Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ

 

ਖੇਤੀਬਾੜੀ ਮੰਤਰੀ ਨੇ ਖੇਤੀਬਾੜੀ ਵਿਕਾਸ ਅਫਸਰ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿਵਾ ਕੇ ਧਰਨਾ ਕਰਵਾਇਆ ਖਤਮ

ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਵਿਭਾਗ ਦੇ ਮੁੱਖ ਦਫਤਰ ਵਿਖੇ ਧਰਨੇ `ਤੇ ਬੈਠੇ ਸਨ ਖੇਤੀਬਾੜੀ ਵਿਕਾਸ ਅਫਸਰ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dharna, Agriculture

Web Admin

Web Admin

5 Dariya News

ਸਾਹਿਬਜਾਦਾ ਅਜੀਤ ਸਿੰਘ ਨਗਰ , 30 Aug 2022

Last updated on: Aug 30, 2022, 00:00 IST

ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਖੇਤੀਬਾੜੀ ਵਿਭਾਗ ਦੇ ਮੁੱਖ ਦਫਤਰ ਵਿਖੇ ਧਰਨੇ `ਤੇ ਬੈਠੇ ਖੇਤੀਬਾੜੀ ਵਿਕਾਸ ਅਫਸਰਾਂ ਨੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰਨ ਦਾ ਐਲਾਨ ਕੀਤਾ।ਅੱਜ ਖੇਤੀਬਾੜੀ ਮੰਤਰੀ ਨੇ ਪਹਿਲਾਂ ਧਰਨਾ ਦੇ ਰਹੇ ਖੇਤੀਬਾੜੀ ਵਿਕਾਸ ਅਫਸਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਗੁਰਵਿੰਦਰ ਸਿੰਘ ਵੀ ਸ਼ਾਮਿਲ ਹੋਵੇ।

 ਮੀਟਿੰਗ ਦੌਰਾਨ ਖੇਤੀਬਾੜੀ ਅਫਸਰਾਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ। ਇਸ ਉਪਰੰਤ ਖੇਤੀਬਾੜੀ ਮੰਤਰੀ ਨੇ ਧਰਨੇ ਵਿਚ ਖੁਦ ਪਹੁੰਚ ਕੇ ਭਰੋਸਾ ਦਿਵਾਇਆ ਕਿ ਖੇਤੀਬਾੜੀ ਅਫਸਰਾਂ ਦੀਆਂ ਮੰਗਾਂ ਮੰਨਣ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਖੇਤੀ ਬਚਾਉਣ ਲਈ ਸਰਕਾਰ ਦਾ ਸਾਥ ਦੇਣ ਅਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੂਬੇ ਦੇ ਕਿਸਾਨਾਂ ਦੀ ਮੱਦਦ ਕਰਨ।

ਉਨਾਂ ਨਾਲ ਹੀ ਕਿਹਾ ਕਿ ਉਹ ਹਮੇਸ਼ਾ ਕੰਮ ਕਰਨ ਵਾਲੇ ਇਮਾਨਦਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਾਥ ਦੇਣਗੇ।ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਤੌਰ `ਤੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਨਾ ਹੀ ਅਜਿਹੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਕਰਨਗੇ। ਧਰਨਾ ਖਤਮ ਕਰਨ ਦਾ ਐਲਾਨ ਕਰਦਿਆਂ ਖੇਤੀਬਾੜੀ ਵਿਕਾਸ ਅਫਸਰਾਂ ਨੇ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੰਦਿਆਂ ਸੂਬਾ ਸਰਕਾਰ ਦਾ ਪੂਰਾ ਸਾਥ ਦੇਣ ਦਾ ਵਾਅਦਾ ਕੀਤਾ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dharna , Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD