Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਲ ਇੰਡੀਆ ਕਾਉਂਸਿਲ-ਯੋਲ-ਹਾਰਟਫੁੱਲਨੈੱਸ ਐਜੂਕੇਸ਼ਨ ਟਰੱਸਟ ਨੇ ਕਾਨਹਾ ਸ਼ਾਂਤੀ ਵਨਮ, ਹੈਦਰਾਬਾਦ ਵਿਖੇ ਆਰੀਅਨਜ਼ ਗਰੁੱਪ ਆਫ ਕਾਲੇਜਿਸ ਨੂੰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ

ਡਾ. ਅੰਸ਼ੂ ਕਟਾਰੀਆ ਨੇ ਰਾਸ਼ਟਰੀ ਯੂਨੀਕੋਰਨ ਅਵਾਰਡਸ ਵਿੱਚ ਚੇਅਰਮੈਨ, ਆਲ ਇੰਡੀਆ ਕਾਉਂਸਿਲ; ਦਾਜੀ; ਸ਼੍ਰੀਮਤੀ ਕਵਿਤਾ ਤੋਂ ਪੁਰਸਕਾਰ ਪ੍ਰਾਪਤ ਕੀਤਾ

Aryans Group of Colleges , Aryan College, Rajpura, Aryans Group of Colleges Rajpura, Dr. Parveen Kataria, Dr. Anshu Kataria

Web Admin

Web Admin

5 Dariya News

ਮੋਹਾਲੀ , 28 Aug 2022

Last updated on: Aug 28, 2022, 00:00 IST

ਆਲ ਇੰਡੀਆ ਕਾਉਂਸਿਲ ਆਫ਼ ਟੈਕਨੀਕਲ ਐਜੂਕੇਸ਼ਨ, ਹਾਰਟਫੁੱਲਨੈੱਸ ਐਜੂਕੇਸ਼ਨ ਟਰੱਸਟ ਅਤੇ ਯੂਅਰ ਵਨ ਲਾਈਫ ਨੇ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਨੂੰ ਕਾਨ੍ਹਾ ਸ਼ਾਂਤੀ ਵਨਮ, ਹੈਦਰਾਬਾਦ ਵਿੱਚ ਨੈਸ਼ਨਲ ਯੂਨੀਕੋਰਨ ਅਵਾਰਡ ਨਾਲ ਸਨਮਾਨਿਤ ਕੀਤਾ। ਇਹ ਪੁਰਸਕਾਰ ਕੇ. ਕਵਿਤਾ ਮੈਂਬਰ, ਵਿਧਾਨ ਪ੍ਰੀਸ਼ਦ, ਨਿਜ਼ਾਮਾਬਾਦ; ਸ਼੍ਰੀ ਕਮਲੇਸ਼ ਡੀ. ਪਟੇਲ (ਦਾਜੀ), ਪ੍ਰਧਾਨ, ਰਾਮ ਮਿਸ਼ਨ ਅਤੇ ਸੰਸਥਾਪਕ,ਹਾਰਟਫੁੱਲਨੈੱਸ ਐਜੂਕੇਸ਼ਨ ਟਰੱਸਟ; ਡਾ. ਅਨਿਲ ਸਹਿਸਰਾਬੁਦੇ, ਚੇਅਰਮੈਨ,ਆਲ ਇੰਡੀਆ ਕਾਉਂਸਿਲ ਆਫ਼ ਟੈਕਨੀਕਲ ਐਜੂਕੇਸ਼ਨ; ਯੋਗੀ ਕੋਚਰ, ਯੂਅਰ ਵਨ ਲਾਈਫ ਆਦਿ ਦੀ ਮੌਜੂਦਗੀ ਵਿੱਚ ਦਿੱਤਾ ਗਿਆ।

ਹਾਰਟਫੁੱਲਨੈੱਸ ਐਜੂਕੇਸ਼ਨ ਟਰੱਸਟ,ਆਲ ਇੰਡੀਆ ਕਾਉਂਸਿਲ ਆਫ਼ ਟੈਕਨੀਕਲ ਐਜੂਕੇਸ਼ਨ ਅਤੇ ਯੂਅਰ ਵਨ ਲਾਈਫ ਦੁਆਰਾ ਸੰਸਥਾਗਤ ਪੁਰਸਕਾਰ ਭਾਰਤ ਵਿੱਚ ਸਭ ਤੋਂ ਖੁਸ਼ਹਾਲ ਸੰਸਥਾਵਾਂ ਨੂੰ ਮਾਨਤਾ ਦੇਣ ਵਾਲੇ ਰਾਸ਼ਟਰੀ ਪੱਧਰ 'ਤੇ ਪਹਿਲੇ ਪੁਰਸਕਾਰ ਹਨ। ਇਸ ਸਮਾਗਮ ਨੂੰ ਕਾਨ੍ਹਾ ਸ਼ਾਂਤੀ ਵਨਮ ਵਿੱਚ ਮੌਜੂਦ 10000 ਹਾਜ਼ਰੀਨ ਦੁਆਰਾ ਦੇਖਿਆ ਗਿਆ ਅਤੇ 150 ਤੋਂ ਵੱਧ ਦੇਸ਼ਾਂ ਵਿੱਚ ਲੱਖਾਂ ਲੋਕ ਸ਼ਾਮਲ ਹੋਏ।

ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ; ਪ੍ਰਧਾਨ, ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ); ਅਤੇ ਫੈਡਰੇਸ਼ਨ ਆਫ ਸੈਲਫ ਫਾਈਨੈਂਸਿੰਗ ਟੈਕਨੀਕਲ ਇੰਸਟੀਚਿਊਸ਼ਨਜ਼ ਨੇ ਇਹ ਪੁਰਸਕਾਰ ਪ੍ਰਾਪਤ ਕੀਤਾ। ਇਸ ਸਮਾਰੋਹ ਵਿੱਚ ਭਾਰਤ ਭਰ ਤੋਂ ਕਈ ਵਾਈਸ ਚਾਂਸਲਰ ਅਤੇ ਵੱਖ-ਵੱਖ ਸੰਸਥਾਵਾਂ ਦੇ ਡਾਇਰੈਕਟਰਾਂ ਨੇ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਭਾਰਤ ਦੇ ਸਾਰੇ ਰਾਜਾਂ ਦੀ ਪ੍ਰਤੀਨਿਧਤਾ ਵੀ ਦਿਖਾਈ ਦਿੱਤੀ।

ਡਾ. ਅੰਸ਼ੂ ਕਟਾਰੀਆ ਨੇ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਅਸੀਂ ਇਸ ਰਾਸ਼ਟਰੀ ਪੁਰਸਕਾਰ ਨੂੰ ਪ੍ਰਾਪਤ ਕਰਨ ਤੋਂ ਬਾਅਦ ਬਹੁਤ ਖੁਸ਼ ਹਾਂ। ਜਲਦੀ ਹੀ ਅਸੀਂ ਆਰੀਅਨਜ਼ ਹੈਪੀਨੇਸ ਮੇਲਾ ਦੀ ਯੋਜਨਾ ਬਣਾ ਰਹੇ ਹਾਂ ਅਤੇ ਅਸੀਂ ਆਰੀਅਨਜ਼ ਕੈਂਪਸ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਦੇ ਨਾਲ ਉਹਨਾਂ ਦੀ ਤੰਦਰੁਸਤੀ ਲਈ ਲਗਾਤਾਰ ਖੁਸ਼ੀ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਕੁਝ ਵਰਕਸ਼ਾਪ ਵੀ ਕਰ ਰਹੇ ਹਾਂ। ਉਨ੍ਹਾਂ ਨੇ ਅੱਗੇ ਸਾਰੀ ਆਰੀਅਨਜ਼ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਆਰੀਅਨਜ਼ ਗਰੁੱਪ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਪਿਛਲੇ 15 ਸਾਲਾਂ ਵਿੱਚ ਬਹੁਤ ਸਾਰੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ।

ਇਸ ਮੌਕੇ 'ਤੇ ਬੋਲਦੇ ਹੋਏ, ਸ਼੍ਰੀਮਤੀ ਕੇ. ਕਵਿਤਾ ਨੇ ਕਿਹਾ, "ਅਸੀਂ ਇਹ ਯਕੀਨੀ ਬਣਾਉਣ ਲਈ ਮਜ਼ਬੂਤ ਵਚਨਬੱਧਤਾ ਦੇ ਨਾਲ ਅਜਿਹਾ ਕਰਨ ਦੀ ਮਹੱਤਤਾ ਨੂੰ ਸਮਝਦੇ ਹਾਂ ਕਿ ਦਿਲ ਦੀ ਖੁਸ਼ਹਾਲੀ ਅਤੇ ਖੁਸ਼ੀ ਇਸ ਵਿਕਾਸ ਦੀ ਨੀਂਹ ਬਣਾਉਂਦੇ ਹਨ। ਅਸੀਂ ਨਾ ਸਿਰਫ਼ ਤੇਲੰਗਾਨਾ ਲਈ ਇਸ ਪ੍ਰੋਗਰਾਮ ਦਾ ਸਮਰਥਨ ਕਰ ਰਹੇ ਹਾਂ, ਸਗੋਂ ਹਾਰਟਫੁੱਲਨੈੱਸ ਐਜੂਕੇਸ਼ਨ ਟਰੱਸਟ,ਆਲ ਇੰਡੀਆ ਕਾਉਂਸਿਲ ਆਫ਼ ਟੈਕਨੀਕਲ ਐਜੂਕੇਸ਼ਨ ਅਤੇ ਯੂਅਰ ਵਨ ਲਾਈਫ ਅਤੇ ਫੈਡਰੇਸ਼ਨ ਆਫ ਸੈਲਫ ਫਾਈਨੈਂਸਿੰਗ ਟੈਕਨੀਕਲ ਇੰਸਟੀਚਿਊਸ਼ਨਜ਼ ਦੇ ਨਾਲ ਪੂਰੇ ਭਾਰਤ ਵਿੱਚ ਇਸਦੀ ਜਾਣਕਾਰੀ ਪ੍ਰਦਾਨ ਕਰਨ ਲਈ ਵੀ ਖੁਸ਼ ਹਾਂ।"

ਡਾ. ਅਨਿਲ ਸਹਿਸਬੁੱਧੇ,ਚੇਅਰਮੈਨ, ਆਲ ਇੰਡੀਆ ਕਾਉਂਸਿਲ ਆਫ਼ ਟੈਕਨੀਕਲ ਐਜੂਕੇਸ਼ਨ ਨੇ ਕਿਹਾ, “ਵਿਦਿਆਰਥੀਆਂ ਦੇ ਜੀਵਨ ਵਿੱਚ ਡਿਜ਼ੀਟਲ ਪਲੇਟਫਾਰਮ ਨਾ ਸਿਰਫ ਉਹਨਾਂ ਦੇ ਧਿਆਨ ਨੂੰ ਪ੍ਰਭਾਵਤ ਕਰ ਰਿਹਾ ਹੈ, ਸਗੋਂ ਉਹਨਾਂ ਦੀ ਪੂਰੀ ਐਂਡੋਕਰੀਨਲ ਪ੍ਰਣਾਲੀ ਅਤੇ ਬਦਲੇ ਵਿੱਚ ਉਹਨਾਂ ਦੀ ਭਾਵਨਾਤਮਕ ਅਤੇ ਸਰੀਰਕ ਸਿਹਤ ਵਿੱਚ ਤਬਦੀਲੀ ਹੋ ਰਹੀ ਹੈ। ਅਸੀਂ ਨਿਊ ਐਜੂਕੇਸ਼ਨ ਪਾਲਸੀ ਦਾ ਧੰਨਵਾਦ ਕਰਦੇ ਹਾਂ ਜਿਸ ਕਰਕੇ ਇੰਡੀਅਨ ਅਕਾਦਮਿਕ ਵਿੱਚ ਯੂਅਰ ਵਨ ਲਾਈਫ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਿਲਚਸਪ ਗੱਲ ਇਹ ਹੈ ਕਿ ਐਪ ਜੋ ਇਕ ਹੋਰ 'ਡਿਜੀਟਲ ਦਖਲਅੰਦਾਜ਼ੀ' ਵੀ ਹੈ, ਅਤੇ 'ਡਿਜੀਟਲ ਹਮਲੇ' ਦਾ ਮੁਕਾਬਲਾ ਕਰਦੀ ਹੈ। ਇਹ ਸਾਰੇ ਵਿਦਿਆਰਥੀਆਂ ਦੇ ਮਨ ਦੀ ਸਾਂਝ, ਦਿਮਾਗੀ ਨਕਸ਼ੇ ਅਤੇ ਖੁਸ਼ੀ ਸੂਚਕਾਂਕ ਦੀ ਨਿਗਰਾਨੀ ਕਰਦਾ ਹੈ ਅਤੇ ਕੈਲੀਬਰੇਟ ਕਰਦਾ ਹੈ।" ਉਨ੍ਹਾਂ ਨੇ ਡਾ. ਕਟਾਰੀਆ ਨੂੰ ਐਵਾਰਡ ਮਿਲਣ 'ਤੇ ਵਧਾਈ ਦਿੱਤੀ |

ਇਸ ਸਮਾਰੋਹ ਵਿੱਚ ਦੇਸ਼ ਭਰ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਪੰਜਾਬ); ਮਨੀਪਾਲ ਯੂਨੀਵਰਸਿਟੀ ਜੈਪੁਰ (ਰਾਜਸਥਾਨ); ਜੈਪੁਰੀਆ ਇੰਸਟੀਚਿਊਟ ਆਫ ਮੈਨੇਜਮੈਂਟ (ਰਾਜਸਥਾਨ); ਸੇਂਟ ਮੈਰੀ (ਹੈਦਰਾਬਾਦ); ਮਨੀਪੁਰ ਯੂਨੀਵਰਸਿਟੀ; ਐਸ ਜੀ ਟੀ ਯੂਨੀਵਰਸਿਟੀ (ਹਰਿਆਣਾ); ਸਿੱਕਮ ਮਨੀਪਾਲ ਯੂਨੀਵਰਸਿਟੀ (ਸਿੱਕਮ), ਕੇ ਆਈ ਈ ਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਗਾਜ਼ੀਆਬਾਦ); ਨੇਤਾਜੀ ਸੁਭਾਸ਼ ਚੰਦਰ ਇੰਸਟੀਚਿਊਟ ਆਫ ਟੈਕਨਾਲੋਜੀ (ਦਿੱਲੀ); ਵੇਲਮਲ ਇੰਜੀਨੀਅਰਿੰਗ ਕਾਲਜ (ਤਾਮਿਲਨਾਡੂ); ਮਾਰ ਬੇਸੇਲੀਓਸ ਇੰਸਟੀਚਿਊਟ ਆਫ ਟੈਕਨਾਲੋਜੀ ਐਂਡ ਸਾਇੰਸ (ਕੇਰਲਾ); ਜੇ ਐੱਸ ਐੱਸ ਅਕੈਡਮੀ ਆਫ ਹਾਇਰ ਐਜੂਕੇਸ਼ਨ ਐਂਡ ਰਿਸਰਚ (ਕਰਨਾਟਕ); ਕਲਾਸਾਲਿੰਗਮ ਅਕੈਡਮੀ ਆਫ਼ ਰਿਸਰਚ ਐਂਡ ਐਜੂਕੇਸ਼ਨ (ਤਾਮਿਲਨਾਡੂ); ਅੰਮ੍ਰਿਤਸਰ ਗਰੁੱਪ ਆਫ਼ ਕਾਲੇਜਿਸ (ਪੰਜਾਬ); ਅੰਬਾਲਿਕਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ (ਯੂ ਪੀ); ਭਾਰਤੀ ਵਿਦਿਆਪੀਠ ਇੰਸਟੀਚਿਊਟ ਆਫ਼ ਮੈਨੇਜਮੈਂਟ ਸਟੱਡੀਜ਼ ਐਂਡ ਰਿਸਰਚ (ਮਹਾਰਾਸ਼ਟਰ); ਟੈਕਨੀਆ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ (ਦਿੱਲੀ), ਲਕਸ਼ਮੀ ਨਰਾਇਣ ਕਾਲਜ ਆਫ਼ ਟੈਕਨਾਲੋਜੀ (ਮੱਧ ਪ੍ਰਦੇਸ਼) ਆਦਿ ਨੇ ਅਵਾਰਡ ਜਿੱਤੇ।

 

Tags: Aryans Group of Colleges , Aryan College , Rajpura , Aryans Group of Colleges Rajpura , Dr. Parveen Kataria , Dr. Anshu Kataria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD