Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਖਾਧ ਪਦਾਰਥਾਂ ’ਚ ਮਿਲਾਵਟ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਚੇਤਨ ਸਿੰਘ ਜੌੜਾਮਾਜਰਾ

ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਅਧਿਕਾਰੀਆਂ ਨੂੰ ਦੁੱਧ ’ਚ ਮਿਲਾਵਟ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਣ ਦੇ ਹੁਕਮ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kulwant Singh Pandori, Labh Singh Ugoke

Web Admin

Web Admin

5 Dariya News

ਬਰਨਾਲਾ , 29 Aug 2022

ਦੁੱਧ ਤੇ ਹੋਰ ਖਾਧ ਪਦਾਰਥਾਂ ’ਚ ਮਿਲਾਵਟ ਕਰ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਇੱਥੇ ਜ਼ਿਲਾ ਪ੍ਰਸ਼ਾਸਨ ਦੀ ਅਹਿਮ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸ੍ਰੀ ਜੌੜਾਮਾਜਰਾ ਵੱਲੋਂ ਜ਼ਿਲਾ ਬਰਨਾਲਾ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਹਦਾਇਤ ਕੀਤੀ ਕਿ ਸਿਹਤ ਵਿਭਾਗ ਅਜਿਹੇ ਅਨਸਰਾਂ ਖ਼ਿਲਾਫ਼ ਸਖਤੀ ਦਿਖਾਵੇ ਅਤੇ ਵੱਧ ਤੋਂ ਵੱਧ ਸੈਂਪਲ ਭਰੇ ਜਾਣ।  

ਉਨਾਂ ਜ਼ਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਖਾਧ ਪਦਾਰਥਾਂ ਦੇ ਨਮੂਨੇ ਲੈਣ ਦੀ ਮੁਹਿੰਮ ਸਿਰਫ ਤਿਉਹਾਰਾਂ ਦੌਰਾਨ ਨਹੀਂ, ਬਲਕਿ ਸਾਰਾ ਸਾਲ ਚਲਾਈ ਜਾਵੇ। ਉਨਾਂ ਹਦਾਇਤ ਕੀਤੀ ਕਿ ਦੁੱਧ ਅਤੇ ਦੁੱਧ ਨਾਲ ਬਣਨ ਵਾਲੇ ਉਤਪਾਦਾਂ ਦੇ ਨਮੂਨੇ ਫੇਲ ਹੋਣ ’ਤੇ ਨੇਮਾਂ ਅਨੁਸਾਰ ਭਾਰੀ ਜੁਰਮਾਨਾ ਕੀਤਾ ਜਾਵੇ। ਖੇਤੀਬਾੜੀ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀ ਮਸ਼ੀਨਾਂ ਵਿਚੋਂ ਜ਼ਿਲਾ ਬਰਨਾਲਾ ’ਚ 9 ਫ਼ੀਸਦੀ ਮਸ਼ੀਨਾਂ ਕਿਸਾਨਾਂ ਕੋਲ ਮੌਜੂਦ ਨਾ ਹੋਣ ਦੇ ਮਾਮਲੇ ਵਿਚ ਸ੍ਰੀ ਜੌੜਾਮਾਜਰਾ ਨੇ ਹਦਾਇਤ ਕੀਤੀ ਕਿ ਜਿਹੜੇ ਵੀ ਲੋਕ ਇਸ ਧਾਂਦਲੀ ਵਿਚ ਸ਼ਾਮਲ ਹਨ, ਉਨਾਂ ਖ਼ਿਲਾਫ਼ ਕਾਰਵਾਈ ਕਰਦਿਆਂ 15 ਦਿਨਾਂ ਦੇ ਅੰਦਰ ਰਿਪੋਰਟ ਉਨਾਂ ਨੂੰ ਜਮਾਂ ਕਰਵਾਈ ਜਾਵੇ। 

ਇਸ ਤੋਂ ਇਲਾਵਾ ਗ਼ਲਤ ਉਮਰ ਤੇ ਹੋਰ ਸਬੂਤਾਂ ਦੇ ਆਧਾਰ ਉੱਤੇ ਪੈਨਸਨ ਦਾ ਲਾਭ ਲੈਣ ਵਾਲੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਉਨਾਂ ਕਿਹਾ ਕਿ ਇਸ ਸਬੰਧੀ ਗਲਤ ਸਬੂਤ ਤਿਆਰ ਕਰਨ ਵਾਲੇ ਕਾਮਨ ਸਰਵਿਸ ਸੈਂਟਰਾਂ ’ਤੇ ਸ਼ਿਕੰਜਾ ਕਸਿਆ ਜਾਵੇ। ਉਨਾਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਪੈਨਸ਼ਨ ਸਬੰਧੀ ਲਗਾਏ ਜਾਣ ਵਾਲੇ ਕੈਂਪਾਂ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਸਰਕਾਰ ਵੱਲੋਂ ਦਿੱਤੀ ਜਾਣ ਵਾਲੀਆਂ ਸੇਵਾਵਾਂ ਦਾ ਲਾਹਾ ਜ਼ਮੀਨੀ ਪੱਧਰ ਤੱਕ ਪਹੁੰਚ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲੇ ਵਿਚ ਵੱਡੇ ਪੱਧਰ ’ਤੇ ਪੌਦੇ ਲਾਏ ਜਾ ਰਹੇ ਹਨ ਅਤੇ ਹੁਣ ਤੱਕ 2 ਲੱਖ ਦੇ ਕਰੀਬ ਪੌਦੇ ਲਾਏ ਜਾ ਚੁੱਕੇ ਹਨ। ਇਸ ਮੌਕੇ ਜ਼ਿਲਾ ਖੇਡ ਅਫਸਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਬਰਨਾਲਾ ਜ਼ਿਲੇ ’ਚ 3000 ਤੋਂ ਵੱਧ ਖਿਡਾਰੀ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਇਸ ਮੌਕੇ ਜਿਹੜੇ ਠੇਕੇਦਾਰਾਂ ਜਾਂ ਏਜੰਸੀਆਂ ਵੱਲੋਂ ਉਸਾਰੀ ਦੇ ਕੰਮ (ਸਰਕਾਰੀ ਇਮਾਰਤਾਂ, ਸੜਕਾਂ ਅਤੇ ਹੋਰ ਸਰਕਾਰੀ ਉਸਾਰੀ ਦੇ ਕੰਮ) ਸਮਾਂਬੱਧ ਨਹੀਂ ਕੀਤੇ ਜਾ ਰਹੇ, ਉਨਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਬਲੈਕਲਿਸਟ ਕਰਨ ਦੇ ਹੁਕਮ ਸਿਹਤ ਮੰਤਰੀ ਨੇ ਦਿੱਤੇ।

ਇਸ ਮੌਕੇ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉਗੋਕੇ, ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ, ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ, ਜ਼ਿਲਾ ਪੁਲੀਸ ਮੁਖੀ ਸੰਦੀਪ ਕੁਮਾਰ ਮਲਿਕ, ਡਿਵੀਜ਼ਨਲ ਜੰਗਲਾਤ ਅਫਸਰ ਡਾ. ਮੋਨਿਕਾ ਦੇਵੀ ਯਾਦਵ,  ਵਧੀਕ ਡਿਪਟੀ ਕਮਿਸਨਰ ਪਰਮਵੀਰ ਸਿੰਘ, ਐੱਸਡੀਐੱਮ ਗੋਪਾਲ ਸਿੰਘ, ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ, ‘ਆਪ’ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।    

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kulwant Singh Pandori , Labh Singh Ugoke

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD