Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀ.ਆਈ.ਏ ਸਟਾਫ ਵਲੋਂ ਭਾਰੀ ਮਾਤਰਾ ਵਿੱਚ 38 ਕਿਲੋ ਹੈਰੋਇਨ ਸਮੇਤ 02 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ , 28 Aug 2022

Last updated on: Aug 28, 2022, 00:00 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਸਮੱਗਲਰਾਂ ਦਾ ਜੜ ਤੋਂ ਸਫਾਇਆ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਗੌਰਵ ਯਾਦਵ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ. ਇੰਸਪੈਕਟਰ ਜਨਰਲ ਆਫ ਪੁਲਿਸ ਲੁਧਿਆਣਾ ਰੇਂਜ ਲੁਧਿਆਣਾ ਅਤੇ ਭਾਗੀਰਥ ਮੀਨਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਮੁਕੇਸ਼ ਕੁਮਾਰ ਪੀ.ਪੀ.ਐਸ. ਕਪਤਾਨ ਪੁਲਿਸ ਜਾਂਚ ਸ਼ਹੀਦ ਭਗਤ ਸਿੰਘ ਨਗਰ ਦੀ ਰਹਿਨੁਮਾਈ ਹੇਠ ਸੀ.ਆਈ.ਏ. ਸਟਾਫ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਬਾਈਪਾਸ ਨਵਾਂਸ਼ਹਿਰ ਪਿੰਡ ਮਹਾਲੋਂ ਤੋਂ ਇਕ ਟਰੱਕ ਨੰਬਰੀ ਪੀ.ਬੀ. 04 ਵੀ. 6366  ਵਿੱਚੋਂ ਭਾਰੀ ਮਾਤਰਾ ਵਿਚ 38 ਕਿਲੋ ਹੈਰੋਇਨ ਬ੍ਰਾਮਦ ਕਰਕੇ ਮੌਕੇ ਤੇ 02 ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿਚ ਭਾਰੀ ਸਫਲਤਾ ਪ੍ਰਾਪਤ ਕੀਤੀ ਹੈ। 

ਜਿਸ ਸਬੰਧੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ. ਇੰਸਪੈਕਟਰ ਜਨਰਲ ਆਫ ਪੁਲਿਸ ਲੁਧਿਆਣਾ ਰੇਂਜ ਲੁਧਿਆਣਾ ਅਤੇ ਭਾਗੀਰਥ ਮੀਨਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ  ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 27-08-2022 ਨੂੰ ਐਸ.ਆਈ. ਸੁਰਿੰਦਰ ਸਿੰਘ ਸੀ.ਆਈ.ਏ ਸਟਾਫ ਸ਼ਹੀਦ ਭਗਤ ਸਿੰਘ ਨਗਰ ਸਮੇਤ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਕਿ ਰਾਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਪੁੱਤਰ ਰੋਸ਼ਨ ਲਾਲ ਵਾਸੀ ਰੱਕੜਾ ਢਾਹਾ ਥਾਣਾ ਬਲਾਚੌਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਜੋ ਕਈ ਅਪਰਾਧਿਕ ਮਾਮਲਿਆ ਵਿਚ ਪੁਲਿਸ ਨੂੰ ਲੋੜੀਦਾ ਹੈ, ਆਪਣੇ ਸਾਥੀ ਕੁਲਵਿੰਦਰ ਰਾਮ ਉਰਫ ਕਿੰਦਾ ਪੁੱਤਰ ਤਰਸੇਮ ਲਾਲ ਵਾਸੀ ਮਹਿੰਦਪੁਰ ਥਾਣਾ ਬਲਾਚੌਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਬਿੱਟੂ ਪੁੱਤਰ ਸੋਨੀਆ ਵਾਸੀ ਵਾਰਡ ਨੰਬਰ 05 ਬਲਾਚੋਰ ਥਾਣਾ ਸਿਟੀ ਬਲਾਚੌਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਸੋਮ ਨਾਥ ਉਰਫ ਬਿੱਕੋ ਪੁੱਤਰ ਮਹਿੰਦਰ ਸਿੰਘ ਵਾਸੀ ਕਰਾਵਰ ਥਾਣਾ ਬਲਾਚੌਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਮਿਲ ਕੇ ਬਾਹਰਲੇ ਰਾਜਾ ਤੋਂ ਟਰੱਕ ਰਾਹੀਂ ਭਾਰੀ ਮਾਤਰਾ ਵਿੱਚ ਹੈਰੋਇਨ ਲਿਆ ਕੇ ਪੰਜਾਬ ਦੇ ਵੱਖ ਵੱਖ ਇਲਾਕਿਆ ਵਿਚ ਸਪਲਾਈ ਕਰਨ ਦਾ ਧੰਦਾ ਕਰਦੇ ਹਨ। 

ਇਸ ਗੁਪਤ ਸੂਚਨਾ ਦੇ ਅਧਾਰ ਤੇ ਐਸ.ਆਈ. ਸੁਰਿੰਦਰ ਸਿੰਘ ਸੀ.ਆਈ.ਏ ਸਟਾਫ ਨਵਾਸ਼ਹਿਰ ਨੇ ਮੁਕੱਦਮਾ ਨੰਬਰ 138 ਮਿਤੀ 27-08-22 ਅ/ਧ 21/25/29-61-85 NDPS Act ਥਾਣਾ ਸਿਟੀ ਨਵਾਂਸ਼ਹਿਰ ਦਰਜ ਰਜਿਸਟਰ ਕੀਤਾ। ਮੁਕੱਦਮਾ ਦਰਜ ਰਜਿਸਟਰ ਕਰਨ ਤੋਂ ਬਾਅਦ ਐਸ.ਆਈ. ਸੁਰਿੰਦਰ ਸਿੰਘ ਸੀ.ਆਈ.ਏ ਸਟਾਫ ਸ਼ਹੀਦ ਭਗਤ ਸਿੰਘ ਨਗਰ ਸਮੇਤ ਪੁਲਿਸ ਪਾਰਟੀ ਨੇ ਮੌਕਾ ਤੇ ਰਣਜੀਤ ਸਿੰਘ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਨਵਾਸ਼ਹਿਰ ਨੂੰ ਬੁਲਾ ਕੇ ਜਿਹਨਾਂ ਦੀ ਅਗਵਾਈ ਵਿੱਚ ਮਹਾਲੋ ਬਾਈਪਾਸ ਵਿਖੇ ਨਾਕਾ ਲਗਾ ਕੇ ਚੈਕਿੰਗ ਸ਼ੁਰੂ ਕੀਤੀ ਗਈ। 

ਚੈਕਿੰਗ ਦੌਰਾਨ  ਟਰੱਕ ਨੰਬਰੀ PB-04V- 6366 ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾ ਟਰੱਕ ਡਰਾਈਵਰ ਕੁਲਵਿੰਦਰ ਰਾਮ ਉਰਫ ਕਿੰਦਾ ਨੇ ਟਰੱਕ ਨੂੰ ਰੋਕ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾ ਉਸ ਨੂੰ ਪੁਲਿਸ ਪਾਰਟੀ ਵਲੋਂ ਮੋਕਾ ਤੇ ਕਾਬੂ ਕਰ ਲਿਆ ਗਿਆ ਅਤੇ ਉਸ ਦੇ ਇੱਕ ਹੋਰ ਸਾਥੀ ਬਿੱਟੂ ਨੂੰ ਵੀ ਟਰੱਕ ਵਿੱਚੋਂ ਮੋਕਾ ਤੇ ਕਾਬੂ ਕਰ ਲਿਆ। ਟਰੱਕ ਦੀ ਤਲਾਸ਼ੀ ਕਰਨ ਤੇ ਉਸ ਦੀ ਟੂਲ ਵਿੱਚ ਰੱਖੀ ਤਰਪਾਲਾ ਦੇ ਵਿਚ ਲੁਕਾ ਛੁਪਾ ਕੇ ਰੱਖੀ ਹੋਈ 38 ਕਿਲੋ ਹੈਰੋਇਨ ਬ੍ਰਾਮਦ ਕੀਤੀ ਗਈ। 

ਦੋਸ਼ੀ:- ਗ੍ਰਿਫਤਾਰ ਕੀਤੇ ਦੋਸ਼ੀ

1. ਕੁਲਵਿੰਦਰ ਰਾਮ ਉਰਫ ਕਿੰਦਾ ਪੁੱਤਰ ਤਰਸੇਮ ਵਾਸੀ ਮਹਿੰਦਪੁਰ ਥਾਣਾ ਬਲਾਚੌਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ

2. ਬਿੱਟੂ ਪੁੱਤਰ ਸੋਨੀਆ ਵਾਸੀ ਵਾਰਡ ਨੰ: 05, ਭੱਦੀ ਰੋਡ ਬਲਾਚੌਰ ਥਾਣਾ ਸਿਟੀ ਬਲਾਚੌਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ 

ਦੋਸ਼ੀ ਜਿਹਨਾਂ ਦੀ ਗ੍ਰਿਫਤਾਰੀ ਬਾਕੀ ਹੈ

3. ਰਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਪੁੱਤਰ ਰੌਸ਼ਨ ਲਾਲ ਵਾਸੀ ਰੱਕੜਾ ਢਾਹਾਂ ਥਾਣਾ ਬਲਾਚੌਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ

4. ਸੋਮ ਨਾਥ ਉਰਫ ਬਿੱਕੋ ਪੁੱਤਰ ਮਹਿੰਦਰ ਸਿੰਘ ਵਾਸੀ ਕਰਾਵਰ ਥਾਣਾ ਬਲਾਚੌਰ ਜਿਲਾ ਸ਼ਹੀਦ ਭਗਤ ਸਿੰਘ ਨਗਰ

ਬ੍ਰਾਮਦਗੀ :-

1. 38 ਕਿਲੋਗ੍ਰਾਮ ਹੈਰੋਇਨ

2. ਟਰੱਕ ਨੰਬਰੀ ਪੀ.ਬੀ. 04 ਵੀ 6366 

ਟਰੱਕ ਡਰਾਈਵਰ ਕੁਲਵਿੰਦਰ ਰਾਮ ਉਰਫ ਕਿੰਦਾ ਨੇ ਆਪਣੀ ਮੁੱਢਲੀ ਪੁੱਛਗਿਛ ਦੌਰਾਨ ਦੱਸਿਆ ਕਿ ਉਸ ਨੂੰ ਰਾਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਦਾ ਟੈਲੀਗ੍ਰਾਮ ਐਪ ਰਾਹੀ ਫੋਨ ਕਰਕੇ ਉਸ ਨੂੰ ਭੁਜ ਗੁਜਰਾਤ ਤੋਂ ਟਰੱਕ ਰਾਹੀ ਹੈਰੋਇਨ ਲਿਆਉਣ ਲਈ ਕਿਹਾ ਸੀ, ਜੋ ਉਹ ਰਾਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਦੁਆਰਾ ਦੱਸੇ ਗਏ ਪਤਾ ਤੇ ਚੱਲ ਗਿਆ ਸੀ ਜਿੱਥੇ ਇੱਕ ਵਿਅਕਤੀ ਆਇਆ ਜਿਸ ਨੂੰ ਉਹ ਜਾਣਦਾ ਨਹੀ ਸੀ, ਉਹ ਉਸ ਦੀ ਗੱਡੀ ਵਿੱਚ ਇਹ ਹੈਰੋਇਨ ਦੀ ਖੇਪ ਰੱਖ ਕੇ ਗਿਆ ਸੀ ਅਤੇ ਉਸ ਨੇ ਅੱਗੇ ਇਹ ਹੈਰੋਇਨ ਦੀ ਖੇਪ ਰਾਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਦੇ ਕਹਿਣ ਤੇ ਉਸ ਵਲੋਂ ਦੱਸੇ ਵਿਅਕਤੀ ਪਾਸ ਪਹੁੰਚਾਣੀ ਸੀ। ਤਫਤੀਸ਼ ਦੌਰਾਨ ਕੁਲਵਿੰਦਰ ਰਾਮ ਉਰਫ ਕਿੰਦਾ ਨੇ ਦੱਸਿਆ ਕਿ ਇਸ ਤੋਂ ਪਹਿਲਾ ਰਾਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਦੇ ਕਹਿਣ ਤੇ ਜਨਵਰੀ ਮਹੀਨੇ ਵਿੱਚ ਸ਼੍ਰੀਨਗਰ ਦੇ ਨੇੜੇ ਉੜੀ ਤੋਂ ਇੱਕ ਵਾਰ 10 ਕਿਲੋਗ੍ਰਾਮ ਅਤੇ ਦੂਜੀ ਵਾਰ 20 ਕਿਲੋਗ੍ਰਾਮ ਹੈਰੋਇਨ ਰਾਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਵਲੋਂ ਦੱਸੇ ਹੋਏ ਵਿਅਕਤੀ ਪਾਸੋਂ ਦੋਨੋਂ ਵਾਰ ਇਹ ਹੈਰੋਇਨ ਲੈ ਆਇਆ ਸੀ। 

ਇਸ ਤੋਂ ਇਲਾਵਾ ਉਹ ਦਿੱਲੀ ਤੋਂ ਵੀ ਇਸ ਸਾਲ 01 ਕਿਲੋ ਹੈਰੋਇਨ ਰਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਦੇ ਕਹਿਣ ਤੇ ਉਸ ਵੱਲੋਂ ਦੱਸੇ ਹੋਏ ਵਿਅਕਤੀ ਤੋਂ ਲੈ ਕੇ ਆਇਆ ਸੀ ਅਤੇ ਇਹ ਹੈਰੋਇਨ ਉਸ ਨੇ ਰਾਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਵਲੋਂ ਦੱਸੇ ਅਨੁਸਾਰ ਉਸ ਵੱਲੋਂ ਭੇਜੇ ਵਿਅਕਤੀਆਂ ਨੂੰ ਦੇ ਦਿੱਤੀ ਸੀ। ਇਸ ਮੁਕੱਦਮਾ ਵਿਚ ਰਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਅਤੇ ਸੋਮ ਨਾਥ ਉਰਫ ਬਿੱਕੋ ਦੀ ਗ੍ਰਿਫਤਾਰੀ ਬਾਕੀ ਹੈ।  ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਹੈਰੋਇਨ ਦੀ ਖੇਪ ਸਬੰਧੀ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਰਾਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਜੋ ਕਿ ਪੇਸ਼ੇਵਰ ਮੁਲਜਮ ਹੈ ਅਤੇ ਇਸ ਦੇ ਖਿਲਾਫ ਪਹਿਲਾ ਹੀ ਕਤਲ, ਲੜਾਈ ਝਗੜਾ, ਗੈਰ ਕਾਨੂੰਨੀ ਗਤੀਵਿਧੀਆ, ਦੇ ਹੇਠ ਲਿਖੇ 19 ਮੁਕੱਦਮੇ ਦਰਜ ਹਨ ਅਤੇ ਦੋਸ਼ੀ ਕੁਲਵਿੰਦਰ ਰਾਮ ਉਰਫ ਕਿੰਦਾ ਦੇ ਖਿਲਾਫ ਪਹਿਲਾਂ ਵੀ ਥਾਣਾ ਨੂਰਮਹਿਲ ਵਿਖੇ 03 ਕੁਇੰਟਲ 45 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਇਕ ਮੁਕੱਦਮਾ ਦਰਜ ਹੈ ਜਿਸ ਵਿਚ ਇਸਨੂੰ 10 ਸਾਲ ਦੀ ਸਜਾ ਹੋ ਚੁੱਕੀ ਹੈ ਜਿਸ ਵਿਚ ਇਹ ਜਮਾਨਤ ਪਰ ਹੈ:-

 

Tags: Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD