Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਜਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਐਮ.ਪੀ. ਮੁਹੰਮਦ ਸਦੀਕ ਦੀ ਪ੍ਰਧਾਨਗੀ ਹੇਠ ਹੋਈ

ਅਧਿਕਾਰੀ ਲੋਕ ਭਲਾਈ ਸਕੀਮਾਂ, ਵਿਕਾਸ ਪ੍ਰੋਜੈਕਟਾਂ ਅਤੇ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁਚਾਉਣ : ਮੁਹੰਮਦ ਸਦੀਕ

Mohammad Sadiq, Congress, Punjab Congress, DC Faridkot, Dr. Ruhee Dugg, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 29 Aug 2022

ਜਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੇਟਰਿੰਗ ਕਮੇਟੀ ਦੀ ਮੀਟਿੰਗ ਫਰੀਦਕੋਟ ਦੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਦੀ ਅਗਵਾਈ ਹੇਠ ਇੱਥੋਂ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ। ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਵੱਲੋਂ ਡਿਸਟਰਿਕਟ ਡਿਵੈਲਪਮੈਂਟ ਕੁਆਰਡੀਨੇਸ਼ਨ ਐਂਡ ਮੋਨੇਟਰਿੰਗ ਕਮੇਟੀ ਵਿੱਚ ਆਉਣ ਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਵੱਖ ਵੱਖ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਉਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। 

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੇਂਦਰੀ ਅਤੇ ਰਾਜ ਪੱਧਰ ਦੀਆਂ ਲੋਕ ਭਲਾਈ ਸਕੀਮਾਂ, ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਮੈਂਬਰ ਲੋਕਾਂ ਸਭਾ ਜਨਾਬ ਮੁਹੰਮਦ ਸਦੀਕ ਨੂੰ ਯਕੀਨ ਦਵਾਇਆ ਕਿ ਜਿਲ੍ਹਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਹਦਾਇਤਾਂ ਅਨੁਸਾਰ ਲੋਕ ਭਲਾਈ ਸਕੀਮਾਂ, ਵਿਕਾਸ ਪ੍ਰੋਜੈਕਟਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਜਿਲ੍ਹਾਂ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਨੂੰ ਕਿਹਾ ਕਿ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਲੋਕ ਭਲਾਈ ਕੰਮਾਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਵੱਖ ਵੱਖ ਯੋਜਨਾਂਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਉਹ ਰਾਜ ਸਰਕਾਰ, ਜਿਲ੍ਹਾਂ ਪ੍ਰਸ਼ਾਸਨ ਤੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਦਾ ਫਰਜ਼ ਬਣਦਾ ਹੈ ਕਿ ਉਹ ਸਕੀਮਾਂ ਵੱਖ ਵੱਖ ਯੋਜਨਾਵਾਂ ਸਬੰਧੀ ਕੋਈ ਦਿੱਕਤ ਪੇਸ਼ ਨਾ ਆਉਣ ਦੇਣ।

ਇਸ ਮੌਕੇ ਉਨ੍ਹਾਂ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਦੀਨ ਦਿਆਲ ਅਨਤੋਦਿਆ ਯੋਜਨਾ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ,ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਜਲ ਜੀਵਨ ਮਿਸ਼ਨ, ਪੀ.ਐਮ.ਕੇ.ਐਸ.ਵਾਈ.ਮਿਡ ਡੇ ਮੀਲ ਸਕੀਮ,ਸਮੱਗਰਾ ਸਿੱਖਿਆ ਅਭਿਆਨ ਆਦਿ ਦੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਤੇ ਅਧਿਕਾਰੀਆਂ ਨੂੰ ਕਿਹਾ ਕਿ ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ ਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਵਿਕਾਸ ਸਕੀਮਾਂ ਦਾ ਹਰ ਇਕ ਨਾਗਰਿਕ ਅਤੇ ਲੋੜਵੰਦ ਨੂੰ ਲਾਭ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਲਖਵਿੰਦਰ ਸਿੰਘ ਰੰਧਾਵਾ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ,ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਕਸੀਅਨ ਪੰਚਾਇਤੀ ਰਾਜ, ਡੀ.ਡੀ.ਪੀ.ਓ ਸ੍ਰੀ ਧਰਮਪਾਲ, ਸ੍ਰੀ ਹਰਸਿਮਰਨ ਸਿੰਘ ਨੁਮਾਇੰਦਾ ਜੈਤੋ ਵਿਧਾਇਕ, ਸ੍ਰੀ ਸੂਰਜ ਭਾਰਦਵਾਜ, ਸ੍ਰੀ ਸਤਪਾਲ ਡੋਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Mohammad Sadiq , Congress , Punjab Congress , DC Faridkot , Dr. Ruhee Dugg , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD