Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਾਨਸਾ ਪੁਲਿਸ ਵੱਲੋਂ ਹਾਈ ਪ੍ਰੋਫਾਈਲ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 24 ਦੋਸ਼ੀਆਂ ਵਿਰੁੱਧ ਚਲਾਣ ਪੇਸ਼

ਬਾਕੀ ਰਹਿੰਦੇ ਦੋਸ਼ੀਆਂ ਦੀ ਗਿ਼੍ਰਫਤਾਰੀ ਲਈ ਯਤਨ ਜਾਰੀ ਐਸ.ਐਸ.ਪੀ. ਸ੍ਰੀ ਗੌਰਵ ਤੂਰਾ

Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 26 Aug 2022

Last updated on: Aug 26, 2022, 00:00 IST

ਸੀਨੀਅਰ ਕਪਤਾਨ ਪੁਲਿਸ ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਨੇ ਸਿਟ ਦੇ ਮੈਂਬਰ ਡਾ. ਬਾਲ ਕ੍ਰਿਸ਼ਨ ਸਿੰਗਲਾ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਦੀ ਹਾਜ਼ਰੀ ਵਿੱਚ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2022 ਨੂੰ ਹਥਿਆਰਾਂ ਨਾਲ ਲੈਸ ਕਿਸੇ ਗੈਂਗਸਟਰ ਗਰੁੱਪ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਅਤੇ ਉਸਦੇ ਸਾਥੀਆ ਨੂੰ ਰਸਤੇ ਵਿੱਚ ਘੇਰ ਕੇ ਉਨ੍ਹਾਂ ਤੇ ਅੰਨੇਵਾਹ ਫਾਇਰਿੰਗ ਕਰਕੇ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ ਕਰਕੇ ਉਸਦੇ ਸਾਥੀਆਂ ਨੂੰ ਜ਼ਖਮੀ ਕਰ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਮਦੱਈ ਬਲਕੌਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੂਸਾ ਦੇ ਬਿਆਨ *ਤੇ ਅੰਨੇ੍ਹ ਕਤਲ ਦਾ ਮੁਕੱਦਮਾ ਨੰਬਰ 103 ਮਿਤੀ  29—05—2022 ਅ/ਧ 302,307,341, 326,148,149,427, 120—ਬੀ, 109, 473,

212,201 ਹਿੰ:ਦੰ: ਅਤੇ 25 (1)—ਏ ਅਸਲਾ ਐਕਟ ਅਤੇ 52—ਏ. ਪ੍ਰੀਜਨ ਐਕਟ ਥਾਣਾ ਸਿਟੀ—1 ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਹਾਈ—ਪ੍ਰੋਫਾਈਲ ਮਰਡਰ ਕੇਸ ਦੀ ਅਹਿਮੀਅਤ ਨੂੰ ਵੇਖਦੇ ਹੋਏ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਮੁਕੱਦਮੇ ਨੂੰ ਟਰੇਸ ਕਰਨ ਅਤੇ ਤਫ਼ਤੀਸ਼ ਮੁਕੰਮਲ ਕਰਨ ਲਈ ਸ੍ਰੀ ਪ੍ਰਮੋੋਦ ਬਾਨ, ਆਈ.ਪੀ.ਐਸ. ਐਡੀਸ਼ਨਲ ਡੀ.ਜੀ.ਪੀ. ਪੰਜਾਬ ਦੀ ਨਿਗਰਾਨੀ ਹੇਠ 6 ਮੈਂਬਰੀ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ (ਸਿਟ) ਦਾ ਗਠਿਨ ਕੀਤਾ ਗਿਆ। 

ਸਿੱਟ ਵੱਲੋਂ ਮੁਕੱਦਮੇ ਦੀ ਵਿਗਿਆਨਕ ਢੰਗ ਨਾਲ ਡੂੰਘਾਈ ਵਿੱਚ ਤਫਤੀਸ਼ ਅਮਲ ਵਿੱਚ ਲਿਆਉਣ *ਤੇ ਇਹ ਕਤਲ ਲਾਰੈਂਸ ਬਿਸਨੋਈ ਗੈਂਗਸਟਰ ਗਰੱਪ ਵੱਲੋਂ ਕਰਨਾ ਪਾਇਆ ਗਿਆ। ਤਫ਼ਤੀਸ਼ ਦੌਰਾਨ ਮੁਕੱਦਮੇ ਵਿੱਚ ਹੁਣ ਤੱਕ 36 ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋ ਹੁਣ ਤੱਕ 20 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, 2 ਦੋਸ਼ੀ ਮਨਪ੍ਰੀਤ ਸਿੰਘ ਉਰਫ ਮੰਨੁ ਕੁੱਸਾ ਅਤੇ ਜਗਰੂਪ ਉਰਫ ਰੂਪਾ ਦੀ ਪੁਲਿਸ ਮੁਕਾਬਲੇ ਦੌਰਾਨ ਪਿੰਡ ਭਕਨਾ ਖੁਰਦ ਥਾਣਾ ਘਰਿੰਡਾ (ਜਿਲਾ ਅੰਮ੍ਰਿਤਸਰ ਦਿਹਾਤੀ) ਵਿਖੇ 20 ਜੁਲਾਈ 2022 ਨੂੰ ਮੌਤ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਸਾਜਿਸ਼ਕਾਰ ਮੁੱਖ ਦੋਸ਼ੀ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਪੁੱਤਰ ਸਮਸੇ਼ਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ, ਸਚਿਨ ਥਾਪਨ ਉਰਫ ਸਚਿਨ ਟੁਟੇਜਾ ਪੁੱਤਰ ਸਿਵ ਦੱਤ, ਅਨਮੋਲ ਬਿਸ਼ਨੋਈ ਪੁੱਤਰ ਲਾਵਿੰਦਰ ਬਿਸ਼ਨੋਈ ਵਾਸੀ ਦੁਤਾਰਾਂਵਾਲੀ ਜਿ਼ਲ੍ਹਾ ਫਾਜਿ਼ਲਕਾ ਅਤੇ ਲਿਪਨ ਨਹਿਰਾ ਪੁੱਤਰ ਦਿਆ ਰਾਮ ਵਾਸੀ ਬੁੜਕਾ ਜਿ਼ਲਾ ਗੁੜਗਾਓ ਜਿਨ੍ਹਾਂ ਦੇ ਵਿਦੇਸ਼ ਵਿੱਚ ਹੋਣ ਬਾਰੇ ਪਤਾ ਲੱਗਿਆ ਹੈ, ਨੂੰ ਗ੍ਰਿਫਤਾਰ ਕਰਨ ਲਈ ਯੋਗ ਪ੍ਰਣਾਲੀ ਰਾਹੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇੰਨਵੈਸਟੀਗੇਸ਼ਨ ਟੀਮ ਵੱਲੋ ਤਫ਼ਤੀਸ ਮੁਕੰਮਲ ਕਰਕੇ ਗ੍ਰਿਫਤਾਰ ਕੀਤੇ 20O4 (ਵਿਦੇਸ਼ ਵਾਲੇ) ਕੁੱਲ 24 ਦੋਸ਼ੀਆਂ ਵਿਰੁੱਧ ਅੱਜ ਮਾਨਯੋਗ ਅਦਾਲਤ ਵਿੱਚ ਚਲਾਣ ਪੇਸ਼ ਕੀਤਾ ਗਿਆ ਹੈ। ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ ਜਾਰੀ ਹੈ। ਤਫਤੀਸ ਦੌਰਾਨ ਹਰ ਪਹਿਲੂ ਨੂੰ ਘੋਖ ਕੇ ਤਫਤੀਸ ਦੀ ਜੜ ਤੱਕ ਪਹੁੰਚ ਕੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਪਲੀਮੈਂਟਰੀ ਚਲਾਣ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD