Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਮੁੱਖ ਮੰਤਰੀ ਦੀ ਪਤਨੀ ਡਾ.ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਨੇ ਬਰਸੀ ਸਮਾਗਮਾਂ 'ਚ ਭਰੀ ਹਾਜ਼ਰੀ

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੀ ਨਾਲ ਰਹੇ ਮੌਜ਼ੂਦ

Sarvjit Kaur Manuke, Jagraon, AAP, Aam Aadmi Party, Aam Aadmi Party Punjab, AAP Punjab, Dr Gurpreet Kaur

Web Admin

Web Admin

5 Dariya News

ਜਗਰਾਉਂ , 28 Aug 2022

Last updated on: Aug 28, 2022, 00:00 IST

ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੇ 79ਵੇਂ ਬਰਸੀ ਸਮਾਗਮਾਂ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਅੱਜ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ ਅਤੇ ਸ੍ਰੀ ਨਾਨਕਸਰ ਹਸਪਤਾਲ ਦੇ ਆਧੁਨਿਕੀਕਰਨ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ। 

ਇਸ ਮੌਕੇ ਉਹਨਾਂ ਦੇ ਨਾਲ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਠੋਸ ਵੀ ਉਹਨਾਂ ਦੇ ਨਾਲ ਸਨ। ਬਰਸੀ ਸਮਾਗਮਾਂ ਵਿੱਚ ਪਹੁੰਚਣ ਤੇ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਪੰਗਤੀਆਂ ਵਿੱਚ ਬੈਠਕੇ ਗੁਰੂ ਕਾ ਲੰਗਰ ਵੀ ਛਕਿਆ ਗਿਆ।

 ਇਸ ਮੌਕੇ ਡਾ.ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਆਖਿਆ ਕਿ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ ਵਰੋਸਾਈ ਧਰਤੀ ਨਾਨਕਸਰ ਵਿਖੇ ਨਤਮਸਤਕ ਹੋਏ ਅੱਜ ਬਹੁਤ ਚੰਗਾ ਲੱਗਆ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੂੰ ਵੇਖਕੇ ਮਨ ਨੂੰ ਸਕੂਨ ਮਿਲਿਆ ਹੈ, ਕਿਉਂਕਿ ਸੰਤ ਬਾਬਾ ਨੰਦ ਸਿੰਘ ਜੀ ਨੇ ਲੰਮਾ ਸਮਾਂ ਭਗਤੀ ਕਰਕੇ ਵਾਹਿਗੁਰੂ ਦਾ ਗਿਆਨ ਪ੍ਰਾਪਤ ਕੀਤਾ ਅਤੇ ਲੱਖਾਂ-ਕਰੋੜਾਂ ਸੰਗਤਾਂ ਨੂੰ ਮਾਰਗ ਦਰਸ਼ਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਹੈ। 

ਉਹਨਾਂ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਾਨਕਸਰ ਦੇ ਪ੍ਰਬੰਧਕਾਂ ਅਤੇ ਸਮੁੱਚੀ ਸੰਗਤ ਦੇ ਨਾਲ ਹੈ ਅਤੇ ਹਰ ਪ੍ਰਕਾਰ ਦੀ ਸਹਾਇਤਾ ਲਈ ਉਹ ਬਚਨਬੱਧ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਦਾ ਬਾਬਾ ਨੰਦ ਸਿੰਘ ਜੀ ਦੇ 79ਵੇਂ ਬਰਸੀ ਸਮਾਗਮਾਂ ਮੌਕੇ ਸ਼ਾਮਲ ਹੋਣ ਤੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਵਿਸ਼ੇਸ਼ ਤੌਰਤੇ ਧੰਨਵਾਦ ਕੀਤਾ ਗਿਆ। 

ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਗੋਪੀ ਸ਼ਰਮਾਂ, ਅਮਰਦੀਪ ਸਿੰਘ ਟੂਰੇ, ਰਸ਼ਪਾਲ ਸਿੰਘ ਜਗਰਾਉਂ, ਪੱਪੂ ਭੰਡਾਰੀ, ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਐਡਵੋਕੇਟ ਕਰਮ ਸਿੰਘ ਸਿੱਧੂ, ਲਖਵੀਰ ਸਿੰਘ ਲੱਖਾ, ਰਾਜੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।

 

Tags: Sarvjit Kaur Manuke , Jagraon , AAP , Aam Aadmi Party , Aam Aadmi Party Punjab , AAP Punjab , Dr Gurpreet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD