Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਦੀ ਪਤਨੀ ਤੇ ਭੈਣ ਨੇ ਬੀਬੀ ਮਾਣੂੰਕੇ ਨਾਲ ਕੀਤੀਆਂ ਵਿਚਾਰਾਂ

ਬੀਬੀ ਮਾਣੂੰਕੇ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਲਾਘਾ

Sarvjit Kaur Manuke, Jagraon, AAP, Aam Aadmi Party, Aam Aadmi Party Punjab, AAP Punjab, Dr Gurpreet Kaur

Web Admin

Web Admin

5 Dariya News

ਜਗਰਾਉਂ , 28 Aug 2022

Last updated on: Aug 28, 2022, 00:00 IST

ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨਾਲ ਵਿਚਾਰਾਂ ਕੀਤੀਆਂ। ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਦੱਸਿਆ ਗਿਆ ਕਿ ਉਹਨਾਂ ਦੀ ਟੀਮ ਹਲਕਾ ਜਗਰਾਉਂ ਦਾ ਵਿਕਾਸ ਕਰਨ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀ ਹੈ ਅਤੇ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਾ ਚਾਹੁੰਦੇ। 

ਉਹਨਾਂ ਦੱਸਿਆ ਕਿ ਬੇਟ ਇਲਾਕੇ ਲਈ ਇੱਕ ਆਈ.ਟੀ.ਆਈ ਬਣਾਈ ਜਾਵੇਗੀ ਅਤੇ ਇੱਕ 66 ਕੇਵੀ ਬਿਜਲੀ ਦਾ ਵੱਡਾ ਗਰਿੱਡ ਸਥਾਪਿਤ ਕਰਵਾਇਆ ਜਾਵੇਗਾ, ਜਿਸ ਲਈ ਉਹ ਪੂਰੀ ਤਰਾਂ ਜੁਟੇ ਹੋਏ ਹਨ। ਉਹਨਾਂ ਆਖਿਆ ਕਿ ਜਗਰਾਉਂ ਇਲਾਕੇ ਦੇ ਵੱਡੇ ਪਿੰਡ ਕਾਉਂਕੇ ਕਲਾਂ ਵਿਖੇ ਵੀ ਇੱਕ 66 ਕੇਵੀ ਗਰਿੱਡ ਲਗਵਾਇਆ ਜਾਵੇਗਾ। 

ਇਸ ਤੋਂ ਇਲਾਵਾ ਜਗਰਾਉਂ-ਰਾਏਕੋਟ ਰੋਡ ਉਪਰ ਸਥਿਤੀ ਅਖਾੜੇ ਵਾਲੀ ਨਹਿਰ ਦਾ ਪੁਲ ਜੋ ਅੰਗਰੇਜ਼ਾਂ ਵੇਲੇ ਦਾ ਬਣਿਆ ਹੋਇਆ ਹੈ, ਉਹ ਮਿਆਦ ਪੁਗਾ ਚੁੱਕਾ ਹੈ ਤੇ ਤੰਗ ਹੈ ਅਤੇ ਖਸਤਾ ਹਾਲਤ ਵਿੱਚ ਵੀ ਹੈ ਉਥੇ ਨਵਾਂ ਪੁਲ ਬਨਾਉਣ ਲਈ ਨਬਾਰਡ ਸਕੀਮ ਤਹਿਤ 7 ਕਰੋੜ 80 ਲੱਖ ਰੁਪਏ ਮੰਨਜੂਰ ਹੋ ਚੁੱਕੇ ਹਨ। 

ਲੋੜੀਂਦੀਆਂ ਕਾਰਵਾਈਆਂ ਮੁਕੰਮਲ ਹੋਣ ਉਪਰੰਤ ਅਖਾੜੇ ਵਾਲੀ ਨਹਿਰ ਦੇ ਪੁਲ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਜਾਵੇਗਾ। ਉਹਨਾਂ ਹੋਰ ਦੱਸਿਆ ਕਿ ਜਗਰਾਉਂ ਸ਼ਹਿਰ ਦੇ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਸਫਾਈ ਲਈ ਕਾਰਜ ਚੱਲ ਰਹੇ ਹਨ ਅਤੇ ਸ਼ਹਿਰ ਵਿੱਚੋ ਕੂੜੇ ਦੀ ਢੋਆ-ਢੁਆਈ ਲਈ ਲਗਭਗ 70 ਲੱਖ ਰੁਪਏ ਦੇ ਪ੍ਰੋਜੈਕਟਾਂ ਦੀ ਮੰਨਜੂਰੀ ਲੈਕੇ ਵਿਕਾਸ ਕਾਰਜ ਚੱਲ ਰਹੇ ਹਨ। 

ਉਹਨਾਂ ਹੋਰ ਦੱਸਿਆ ਕਿ ਜਗਰਾਉਂ ਸ਼ਹਿਰ ਦੀ ਦਾਣਾ ਮੰਡੀ ਵਿੱਚ ਸੀਵਰੇਜ ਦੀ ਸਫਾਈ ਅਤੇ ਫੜਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ ਅਤੇ ਮੰਡੀ ਵਿੱਚ ਵੱਡੀਆਂ ਨਵੀਆਂ ਐਲ.ਈ.ਡੀ.ਲਾਈਟਾਂ ਲਗਵਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਝੋਨੇ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਆੜਤੀਆਂ ਤੇ ਕਿਸਾਨਾਂ ਲਈ ਫਸਲਾਂ ਦੀ ਸਾਂਭ ਸੰਭਾਲ ਵਾਸਤੇ ਦੋ ਨਵੇਂ ਸ਼ੈਡ ਬਣਾਏ ਜਾ ਰਹੇ ਹਨ। 

ਉਹਨਾਂ ਕਿਹਾ ਕਿ ਹਲਕੇ ਦੀਆਂ ਲਗਭਗ ਸਾਰੀਆਂ 9 ਫੁੱਟੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਪ੍ਰੀਮੈਕਸ ਦੀ ਲੋੜ ਹੈ, ਉਹਨਾਂ ਸੜਕਾਂ ਦਾ ਪ੍ਰੀਮਿਕਸ ਪਾ ਕੇ ਨਿਰਮਾਣ ਕਰਵਾਇਆ ਜਾ ਰਿਹਾ ਹੈ। ਵਿਧਾਇਕਾ ਨੇ ਦੱਸਿਆ ਕਿ ਉਹ ਖੁਦ ਅਤੇ ਉਹਨਾਂ ਦੇ ਜੀਵਨ ਸਾਥੀ ਪ੍ਰੋਫੈਸਰ ਸੁਖਵਿੰਦਰ ਸਿੰਘ ਰੋਜ਼ਾਨਾਂ ਆਪਣੇ ਦਫਤਰ ਵਿੱਚ ਬੈਠਕੇ ਰੋਜ਼ਾਨਾਂ ਲਗਭਗ ਦੋ-ਤਿੰਨ ਸੌ ਲੋਕਾਂ ਦੇ ਮਸਲੇ ਆਪਣੀ ਟੀਮ ਸਮੇਤ ਹੱਲ ਕਰਦੇ ਹਨ। 

ਵਿਧਾਇਕਾ ਮਾਣੂੰਕੇ ਦੁਆਰਾ ਕਰਵਾਏ ਜਾ ਰਹੇ ਕੰਮਾਂ ਤੋਂ ਡਾ.ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਉਹਨਾਂ ਆਖਿਆ ਕਿ ਵਿਧਾਇਕਾ ਮਾਣੂੰਕੇ ਇੱਕ ਔਰਤ ਹੋ ਕੇ ਵੀ ਹਲਕੇ ਦਾ ਵਿਕਾਸ ਕਰਨ ਲਈ ਪੂਰੀ ਸ਼ਿੱਦਤ ਨਾਲ ਜੁਟੇ ਹੋਏ ਹਨ। ਉਹਨਾਂ ਵਿਸ਼ਵਾਸ਼ ਦਿਵਾਇਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਨਾਲ ਵਿਚਾਰ ਕਰਕੇ ਜਗਰਾਉਂ ਹਲਕੇ ਦੀ ਸਹਾਇਤਾ ਲਈ ਵਿਧਾਇਕਾ ਮਾਣੂੰਕੇ ਦਾ ਸਹਿਯੋਗ ਕਰਨਗੇ। 

ਇਸ ਮੌਕੇ ਵਿਧਾਇਕਾ ਮਾਣੂੰਕੇ ਵੱਲੋਂ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਦਾ ਸਨਮਾਨ ਚਿੰਨ ਅਤੇ ਗੁਲਦਸਤੇ ਭੇਂਟ ਕਰਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਗੋਪੀ ਸ਼ਰਮਾਂ, ਅਮਰਦੀਪ ਸਿੰਘ ਟੂਰੇ, ਰਸ਼ਪਾਲ ਸਿੰਘ ਜਗਰਾਉਂ, ਪੱਪੂ ਭੰਡਾਰੀ, ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਐਡਵੋਕੇਟ ਕਰਮ ਸਿੰਘ ਸਿੱਧੂ, ਲਖਵੀਰ ਸਿੰਘ ਲੱਖਾ, ਰਾਜੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।

 

Tags: Sarvjit Kaur Manuke , Jagraon , AAP , Aam Aadmi Party , Aam Aadmi Party Punjab , AAP Punjab , Dr Gurpreet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD