Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ 'ਚ ਬਣੇਗਾ 'ਆੜ੍ਹਤੀ ਭਵਨ'

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਧਾਲੀਵਾਲ ਨੇ ਤਿੰਨ ਨਵੇਂ ਫੜ ਬਨਾਉਣ ਦੀ ਵੀ ਦਿੱਤੀ ਮੰਨਜ਼ੂਰੀ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sarvjit Kaur Manuke, Jagraon

Web Admin

Web Admin

5 Dariya News

ਜਗਰਾਉਂ (ਲੁਧਿਆਣਾ) , 30 Aug 2022

Last updated on: Aug 30, 2022, 00:00 IST

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਸਖ਼ਤ ਮਿਹਨਤ ਦਿਨੋ-ਦਿਨ ਰੰਗ ਲਿਆ ਰਹੀ ਹੈ, ਜਿਸ ਕਾਰਨ ਜਗਰਾਉਂ ਹਲਕੇ ਅੰਦਰ ਵਿਕਾਸ ਕਾਰਜਾਂ ਨੇ ਰਫ਼ਤਾਰ ਫੜ ਲਈ ਹੈ। ਬੀਤੇ ਦਿਨੀਂ ਜਗਰਾਉਂ ਦੇ ਆੜਤੀ ਪ੍ਰਧਾਨ ਕਨ੍ਹੱਈਆ ਗੁਪਤਾ 'ਬਾਂਕਾ' ਦੀ ਅਗਵਾਈ ਹੇਠ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਮਿਲੇ ਸਨ ਅਤੇ ਉਨ੍ਹਾਂ ਮੰਗ ਰੱਖੀ ਸੀ ਕਿ ਆੜ੍ਹਤੀ ਲੰਮੇ ਸਮੇਂ ਤੋਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਆੜ੍ਹਤੀਆਂ ਕੋਲ ਮੀਟਿੰਗਾਂ ਜਾਂ ਹੋਰ ਸਰਗਰਮੀਆਂ ਕਰਨ ਲਈ ਕੋਈ ਨਿਰਧਾਰਿਤ ਜਗ੍ਹਾ ਨਹੀਂ ਹੈ। ਇਸ ਲਈ 'ਆੜ੍ਹਤੀ ਭਵਨ' ਬਣਾਇਆ ਜਾਵੇ।

ਇਸ ਤੋਂ ਇਲਾਵਾ ਦਾਣਾ ਮੰਡੀ ਜਗਰਾਉਂ ਵਿਖੇ ਮੰਡੀ ਫੜ੍ਹਾਂ ਦਾ ਬਹੁਤ ਬੁਰਾ ਹਾਲ ਹੈ ਅਤੇ ਪਿਛਲੇ ਲਗਭਗ 25-30 ਸਾਲ ਤੋਂ ਫੜ੍ਹ ਰਿਪੇਅਰ ਹੀ ਨਹੀਂ ਕੀਤੇ ਗਏ, ਜੋ ਕਿ ਬਹੁਤ ਜ਼ਿਆਦਾ ਨੀਵੇਂ ਅਤੇ ਖਰਾਬ ਹੋ ਚੁੱਕੇ ਹਨ। ਜਿਸ ਕਾਰਨ ਫਸਲਾਂ ਦੇ ਸੀਜ਼ਨ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਅਤੇ ਵਪਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾਂ ਪੈਂਦਾ ਹੈ। ਇਸ ਲਈ ਜਗਰਾਉਂ ਮੰਡੀ ਵਿਚਲੇ ਪਾਰਕਿੰਗ ਅਤੇ ਗੱਡਾ ਸਟੈਂਡ ਦੇ ਫੜ੍ਹਾਂ ਨੂੰ ਉਚਾ ਕਰਕੇ ਨਵੇਂ ਸਿਰੇ ਤੋਂ ਬਣਾਇਆ ਜਾਵੇ। 

ਆੜ੍ਹਤੀਆਂ, ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਆੜ੍ਹਤੀਆਂ, ਕਿਸਾਨਾਂ ਤੇ ਵਪਾਰੀਆਂ ਦੀਆਂ ਮੰਗਾਂ ਬਾਰੇ ਜਾਣੂੰ ਕਰਵਾਇਆ ਜਿਸ ਉਪਰ ਕਾਰਵਾਈ ਕਰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਜਗਰਾਉਂ ਮੰਡੀ ਵਿੱਚ ਆੜ੍ਹਤੀਆਂ ਵਾਸਤੇ ਨਵਾਂ 'ਆੜ੍ਹਤੀ ਭਵਨ' ਬਨਾਉਣ ਅਤੇ ਆੜ੍ਹਤੀਆਂ, ਕਿਸਾਨਾਂ ਤੇ ਵਪਾਰੀਆਂ ਦੀ ਸਹੂਲਤ ਲਈ ਤਿੰਨ ਨਵੇਂ ਫੜ੍ਹ ਬਨਾਉਣ ਲਈ ਆਪਣੇ ਮਹਿਕਮੇਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ।

ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਜਗਰਾਉਂ ਮੰਡੀ ਵਿੱਚ ਫਸਲਾਂ ਨੂੰ ਸਾਂਭਣ ਲਈ ਬਣੇ ਫੜ੍ਹ ਬਹੁਤ ਪੁਰਾਣੇ ਹੋਣ ਦੇ ਬਾਵਜੂਦ ਵੀ ਪਿਛਲੀਆਂ ਸਰਕਾਰਾਂ ਨੇ ਪਿਛਲੇ 25-30 ਸਾਲਾਂ ਤੋਂ ਕਿਸਾਨਾਂ, ਆੜ੍ਹਤੀਆਂ ਤੇ ਵਪਾਰੀਆਂ ਦੀਆਂ ਜਾਇਜ ਮੰਗਾਂ ਵੱਲ ਵੀ ਕੋਈ ਧਿਆਨ ਨਹੀਂ ਦਿੱਤਾ ਜਿਸ ਕਾਰਨ ਮੰਡੀ ਵਿੱਚ ਪੁਰਾਣੇ ਬਣੇ ਫੜ੍ਹ ਨੀਵੇਂ ਅਤੇ ਖ਼ਰਾਬ ਹੋ ਗਏ ਤੇ ਬਾਰਸਾਂ ਦੌਰਾਨ ਪਾਣੀ ਖੜਨ ਕਰਕੇ ਕਿਸਾਨਾਂ ਦੀਆਂ ਫਸਲਾਂ ਖ਼ਰਾਬ ਹੋ ਜਾਂਦੀਆਂ ਸਨ।

 ਇਸ ਲਈ ਨਵੇਂ ਫੜ੍ਹਾਂ ਅਤੇ ਆੜ੍ਹਤੀਆਂ ਲਈ ਭਵਨ ਦੀ ਵੀ ਬਹੁਤ ਲੋੜ ਸੀ, ਜਿਸ ਨੂੰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਉਹਨਾਂ ਆਖਿਆ ਕਿ ਉਹ ਆਪਣੇ ਹਲਕੇ ਦੇ ਕਿਸਾਨਾਂ, ਆੜ੍ਹਤੀਆਂ ਤੇ ਵਪਾਰੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦੇਣਗੇ ਅਤੇ ਸਾਰੇ ਮਸਲੇ ਹੱਲ ਕਰਨ ਲਈ ਪਹਿਲ-ਕਦਮੀਂ ਕੀਤੀ ਜਾਵੇਗੀ। 

ਜਗਰਉਂ ਮੰਡੀ ਵਿਖੇ 'ਆੜ੍ਹਤੀ ਭਵਨ' ਅਤੇ ਤਿੰਨ ਨਵੇਂ ਫੜ੍ਹ ਪੰਜਾਬ ਸਰਕਾਰ ਪਾਸੋਂ ਮੰਨਜੂਰ ਕਰਵਾਉਣ ਤੇ ਆੜ੍ਹਤੀਆ ਐਸ਼ੋਸੀਏਸ਼ਨ ਜਗਰਾਉਂ ਦੇ ਪ੍ਰਧਾਨ ਕਨ੍ਹੱਈਆ ਗੁਪਤਾ ਬਾਂਕਾ, ਬਲਵਿੰਦਰ ਸਿੰਘ ਗਰੇਵਾਲ, ਅਮ੍ਰਿਤ ਲਾਲ ਮਿੱਤਲ, ਸੁਰਜੀਤ ਸਿੰਘ ਕਲੇਰ, ਜਤਿੰਦਰ ਸਿੰਘ ਚਚਰਾੜੀ, ਬਲਰਾਜ ਸਿੰਘ ਖਹਿਰਾ, ਰਿਪਨ ਝਾਂਜੀ, ਦਰਸ਼ਨ ਕੁਮਾਰ, ਨੀਰਜ ਬਾਂਸਲ, ਨਵੀਨ ਸਿੰਗਲਾ, ਜਗਜੀਤ ਸਿੰਘ ਸੰਧੂ, ਜਗਪਾਲ ਸਿੰਘ ਧਨੋਆ, ਮਨੋਹਰ ਲਾਲ ਤੇ ਹੋਰਨਾ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sarvjit Kaur Manuke , Jagraon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD