Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਨੇ ਖੇਤੀਬਾੜੀ ਵਿਭਾਗ ਦੀਆਂ 359 ਅਤੇ ਸਿਵਲ ਜੱਜਾਂ ਦੀਆਂ 80 ਆਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੇਂਡੂ ਵਿਕਾਸ ਵਿਭਾਗ ਦੇ ਤਕਨੀਕੀ ਵਿੰਗ ਦਾ ਨਵਾਂ ਸਬ-ਡਿਵੀਜ਼ਨ ਦਫ਼ਤਰ ਹੋਵੇਗਾ ਸਥਾਪਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 26 Aug 2022

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਵੱਖ-ਵੱਖ ਕਾਡਰ ਦੀਆਂ 359 ਆਸਾਮੀਆਂ ਸਿੱਧੀ ਭਰਤੀ ਰਾਹੀਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।

ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਿੱਚ ਅਧਿਕਾਰੀਆਂ/ਮੁਲਾਜ਼ਮਾਂ ਦੀ ਬੇਹੱਦ ਘਾਟ ਹੈ, ਜਿਸ ਕਾਰਨ ਕਾਰਜਪ੍ਰਣਾਲੀ ਉਤੇ ਮਾੜਾ ਅਸਰ ਪੈ ਰਿਹਾ ਸੀ। ਇਨਾਂ ਆਸਾਮੀਆਂ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਦੀਆਂ 200, ਖੇਤੀਬਾੜੀ ਸਬ ਇੰਸਪੈਕਟਰਾਂ ਦੀਆਂ 150 ਅਤੇ ਲੈਬਾਰਟਰੀ ਸਹਾਇਕਾਂ ਦੀਆਂ ਨੌਂ ਆਸਾਮੀਆਂ ਸ਼ਾਮਲ ਹਨ, ਜਿਹੜੀਆਂ ਆਸਾਮੀਆਂ ਦੇ ਕਿਸੇ ਵੀ ਤਰਾਂ ਦੇ ਪੁਨਰਗਠਨ ਤੋਂ ਬਿਨਾਂ ਭਰੀਆਂ ਜਾਣਗੀਆਂ।

ਇਹ ਆਸਾਮੀਆਂ ਭਰਨ ਨਾਲ ਖੇਤੀਬਾੜੀ ਵਿਕਾਸ ਸਕੀਮਾਂ ਨੂੰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਅਤੇ ਕਿਸਾਨਾਂ ਨੂੰ ਸਹੂਲਤਾਂ ਬਿਨਾਂ ਕਿਸੇ ਰੁਕਾਵਟ ਤੋਂ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ।

ਸਿਵਲ ਜੱਜਾਂ ਦੀਆਂ 80 ਆਸਾਮੀਆਂ ਭਰਨ ਦੀ ਮਨਜ਼ੂਰੀ

ਕੈਬਨਿਟ ਨੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀਆਂ 80 ਆਸਾਮੀਆਂ ਨੂੰ ਪੰਜਾਬ ਸਿਵਲ ਸਰਵਿਸ ਕਮਿਸ਼ਨ, ਪਟਿਆਲਾ ਦੇ ਦਾਇਰੇ ਵਿੱਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਹੇਠਲੀਆਂ ਅਦਾਲਤਾਂ ਦੇ ਕੰਮਕਾਜ ਵਿੱਚ ਮੁਸਤੈਦੀ ਯਕੀਨੀ ਬਣਾਉਣ ਲਈ ਨਵੇਂ ਜੂਡੀਸ਼ੀਅਲ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਵਿੱਚ ਮਦਦ ਮਿਲੇਗੀ।

497 ਵੈਟਰਨਰੀ ਫਾਰਮਾਸਿਸਟਾਂ ਅਤੇ 498 ਕਲਾਸ-4/ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਵਿੱਚ ਵਾਧੇ ਦਾ ਫੈਸਲਾ

ਇਸ ਦੌਰਾਨ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਪਹਿਲਾਂ ਹੀ ਠੇਕੇ ਦੇ ਆਧਾਰ ਉਤੇ ਕੰਮ ਕਰਦੇ 497 ਵੈਟਰਨਰੀ ਫਾਰਮਾਸਿਸਟਾਂ ਅਤੇ 498 ਕਲਾਸ-4/ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਨੂੰ ਪਹਿਲੀ ਅਪਰੈਲ 2022 ਤੋਂ 31 ਮਾਰਚ 2023 ਤੱਕ ਇਕ ਸਾਲ ਲਈ ਹੋਰ ਵਧਾਉਣ ਵਾਸਤੇ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। 

ਇਹ ਫੈਸਲਾ ਇਨਾਂ ਵੈਟਰਨਰੀ ਹਸਪਤਾਲਾਂ ਦੇ ਕੰਮਕਾਜ ਨੂੰ ਸੁਚਾਰੂ ਕਰਨਾ ਯਕੀਨੀ ਬਣਾਉਣ ਲਈ ਕੀਤਾ ਗਿਆ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਮੁਹੱਈਆ ਹੋਣਗੀਆਂ।ਸੂਬਾ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਨੂੰ ਪਹਿਲਾਂ ਹੀ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਪ੍ਰਵਾਨਤ 582 ਆਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਪਸ਼ੂ ਪਾਲਣ ਵਿਭਾਗ ਨੂੰ ਵਾਪਸ ਤਬਦੀਲ ਕਰ ਦਿੱਤਾ ਹੈ। 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਬਣੇਗਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਸਬ ਡਿਵੀਜ਼ਨ ਦਫ਼ਤਰ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਕਰਨ ਲਈ ਪੰਜਾਬ ਕੈਬਨਿਟ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵਿਭਾਗ ਦੇ ਤਕਨੀਕੀ ਵਿੰਗ ਦਾ ਨਵਾਂ ਸਬ-ਡਿਵੀਜ਼ਨ ਦਫ਼ਤਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਇਕ ਸਬ-ਡਿਵੀਜ਼ਨਲ ਅਫ਼ਸਰ, ਦੋ ਜੂਨੀਅਰ ਇੰਜਨੀਅਰ, ਇਕ ਜੂਨੀਅਰ ਡਰਾਫਟਸਮੈਨ ਅਤੇ ਇਕ ਸੇਵਾਦਾਰ ਸਣੇ ਕੁੱਲ ਛੇ ਆਸਾਮੀਆਂ ਸਿਰਜੀਆਂ ਗਈਆਂ ਹਨ।

ਪੀ.ਐਸ.ਪੀ.ਸੀ.ਐਲ. ਦੀ ਰਿਵੈਂਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ ਪ੍ਰਵਾਨ

ਕੈਬਨਿਟ ਨੇ ਬਿਜਲੀ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰ ਕੇ ਖਪਤਕਾਰਾਂ ਨੂੰ ਸੁਚਾਰੂ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਪ੍ਰਸਤਾਵਿਤ ਰਿਵੈਂਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਨੂੰ ਪ੍ਰਵਾਨ ਕਰ ਲਿਆ। ਉਨਾਂ ਕਿਹਾ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਲਈ ਭਾਰਤ ਸਰਕਾਰ ਤੋਂ 97,631 ਕਰੋੜ ਰੁਪਏ ਦੀ ਅਨੁਮਾਨਿਤ ਕੁੱਲ ਬਜਟ ਸਹਾਇਤਾ ਪ੍ਰਾਪਤ ਹੋਵੇਗੀ ਅਤੇ ਇਸ ਉਤੇ ਕੁੱਲ 3,03,758 ਕਰੋੜ ਰੁਪਏ ਖਰਚ ਹੋਣਗੇ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD