Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਵੱਲੋਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਅਚਨਚੇਤ ਨਿਰੀਖਣ

ਵਿਆਪਕ ਸਿੱਖਿਆ ਸੁਧਾਰਾਂ ਲਈ ਸਰਕਾਰੀ ਸਕੂਲਾਂ ਦੀ ਸਥਿਤੀ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਦੇ ਉਦੇਸ਼ ਨਾਲ ਗਏ ਸਨ ਮੁੱਖ ਮੰਤਰੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੁੰਨੀ ਕਲਾਂ (ਫਤਹਿਗੜ੍ਹ ਸਾਹਿਬ) , 30 Aug 2022

Last updated on: Aug 30, 2022, 00:00 IST

ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਨਿਰੀਖਣ ਕਰਕੇ ਸਥਿਤੀ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਕਿਹਾ, “ਮੇਰੀ ਇਸ ਫੇਰੀ ਦਾ ਉਦੇਸ਼ ਨੁਕਸ ਕੱਢਣਾ ਨਹੀਂ ਹੈ ਸਗੋਂ ਇਸ ਦਾ ਅਸਲ ਮਨੋਰਥ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣਾ ਹੈ।”ਮੁੱਖ ਮੰਤਰੀ ਨੇ ਦੁਪਹਿਰ ਵੇਲੇ ਸਕੂਲ ਦਾ ਦੌਰਾ ਕੀਤਾ ਅਤੇ ਉਹ ਕਰੀਬ ਅੱਧਾ ਘੰਟਾ ਸਕੂਲ ਵਿੱਚ ਹੀ ਰਹੇ। 

ਸਕੂਲ ਵਿੱਚ ਸਹੂਲਤਾਂ ਬਾਰੇ ਜਾਂਚ ਕਰਨ ਤੋਂ ਇਲਾਵਾ ਭਗਵੰਤ ਮਾਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਜ਼ਮੀਨੀ ਪੱਧਰ ਦੀਆਂ ਹਾਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਨਵੇਂ ਤੇ ਅਗਾਂਹਵਧੂ ਸਮਾਜ ਦੀ ਉਸਾਰੀ ਦਾ ਮੁੱਖ ਆਧਾਰ ਹੈ ਜਿਸ ਕਰਕੇ ਸੂਬਾ ਸਰਕਾਰ ਇਸ ਖੇਤਰ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਿੱਖਿਆ ਦੇ ਖੇਤਰ ਵਿੱਚ ਬਹੁ-ਪੱਖੀ ਸੁਧਾਰਾਂ ਦੀ ਸ਼ੁਰੂਆਤ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਖਾਸ ਕਰਕੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਲਾਭ ਪਹੁੰਚਾਇਆ ਜਾ ਸਕੇ। 

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ‘ਆਹਲਾ ਦਰਜੇ ਦੇ ਸਕੂਲਾਂ’ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਨਾ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਸਗੋਂ ਜੀਵਨ ਵਿੱਚ ਬਿਹਤਰ ਮੁਕਾਮ ਹਾਸਲ ਕਰਨ ਲਈ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਮਿਲ ਸਕਣ। 

ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਹਾਣੀ ਵਿਦਿਆਰਥੀਆਂ ਦਾ ਮੁਕਾਬਲਾ ਵੀ ਕਰ ਸਕਣਗੇ। ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਪਾਸੋਂ ਸਕੂਲ ਦੇ ਸਿਲੇਬਸ ਬਾਰੇ ਪੁੱਛਿਆ। ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਜੀਵਨ ਦੀਆਂ ਖਾਹਿਸ਼ਾਂ-ਉਮੰਗਾਂ ਤੇ ਸੁਪਨਿਆਂ ਬਾਰੇ ਵੀ ਪੁੱਛਿਆ ਅਤੇ ਉਨ੍ਹਾਂ ਨੂੰ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰਰਿਆ। ਭਗਵੰਤ ਮਾਨ ਨੇ ਕਿਹਾ ਕਿ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਸਫਲਤਾ ਦੀ ਕੁੰਜੀ ਹਨ। 

ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਇਨ੍ਹਾਂ ਸੁਨਹਿਰੀ ਨਿਯਮਾਂ ਨੂੰ ਤਨਦੇਹੀ ਨਾਲ ਅਪਣਾਉਣ ਦੀ ਲੋੜ ਹੈ ਤਾਂ ਜੋ ਉਹ ਸਫਲਤਾ ਦੀਆਂ ਬੁਲੰਦੀਆਂ ਛੂਹ ਸਕਣ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਕੂਲ ਵਿਚ ਅਤਿ ਆਧੁਨਿਕ ਸਾਇੰਸ ਲੈਬਾਰਟਰੀ ਸਥਾਪਤ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਕੂਲਾਂ ਦੇ ਕੰਪਿਊਟਰਾਂ ਵਿਚ ਮੌਜੂਦਾ ਸਾਫਟਵੇਅਰ ਨੂੰ ਵੀ ਅਪਗ੍ਰੇਡ ਕਰਨ ਲਈ ਆਖਿਆ। ਭਗਵੰਤ ਮਾਨ ਨੇ ਸਕੂਲ ਵਿਚ ਦਿਵਿਆਂਗ ਵਿਦਿਆਰਥੀਆਂ ਲਈ ਇਮਾਰਤ ਵਿਚ ਲੋੜੀਂਦੀ ਮੁਰੰਮਤ ਤੇ ਵਿਵਸਥਾ ਕਰਨ ਦੇ ਵੀ ਹੁਕਮ ਦਿੱਤੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD