Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਪਸ਼ੂ ਪਾਲਣ ਦੇ ਕਿੱਤੇ ਨੂੰ ਪ੍ਰਫੁਲਿਤ ਕਰਨ ਲਈ ਜਾਨਵਰਾਂ ਦਾ ਨਸਲ ਸੁਧਾਰ ਪ੍ਰੋਗਰਾਮ ਸਰਕਾਰ ਦੀ ਤਰਜੀਹ : ਲਾਲਜੀਤ ਸਿੰਘ ਭੁੱਲਰ

ਨਕਲੀ ਦੁੱਧ ਦੀ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ, ਪਸ਼ੂ ਪਾਲਣ ਵਿਚ ਭਰਤੀ ਪ੍ਰਕ੍ਰਿਆ ਜਾਰੀ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਜਲਾਲਾਬਾਦ/ਫਾਜਿਲ਼ਕਾ , 28 Aug 2022

Last updated on: Aug 28, 2022, 00:00 IST

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿਚ ਪਸ਼ੂ ਪਾਲਣ ਦੇ ਕਿੱਤੇ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਹਰ ਸੰਭਵ ਕੋਸਿ਼ਸ ਕਰ ਰਹੀ ਹੈ। ਹ ਬੀਤੀ ਰਾਤ ਜਿ਼ਲ੍ਹੇ ਦੇ ਪਿੰਡ ਵੈਰੋਕੇ ਵਿਖੇ ਸ਼ੇਰਬਾਜ ਸਿੰਘ ਅਤੇ ਵਰਿੰਦਰ ਸਿੰਘ ਦੇ ਲਕਸ਼ਮੀ ਡੇਅਰੀ ਫਾਰਮ ਵੇਖਣ ਪਹੁੰਚੇ ਸਨ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਸ਼ੂ ਪਾਲਣ ਨਾ ਕੇਵਲ ਸਾਡੇ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਸਹਾਈ ਹੋ ਸਕਦਾ ਹੈ ਬਲਕਿ ਇਹ ਕਿੱਤਾ ਮਨੁੱਖੀ ਵਸੋਂ ਲਈ ਇਕ ਪੌਸ਼ਟਿਕ ਖੁਰਾਕ ਦੁੱਧ ਦੀ ਪੈਦਾਵਾਰ ਕਰਕੇ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਵੀ ਅਹਿਮ ਭੁਮਿਕਾ ਨਿਭਾਅ ਸਕਦਾ ਹੈ। ਕੈਬਨਿਟ ਮੰਤਰੀ ਨੇ ਦੁਧਾਰੂ ਜਾਨਵਰਾਂ ਵਿਚ ਨਸਲ ਸੁਧਾਰ ਤੇ ਜ਼ੋਰ ਦਿੰਦਿਆਂ ਕਿਹਾ ਕਿ ਚੰਗੀ ਨਸ਼ਲ ਦੇ ਜਾਨਵਰਾਂ ਨਾਲ ਘੱਟ ਲਾਗਤ ਨਾਲ ਦੁੱਧ ਦੀ ਜਿਆਦਾ ਪੈਦਾਵਾਰ ਕੀਤੀ ਜਾ ਸਕਦੀ ਹੈ। 

ਉਨ੍ਹਾਂ ਨੇ ਕਿਹਾ ਕਿ ਸਰਕਾਰ ਜਾਨਵਰਾਂ ਦੀ ਨਸਲ ਸੁਧਾਰ ਪ੍ਰੋਗਰਾਮ ਨੂੰ ਹੋਰ ਤਰਜੀਹੀ ਅਧਾਰ ਤੇ ਲਾਗੂ ਕਰੇਗੀ ਤਾਂ ਜ਼ੋ ਡੇਅਰੀ ਫਾਰਮਿੰਗ ਦੇ ਕਿੱਤੇ ਨੂੰ ਹੋਰ ਪ੍ਰਫੁਲਿਤ ਕੀਤਾ ਜਾ ਸਕੇ। ਇੱਥੇ ਜਿਕਰਯੋਗ ਹੈ ਕਿ ਲਕਸ਼ਮੀ ਡੇਅਰੀ ਫਾਰਮ ਤੋਂ ਉੱਚ ਕੁਆਲਟੀ ਦੇ ਜਾਨਵਰਾਂ ਦਾ ਸੀਮਨ ਦੇਸ਼ ਭਰ ਵਿਚ ਸਪਲਾਈ ਕੀਤਾ ਜਾਂਦਾ ਹੈ। ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ: ਲਾਲਜ਼ੀਤ ਸਿੰਘ ਭੁੱਲਰ ਨੇ ਆਖਿਆ ਕਿ ਨਕਲੀ ਦੁੱਧ ਤੇ ਨਕਲੀ ਦੁੱਧ ਤੋਂ ਬਣੇ ਉਤਪਾਦਾਂ ਦੀ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ ਕਿਉਂਕਿ ਇਹ ਮਨੁੱਖੀ ਸਿਹਤ ਲਈ ਤਾਂ ਨੁਕਸਾਨਦਾਇਕ ਹਨ ਹੀ, ਇਸ ਦੇ ਨਾਲ ਕਿਸਾਨਾਂ ਨੂੰ ਵੀ ਇਸੇ ਕਾਰਨ ਸੁੱਧ ਦੁੱਧ ਦੀ ਪੂਰੀ ਕੀਮਤ ਨਹੀਂ ਮਿਲਦੀ ਹੈ।

ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਦੀ ਵਿਰਾਸਤ ਅਨੁਸਾਰ ਆਪਣੀ ਜਰੂਰਤ ਲਈ ਆਪਣੇ ਘਰ ਇਕ ਦੋ ਦੁਧਾਰੂ ਜਾਨਵਰ ਜਰੂਰ ਰੱਖਣ ਤਾਂ ਜ਼ੋ ਪਰਿਵਾਰ ਨੂੰ ਸਾਫ ਸੁਥਰਾ ਤੇ ਸੁੱਧ ਦੁੱਧ ਮਿਲ ਸਕੇ। ਇਕ ਹੋਰ ਸਵਾਲ ਦੇ ਜਵਾਬ ਵਿਚ ਪਸ਼ੁ ਪਾਲਣ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿਚ ਵੈਟਰਨਰੀ ਇੰਸਪੈਕਟਰਾਂ ਦੀ ਘਾਟ ਪੂਰੀ ਕੀਤੀ ਜਾ ਰਹੀ ਹੈ। ਪਿੱਛੇ ਜਿਹੇ ਵਿਭਾਗ ਵਿਚ 148 ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਜਰੂਰਤ ਅਨੁਸਾਰ ਹੋਰ ਭਰਤੀ ਵੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 418 ਵੈਟਰਨਰੀ ਅਫਸਰਾਂ ਦੀ ਪਿੱਛਲੇ ਦਿਨੀਂ ਪ੍ਰੀਖਿਆ ਲਈ ਗਈ ਹੈ ਅਤੇ ਇਹ ਭਰਤੀ ਪ੍ਰਕ੍ਰਿਆ ਵੀ ਜਲਦ ਮੁਕੰਮਲ ਕਰ ਲਈ ਜਾਵੇਗੀ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD