Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਪਰਾਧ, ਹਿੰਸਾ ਅਤੇ ਨਸ਼ੇ ਦੇ ਖਾਤਮੇ ਲਈ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ ਪੰਜਾਬ ਪੁਲਿਸ-ਸ਼ਸੀ ਪ੍ਰਭਾ ਦਿਵੇਦੀ

ਜਹਾਨਖੇਲਾਂ ਵਿਖੇ 263 ਜਵਾਨਾਂ ਦੀ ਹੋਈ ਪਾਸਿੰਗ ਆਊਟ ਪਰੇਡ

PRTC Jahan Khelan, Shashi Prabha Dwivedi, Hoshiarpur, Harpreet Singh Mandher

Web Admin

Web Admin

5 Dariya News

ਹੁਸ਼ਿਆਰਪੁਰ , 30 Aug 2022

Last updated on: Aug 30, 2022, 00:00 IST

ਬੇਸਿਕ ਰਿਕਰੂਟਸ ਕੋਰਸ ਬੈਚ ਨੰਬਰ 264 (ਜਿ਼ਲ੍ਹਾ ਕੇਡਰ) ਦੀ ਪਾਸਿੰਗ ਆਊਟ ਪਰੇਡ ਪੀ.ਆਰ.ਟੀ.ਸੀ., ਜਹਾਨਖੇਲਾਂ ਦੇ ਚਮਨ ਸਟੇਡੀਅਮ ਵਿਖੇ ਕਰਵਾਈ ਗਈ ਜਿਸ ਵਿੱਚ ਕੁੱਲ 263  ਰਿਕਰੂਟਸ ਸਿਖਿਆਰਥੀ, ਜਿਸ ਵਿੱਚ 231 ਰਿਕਰੂਟਸ ਸਿਪਾਹੀ ਅਤੇ 32 ਮਹਿਲਾ ਰਿਕਰੂਟਸ ਸਿਪਾਹੀ ਸ਼ਾਮਿਲ ਸਨ, ਨੂੰ ਪਾਸ ਆਊਟ ਕੀਤਾ ਗਿਆ ਹੈ। ਸ਼੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ, ਆਈ.ਪੀ.ਐਸ., ਵਧੀਕ ਡਾਇਰੈਕਟਰ ਜਨਰਲ ਪੁਲਿਸ, ਐਚ.ਆਰ.ਡੀ., ਪੰਜਾਬ,ਚੰਡੀਗੜ੍ਹ ਨੇ ਬਤੌਰ ਮੁੱਖ ਮਹਿਮਾਨ ਪਰੇਡ ਦਾ ਨਿਰੀਖਣ ਕੀਤਾ ਅਤੇ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।

ਮੁੱਖ ਮਹਿਮਾਨ ਸ਼੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਨੇ ਪਾਸ ਆਊਟ ਹੋ ਕੇ ਜਾ ਰਹੇ ਸਿਖਿਆਰਥੀਆਂ ਨੂੰ ਲੋਕ ਸੇਵਾ ਦੇ ਸੰਕਲਪ ਹਿੱਤ ਸੁਚੇਤ ਕਰਾਇਆ ਅਤੇ ਆਖਿਆ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਪੁਲਿਸ ਸਮਾਜ ਵਿਚੋਂ ਅਪਰਾਧ, ਹਿੰਸਾ ਅਤੇ ਨਸ਼ੇ ਦੇ ਖਾਤਮੇ ਲਈ ਬਹੁਤ ਹੀ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਾਂਸਟੇਬਲਰੀ ਪੁਲਿਸ ਵਿਭਾਗ ਦੀ ਰੀੜ੍ਹ ਦੀ ਹੱਡੀ ਹੈ ਅਤੇ ਪੁਲਿਸ ਕਰਮੀ ਵਾਸਤੇ ਦੇਸ਼ ਅਤੇ ਸਮਾਜ ਆਪਣੇ ਨਿੱਜ ਅਤੇ ਪਰਿਵਾਰ ਤੋਂ ਪਹਿਲਾਂ ਆਉਂਦੇ ਹਨ। ਉਨ੍ਹਾਂ ਪਾਸ ਆਊਟ ਹੋ ਰਹੇ ਸਮੂਹ ਸਿਖਿਆਰਥੀਆਂ ਨੂੰ ਹਰ ਤਰ੍ਹਾਂ ਦੀ ਚੁਣੌਤੀ ਅਤੇ ਆਮ ਜੁਰਮ ਆਦਿ ਦਾ ਸਾਹਮਣਾ ਕਰਨ ਲਈ ਪ੍ਰੇਰਣਾ ਦਿੱਤੀ। 

ਮੁੱਖ ਮਹਿਮਾਨ ਨੇ ਦੱਸਿਆ ਕਿ ਜੇਕਰ ਜਾਂਬਾਜ਼ ਅਤੇ ਸੁਲਝੇ ਹੋਏ ਪੁਲਿਸ ਕਰਮੀ ਨਾ ਹੋਣ ਤਾਂ ਸਮਾਜ ਵਿੱਚ ਮਾੜੇ ਅਨਸਰ ਅਪਰਾਧ ਅਤੇ ਹਿੰਸਾ ਫ਼ੈਲਾਅ ਕੇ ਵੱਡੇ ਪੱਧਰ ਤੇ ਨੁਕਸਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਰਮਚਾਰੀਆਂ ਨੇ ਅੱਤਵਾਦ ਦੇ ਮਾੜੇ ਸਮੇਂ ਦੌਰਾਨ ਜਿਸ ਤਰ੍ਹਾਂ ਦਲੇਰੀ ਨਾਲ ਡਿਊਟੀ ਨਿਭਾਈ ਹੈ ਉਸੇ ਤਰ੍ਹਾਂ ਹੁਣ ਕੋਵਿਡ19 ਮਹਾਂਮਾਰੀ ਦੌਰਾਨ ਵੀ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਬਹੁਤ ਦਲੇਰੀ ਨਾਲ ਡਿਊਟੀ ਨਿਭਾਈ ਹੈ, ਜੋ ਉਨ੍ਹਾਂ ਨੂੰ ਦਿੱਤੀ ਟ੍ਰੇਨਿੰਗ ਦਾ ਨਤੀਜਾ ਹੈ।

ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਅਤੇ ਇਸ ਦੇ ਗੁਆਂਢੀ ਰਾਜਾਂ ਵਿੱਚ ਗੈਂਗਸਟਰਾਂ, ਲੁਟੇਰਿਆਂ ਅਤੇ ਨਸ਼ਾ ਤਸਕਰਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਦਾ ਪੰਜਾਬ ਪੁਲਿਸ ਵੱਲੋਂ ਸਖ਼ਤੀ ਨਾਲ ਮੁਕਾਬਲਾ ਕਰਦੇ ਹੋਏ ਇਸ ਤੇ ਕਾਬੂ ਪਾਇਆ ਜਾ ਰਿਹਾ ਹੈ ਅਤੇ ਜਲਦ ਹੀ ਇਸ ਨੂੰ ਵੀ ਜੜ੍ਹੋਂ ਖਤਮ ਕਰ ਦਿੱਤਾ ਜਾਵੇਗਾ।ਮੁੱਖ ਮਹਿਮਾਨ ਨੇ ਟਰੇਨੀਜ਼ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਪੀ.ਆਰ.ਟੀ.ਸੀ., ਜਹਾਨਖੇਲਾਂ ਤੋਂ ਮਿਆਰੀ ਟ੍ਰੇਨਿੰਗ ਪ੍ਰਾਪਤ ਕਰਕੇ ਇਹ ਟਰੇਨੀਜ਼ ਫ਼ੀਲਡ ਵਿੱਚ ਪੂਰੀ ਮਿਹਨਤ ਨਾਲ ਡਿਊਟੀ ਕਰਨਗੇ। 

ਮੁੱਖ ਮਹਿਮਾਨ ਵੱਲੋਂ ਪਰੇਡ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਕੇਂਦਰ ਦੇ ਕਮਾਂਡੈਂਟ, ਅਧਿਕਾਰੀਆਂ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ। ਇਸ ਮੌਕੇ ਪੇਸ਼ ਕਾਰਗੁਗ਼ਾਰੀ ਰਿਪੋਰਟ ਵਿੱਚ ਪੀ.ਆਰ.ਟੀ.ਸੀ., ਜਹਾਨਖੇਲਾਂ ਦੇ ਕਮਾਂਡੈਂਟ ਸ਼੍ਰੀ ਹਰਪ੍ਰੀਤ ਸਿੰਘ ਮੰਡੇਰ, ਪੀ.ਪੀ.ਐਸ. ਨੇ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦਿੱਤੀ ਪੇਸ਼ੇਵਰਾਨਾ ਸਿਖਲਾਈ ਜਿਵੇਂ ਕਿ ਸੰਕਟਮਈ ਹਾਲਤਾਂ ਵਿੱਚ ਪੁਲਿਸ ਕਰਮਚਾਰੀਆਂ ਦੀ ਭੂਮਿਕਾ, ਅਮਨ ਸ਼ਾਤੀ ਕਾਇਮ ਰੱਖਣਾ, ਅਪਰਾਧ ਤੇ ਕਾਬੂ ਪਾਉਣਾ, ਸੰਵੇਦਨਸ਼ੀਲ ਡਿਊਟੀਆਂ, ਕੰਪਿਊਟਰ, ਸੀ ਸੀ ਟੀ ਵੀ ਬਾਇਓ-ਮੀਟਰਿਕਸਅਕਸੈਸ ਕੰਟਰੋਲ ਆਦਿ ਦੀ ਭੂਮਿਕਾ ਅਤੇ ਡਿਜ਼ਾਸਟਰ ਮੈਨੇਜਮੈਂਟ, ਐਂਟੀਸਾਬੋਤਾਜ ਚੈਕਿੰਗ, ਫਸਟ ਏਡ ਤੋ ਇਲਾਵਾ ਇਲੈਕਟ੍ਰੋਨਿਕ ਉਪਕਰਣਾਂ ਦਾ ਇਸਤੇਮਾਲ ਆਦਿ ਦੇ ਹੁਨਰਾਂ ਦਾ ਵੇਰਵਾ ਦਿੱਤਾ। ਮੌਜੂਦਾ ਹਲਾਤ ਨੂੰ ਮੁੱਖ ਰੱਖਦੇ ਹੋਏ ਗੈਂਗਸਟਰਾਂ ਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਡਰੱਗ ਸਮੱਗਲਿੰਗ ਨੂੰ ਰੋਕਣ ਲਈ ਪੁਲਿਸ ਸਾਹਮਣੇ ਜੋ ਬਹੁਤ ਵੱਡੀ ਚੁਣੌਤੀ ਹੈ,  ਦਾ ਬਹਾਦਰੀ ਨਾਲ ਟਾਕਰਾ ਕਰਨ ਸਬੰਧੀ ਵੀ ਸਿਖ਼ਲਾਈ ਦਿੱਤੀ ਗਈ ਹੈ। 

ਸੁਰੱਖਿਆ ਨਾਲ ਜੁੜੀਆਂ ਹੋਈਆਂ ਮਹੱਤਵਪੂਰਨ ਵਿਹਾਰਿਕ ਕਾਰਜ ਪ੍ਰਣਾਲੀਆਂ ਅਤੇ ਉਨ੍ਹਾਂ ਦਾ ਸਹੀ ਤਰੀਕੇ ਨਾਲ ਉਪਯੋਗ ਕਰਨਾ ਵੀ ਇਨ੍ਹਾਂ  ਟਰੇਨੀਜ਼ ਨੂੰ ਸਿਖਾਇਆ ਗਿਆ ਹੈ। ਸਿਖਿਆਰਥੀਆਂ ਵੱਲੋਂ ਇਸ ਮੌਕੇ ਵੱਖ-ਵੱਖ ਪੇਸ਼ੇਵਾਰਾਨਾ ਅਤੇ ਸੱਭਿਆਚਾਰਕ ਗਤੀਵਿਧੀਆਂ, ਸਮੂਹਿਕ ਸਰੀਰਿਕ ਕਸਰਤਾਂ, ਬਿਨਾਂ ਹਥਿਆਰਾਂ ਦੇ ਲੜਾਈ, ਮਲ਼ਖਮ, ਮਲਵਈ ਗਿੱਧਾ, ਭੰਗੜਾ ਆਦਿ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਕੇਂਦਰ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਪੁਰਸਕਾਰ ਜੇਤੂਆਂ ਨੂੰ ਮੁੱਖ ਮਹਿਮਾਨ ਨੇ ਸਨਮਾਨਿਤ ਵੀ ਕੀਤਾ।

ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਨਵੇਂ ਬਣੇ ਕੁਆਰਟਰ ਗਾਰਦ ਰੂਮ, ਗੇਟ ਨੰ: 02 ਕੋਲ ਗਾਰਦ ਰੂਮ ਅਤੇ ਸੰਤਰੀ ਪੋਸਟ, ਮੇਨ ਗੇਟ ਨਜ਼ਦੀਕ ਸਕਿਉਰਟੀ ਸਰਵੀਲੈਂਸ ਰੂਮ ਦਾ ਉਦਘਾਟਨ ਕੀਤਾ ਗਿਆ ਅਤੇ ਕੈਂਪਸ ਅੰਦਰ ਪਾਰਕ ਵਿੱਚ ਤ੍ਰਿਵੇਣੀ ਵੀ ਲਗਾਈ ਗਈ।ਇਸ ਮੌਕੇ ਸ਼੍ਰੀ ਸਰਤਾਜ ਸਿੰਘ ਚਾਹਲ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਹੁਸਿ਼ਆਰਪੁਰ, ਪਦਮਸ਼੍ਰੀ, ਸ਼੍ਰੀ ਪ੍ਰੇਮ ਚੰਦ (ਅੰਤਰਰਾਸ਼ਟਰੀ ਬਾਡੀ ਬਿਲਡਰ), ਮਾਧੁਰੀ ਏ ਸਿੰਘ (ਅੰਤਰਰਾਸ਼ਟਰੀ ਐਥਲੀਟ) ਅਰਜਨਾ ਐਵਾਰਡੀ, ਸ਼੍ਰੀ ਸੋਹਣ ਸਿੰਘ, ਸੁਪਰਡੈਂਟ (ਟ੍ਰੇਨਿੰਗ ਬ੍ਰਾਂਚ), ਚੰਡੀਗੜ੍ਹ, ਐਸ.ਆਈ. ਅਮਰੀਕ ਸਿੰਘ ਰੀਡਰ ਅਤੇ ਕੇਂਦਰ ਦੇ ਸ਼੍ਰੀ ਗੁਰਜੀਤ ਪਾਲ ਸਿੰਘ, ਡੀ.ਐਸ.ਪੀ., ਸ਼੍ਰੀ ਹਰਜੀਤ ਸਿੰਘ, ਡੀ.ਐਸ.ਪੀ., ਸ਼੍ਰੀ ਕੁਲਦੀਪ ਸਿੰਘ, ਡੀ.ਐਸ.ਪੀ., ਸ਼੍ਰੀ ਮਲਕੀਅਤ ਸਿੰਘ, ਡੀ.ਐਸ.ਪੀ., ਡਾ. ਸੌਰਭ, ਸ਼੍ਰੀ ਅਮਿਤ ਧਵਨ, ਏ.ਡੀ.ਏ., ਆਦਿ ਵੀ ਹਾਜ਼ਰ ਸਨ।                        

                      

 

Tags: PRTC Jahan Khelan , Shashi Prabha Dwivedi , Hoshiarpur , Harpreet Singh Mandher

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD