Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ ਬਲਾਕ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼ : ਜਤਿੰਦਰ ਜੋਰਵਾਲ

ਜੁਡੀਸ਼ੀਅਲ, ਸਿਵਲ ਤੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਨਾਲ ਸਿਆਸਤਦਾਨਾਂ, ਮੀਡੀਆ ਨੁਮਾਇੰਦਿਆਂ, ਵਕੀਲਾਂ ਤੇ ਨਾਮਵਰ ਖਿਡਾਰੀਆਂ ਨੂੰ ਵੀ ਪ੍ਰਦਰਸ਼ਨੀ ਦੌੜ ’ਚ ਸ਼ਾਮਲ ਹੋਣ ਦਾ ਸੱਦਾ

DC Sangrur, Deputy Commissioner Sangrur, Jitendra Jorwal, Sangrur

5 Dariya News

5 Dariya News

5 Dariya News

ਸੰਗਰੂਰ , 29 Aug 2022

Last updated on: Aug 29, 2022, 00:00 IST

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲਾ ਸੰਗਰੂਰ ਵਿਖੇ 1 ਸਤੰਬਰ ਤੋਂ ਆਰੰਭ ਹੋਣ ਵਾਲੀਆਂ ਬਲਾਕ ਪੱਧਰੀ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਵਾਰ ਹੀਰੋਜ਼ ਸਟੇਡੀਅਮ ਤੋਂ ਇਨਾਂ ਖੇਡਾਂ ਦਾ ਰਸਮੀ ਆਗਾਜ਼ ਕੀਤਾ ਜਾਵੇਗਾ ਜਿਸ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ, ਜੁਡੀਸ਼ੀਅਲ, ਸਿਵਲ ਤੇ ਪੁਲਿਸ ਅਧਿਕਾਰੀਆਂ, ਮੀਡੀਆ ਨੁਮਾਇੰਦਿਆਂ, ਵਕੀਲਾਂ, ਨਾਮਵਰ ਖਿਡਾਰੀਆਂ ਨੂੰ ਵਧ ਚੜ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

 ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਬਲਾਕ, ਜ਼ਿਲਾ ਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੇ ਰਾਹੀਂ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨੂੰ ਸ਼ਾਮਲ ਕਰਨ ਦਾ ਅਹਿਮ ਉਪਰਾਲਾ ਕੀਤਾ ਗਿਆ ਹੈ ਅਤੇ ਜ਼ਿਲਾ ਨਿਵਾਸੀਆਂ ਨੂੰ ਵੀ ਇਸ ਦੋ ਮਹੀਨੇ ਤੱਕ ਚੱਲਣ ਵਾਲੇ ਖੇਡ ਮੁਕਾਬਲਿਆਂ ਦਾ ਆਨੰਦ ਜ਼ਰੂਰ ਮਾਨਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਸਤੰਬਰ ਨੂੰ ਵਾਰ ਹੀਰੋਜ਼ ਸਟੇਡੀਅਮ ਵਿਖੇ ਹੋਣ ਵਾਲੇ ਉਦਘਾਟਨੀ ਸਮਾਗਮ ਦੌਰਾਨ ਜਿਥੇ ਹਰ ਵਰਗ ਦੀ ਨੁਮਾਇੰਦਗੀ ਕਰਦੀਆਂ ਵੱਡੀ ਗਿਣਤੀ ਸ਼ਖ਼ਸੀਅਤਾਂ ਪ੍ਰਦਰਸ਼ਨੀ ਦੌੜ ਵਿੱਚ ਸ਼ਾਮਲ ਹੋਣਗੀਆਂ ਉਥੇ ਹੀ ਪੰਜਾਬ ਦੇ ਰਵਾਇਤੀ ਲੋਕ ਨਾਚਾਂ ਤੋਂ ਇਲਾਵਾ ਗੱਤਕਾ, ਜਿਮਨਾਸਟਿਕ, ਯੋਗਾ ਆਦਿ ਵੰਨਗੀਆਂ ਵੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣਨਗੀਆਂ। 

ਜੋਰਵਾਲ ਨੇ ਕਿਹਾ ਕਿ ਜ਼ਿਲੇ ਵਿੱਚ 1 ਸਤੰਬਰ ਤੋਂ 7 ਸਤੰਬਰ ਤੱਕ ਹੋਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਲਈ ਕੁਲ 19 ਖੇਡ ਮੈਦਾਨਾਂ ਦੀ ਚੋਣ ਕੀਤੀ ਗਈ ਹੈ ਜਿਥੇ ਇਹ ਮੁਕਾਬਲੇ ਕਰਵਾਏ ਜਾਣਗੇ। ਉਨਾਂ ਮੀਟਿੰਗ ਦੌਰਾਨ ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੱਕ ਦੂਜੇ ਨਾਲ ਤਾਲਮੇਲ ਰੱਖਦੇ ਹੋਏ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜਾਏ ਜਾਣ। ਉਨਾਂ ਜ਼ਿਲਾ ਖੇਡ ਅਫ਼ਸਰ ਨੂੰ ਹਦਾਇਤ ਕੀਤੀ ਕਿ ਖਿਡਾਰੀਆਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਹਰੇਕ ਸਥਾਨ ’ਤੇ ਹੈਲਪਡੈਸਕ ਤਹਿਤ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਜਾਵੇ। 

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐਸ.ਡੀ.ਐਮ ਨਵਰੀਤ ਕੌਰ ਸੇਖੋਂ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਨਿਤੇਸ਼ ਕੁਮਾਰ ਜੈਨ, ਜ਼ਿਲਾ ਖੇਡ ਅਫ਼ਸਰ ਰਣਬੀਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD