Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ਉਤੇ ਖੇਤੀ ਮਸ਼ੀਨਾਂ ਦੇਣ ਲਈ ਡਿਪਟੀ ਕਮਿਸ਼ਨਰ ਨੇ ਕੱਢੇ ਡਰਾਅ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨਤਾਰਨ , 30 Aug 2022

Last updated on: Aug 30, 2022, 00:00 IST

ਪੰਜਾਬ ਸਰਕਾਰ ਵੱਲੋਂ ਵਾਤਾਵਰਣ ਦੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਨ ਸੀਟੂ ਸਕੀਮ ਅਧੀਨ ਜਿਲੇ ਦੇ ਕਿਸਾਨਾਂ ਨੂੰ ਪਰਾਲੀ ਸਾਂਭਣ ਵਾਸਤੇ ਖੇਤੀ ਮਸ਼ੀਨਰੀ ਸਬਸਿਡੀ ਉਤੇ ਦਿੱਤੀ ਜਾ ਰਹੀ ਹੈ। ਇਹ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨਾਂ, ਸੁਸਾਇਟੀਆਂ, ਪੰਚਾਇਤਾਂ ਵੱਲੋਂ ਆਈਆਂ ਦਰਖਾਸਤਾਂ ਦੇ ਡਰਾਅ ਅੱਜ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਵੱਲੋਂ ਕਿਸਾਨਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੱਢੇ ਗਏ। 

ਡਾ. ਹਰਪਾਲ ਸਿੰਘ ਪੰਨੂੰ ਮੁੱਖ ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਇਸ ਮੌਕੇ ਲੀਡ ਬੈਂਕ ਮੈਨੇਜਰ ਸ੍ਰੀ ਆਰ ਕੇ ਪਰਿੰਦਾ, ਕੇ ਵੀ ਕੇ ਦੇ ਸਹਾਇਕ ਪ੍ਰੋਫੈਸਰ ਸ੍ਰੀ ਬਲਵਿੰਦਰ ਕੁਮਾਰ, ਬਲਾਕ ਖੇਤੀਬਾੜੀ ਅਧਿਕਾਰੀ ਪੱਟੀ ਡਾ. ਭੁਪਿੰਦਰ ਸਿੰਘ, ਅਗਾਂਹ ਵਧੂ ਕਿਸਾਨ ਗੁਰਬਿੰਦਰ ਸਿੰਘ ਅਤੇ ਹੋਰ ਮੋਹਤਬਰ ਹਾਜ਼ਰ ਸਨ। ਉਨਾਂ ਦੱਸਿਆ ਕਿ ਡਰਾਅ ਕੰਪਿਊਟਰ ਰੈਡਮਾਈਜੇਸ਼ਨ ਨਾਲ ਕੱਢੇ ਗਏ, ਜਿੰਨਾ ਵਿਚ ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਪੈਡੀ ਚੌਪਰ, ਜ਼ੋਰੀ ਡਰਿਲ, ਐਮ ਬੀ ਪਲੋ, ਸੁਪਰ ਐਸ ਐਮ ਐਸ, ਸਰਬ ਮਾਸਟਰ, ਕਰਾਪ ਰੀਪਰ, ਬੇਲਰ,ਰੇਕ ਅਤੇ ਹੋਰ ਖੇਤੀ ਸੰਦ ਸ਼ਾਮਿਲ ਸਨ।

 ਉਨਾਂ ਦੱਸਿਆ ਕਿ ਓ ਬੀ ਸੀ ਸ੍ਰੇਣੀ ਨੂੰ ਜਨਰਲ ਸ਼ੇ੍ਰਣੀ ਵਿਚ ਹੀ ਵਿਚਾਰਿਆ ਗਿਆ, ਕਿਉਂਕਿ ਉਕਤ ਸਕੀਮ ਵਿਚ ਓ ਬੀ ਸੀ ਦਾ ਕੋਈ ਵੱਖਰਾ ਰਾਖਵਾਂਕਰਨ ਨਹੀਂ ਸੀ। ਇਸੇ ਤਰਾਂ ਕੁੱਝ ਕਿਸਾਨਾਂ ਵੱਲੋਂ ਪਹਿਲੀ ਤੇ ਦੂਸਰੀ ਤਰਜੀਹ ਦੇ ਸੰਦਾਂ ਲਈ ਬਿਨੈ ਕੀਤਾ ਗਿਆ ਸੀ, ਜਿੰਨਾ ਵਿਚੋਂ ਫਿਲਹਾਲ ਪਹਿਲੀ ਤਰਜੀਹ ਨੂੰ ਹੀ ਲਿਆ ਗਿਆ ਹੈ ਅਤੇ ਹੋਰ ਟੀਚੇ ਪ੍ਰਾਪਤ ਹੋਣ ਮਗਰੋਂ ਦੂਸਰੀ ਤਰਜੀਹ ਦੇ ਸੰਦਾਂ ਉਤੇ ਵਿਚਾਰ ਕੀਤਾ ਜਾਵੇਗਾ। ਐਸ ਸੀ ਸ਼੍ਰੇਣੀ ਵਿਚ ਕੇਵਲ 13 ਅਰਜ਼ੀਆਂ ਪ੍ਰਾਪਤ ਹੋਈਆਂ, ਜਦਕਿ ਕੁੱਲ ਮਸ਼ੀਨਾਂ 23 ਸਨ। 

ਇਸ ਤਰਾਂ ਇਸ ਸ੍ਰੇਣੀ ਵਿਚ ਬਿਨੈ ਕਰਨ ਵਾਲੇ ਕਿਸਾਨਾਂ ਨੂੰ ਦੋਵੇਂ ਤਰਜੀਹਾਂ ਦੇ ਸੰਦਾਂ ਲਈ ਚੋਣ ਕਰ ਲਈ ਗਈ। ਸਹਿਕਾਰੀ ਸੁਸਾਇਟੀਆਂ ਵਿਚੋਂ ਕੇਵਲ ਤਿੰਨ ਸੁਸਾਇਟੀਆਂ ਨੇ ਹੀ ਬਿਨੈ ਕੀਤਾ। ਇਸੇ ਤਰਾਂ ਗ੍ਰਾਮ ਪੰਚਾਇਤਾਂ ਲਈ 94 ਅਰਜ਼ੀਆਂ ਆਈਆਂ, ਜਿੰਨਾ ਨੂੰ ਪ੍ਰਵਾਨ ਕਰ ਲਿਆ ਗਿਆ। ਐਫ. ਪੀ ਓ ਵੱਲੋਂ 24 ਅਰਜ਼ੀਆਂ ਆਈਆਂ, ਜੋ ਕਿ ਬਲਾਕ ਅਧਿਕਾਰੀ ਦੁਆਰਾ ਸਹੀ ਪਾਏ ਜਾਣ ਉਤੇ ਪ੍ਰਵਾਨ ਕਰ ਲਈਆਂ ਜਾਣਗੀਆਂ। ਉਨਾਂ ਦੱਸਿਆ ਕਿ ਇਸ ਵਾਰ ਕਿਸਾਨਾਂ ਨੇ ਹਰੇਕ ਤਰਾਂ ਦੇ ਖੇਤੀ ਸੰਦ ਲਈ ਉਤਸ਼ਾਹ ਵਿਖਾਇਆ ਅਤੇ ਸੰਦਾਂ ਦੇ ਟੀਚਿਆਂ ਤੋਂ ਕਈ ਗੁਣਾ ਵੱਧ ਅਰਜ਼ੀਆਂ ਸਾਨੂੰ ਪ੍ਰਾਪਤ ਹੋਈਆਂ, ਜਿਸ ਕਾਰਨ ਅਸੀਂ ਡਰਾਅ ਕੱਢ ਕੇ ਸੰਦਾਂ ਲਈ ਬਿਨੈਕਾਰਾਂ ਦੀ ਚੋਣ ਕੀਤੀ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD