸਬੰਧਤ ਪੁਰਾਣੇ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਫੈਸਲਾ ਕੀਤਾ ਗਿਆ ਹੈ ਕਿ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਉਨ੍ਹਾਂ ਦੇ ਘਰਾਂ ਕੋਲ ਜਾ ਕੇ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਆਪਣੇ ਕੰਮਾਂ ਲਈ ਵੱਖ-ਵੱਖ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। 

ਇਸੇ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਵੱਖ ਵੱਖ ਪਿੰਡਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ ਕੰਮਾਂ ,ਫਰਦਾਂ, ਇੰਤਕਾਲ ਅਤੇ ਮਾਲ ਵਿਭਾਗ ਨਾਲ ਸਬੰਧਤ ਸਾਰੇ ਕੰਮ ਸਮੇਂ ਸਿਰ ਨਿਪਟਾ ਦਿੱਤੇ ਜਾਣ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਮਾਲੀਆ ਸਮੇਂ ਸਿਰ ਇਕੱਠਾ ਕੀਤਾ ਜਾਵੇ ਤਾਂ ਜੋ ਸਰਕਾਰ ਦਾ ਖਜਾਨੇ ਵਿੱਚ ਸਮੇਂ ਸਿਰ ਜਮਾਂ ਕਰਵਾਇਆ ਜਾ ਸਕੇ।

ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਹਦਾਇਤ ਕੀਤੀ ਕਿ ਪੰਚਾਇਤੀ ਜਮੀਨਾਂ ਨੇ ਨਾਜ਼ਾਇਜ਼ ਕਾਬਜਕਾਰਾਂ ਤੋਂ ਕਾਨੂੰਨੀ ਪ੍ਰੀਕਿਰਿਆ ਨਾਲ ਨਾਜ਼ਾਇਜ ਕਬਜੇ ਮਿਤੀ ਬੱਧ ਸਮੇਂ ਅੰਦਰ ਵਾਪਸ ਲਏ ਜਾਣ। ਉਨ੍ਹਾਂ ਜ਼ਿਲ੍ਹਾ ਲੈਂਡ ਰਿਕਾਰਡ ਸੁਸਾਇਟੀ ਦੇ ਜਿਲ੍ਹਾ ਸਿਸਟਮ ਮੈਨੇਜਰ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਫਰਦਾਂ ਅਤੇ ਇੰਤਕਾਲ ਤੇ ਇਸ ਸਬੰਧੀ ਹੋਰ ਕੰਮ ਤੁਰੰਤ ਨਿਪਟਾਉਣ। 

ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਰਨਲ ਅਨੁਪ੍ਰਿਤਾ ਜੌਹਲ, ਐਸ ਡੀ ਐਮ ਖਮਾਣੋਂ ਪਰਲੀਨ ਕਾਲੇਕਾ, ਸਹਾਇਕ ਕਮਿਸ਼ਨਰ ਸ੍ਰੀ ਅਸ਼ੋਕ ਕੁਮਾਰ, ਐਸ ਡੀ ਐਮ ਅਮਲੋਹ ਸ੍ਰੀ ਗੁਰਵਿੰਦਰ ਸਿੰਘ ਜੌਹਲ, ਐਸ ਡੀ ਐਮ ਫਤਹਿਗੜ੍ਹ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਸਮੂਹ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਸਮੇਤ ਹੋਰ ਅਧਿਕਾਰੀ ਹਾਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD