Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

"ਆਜ਼ਾਦੀ ਦਾ ਅੰਮ੍ਰਿਤ ਮਹੋਤਸਵ" ਦੀ ਥੀਮ 'ਤੇ ਲਾਈ ਗਈ ਤਿੰਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸਮਾਪਨ

ਆਖਰੀ ਦਿਨ ਚਿੱਤਰ ਪ੍ਰਦਰਸ਼ਨੀ ਵੇਖਣ ਆਇਆ ਲੋਕਾਂ ਦਾ ਹੜ੍ਹ

Azadi Ka Amrit Mahotsav, 75th Anniversary of Indian Independence, 75th years of Independence

Web Admin

Web Admin

5 Dariya News

ਅੰਮ੍ਰਿਤਸਰ , 31 Aug 2022

Last updated on: Aug 31, 2022, 00:00 IST

ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ "ਆਜ਼ਾਦੀ ਦਾ ਅੰਮ੍ਰਿਤ ਮਹੋਤਸਵ" ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ ਉੱਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਬੀ.ਬੀ.ਕੇ.ਡੀ.ਏ.ਵੀ. ਕਾਲਜ ਵਿੱਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੀ ਥੀਮ 'ਤੇ ਲਾਈ ਗਈ ਤਿੰਨ ਰੋਜ਼ਾ ਪ੍ਰਦਰਸ਼ਨੀ ਦਾ ਸਮਾਪਨ ਹੋ ਗਿਆ।   

ਇਸ ਮੌਕੇ ਡੀ.ਏ.ਵੀ. ਸਕੂਲ ਦੀ ਪ੍ਰਿੰਸੀਪਲ ਪੱਲਵੀ ਸੇਠੀ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੀਂ ਪਨੀਰੀ ਨੂੰ ਸੇਧ ਦੇਣ ਵਿੱਚ ਮਦਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜ਼ਾਦੀ ਹਾਸਿਲ ਕਰਨ ਲਈ ਵੱਡੇ ਪੱਧਰ ਉੱਤੇ ਕੁਰਬਾਨੀਆਂ ਕੀਤੀਆਂ ਗਈਆਂ ਹਨ, ਇਸ ਕਰਕੇ ਸਮੇਂ-ਸਮੇਂ ਉੱਤੇ ਅਜਿਹੀਆਂ ਪ੍ਰਦਰਸ਼ਨੀਆਂ ਲਾਈਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਨੌਜਵਾਨ ਪੀੜ੍ਹੀ ਵਿਚ ਦੇਸ਼ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਵੱਖੋ ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਉਨਾਂ  ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਦੇ ਸੱਦੇ ਤੋਂ ਬਾਅਦ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ "ਆਜ਼ਾਦੀ ਦਾ ਅੰਮ੍ਰਿਤ ਮਹੋਤਸਵ" ਥੀਮ ਉੱਤੇ ਚਿੱਤਰ ਪ੍ਰਦਰਸ਼ਨੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਆਮ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਬਣ ਰਹੇ ਨੇ। 

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕਰਵਾਏ ਜਾਣੇ ਚਾਹੀਦੇ ਨੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ 29 ਅਤੇ 30 ਅਗਸਤ ਨੂੰ ਚਿੱਤਰ ਪ੍ਰਦਰਸ਼ਨੀ ਤੋਂ ਇਲਾਵਾ ਮੰਤਰਾਲੇ ਵੱਲੋਂ ਸਕੂਲੀ ਬੱਚਿਆਂ ਦੇ ਵੱਖੋ-ਵੱਖ ਮੁਕਾਬਲੇ ਵੀ ਕਰਵਾਏ ਗਏ ਸਨ, ਜਿਸ ਵਿਚ ਸਕੂਲ ਅਤੇ ਕਾਲਜ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। 

ਤਿਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਆਗਾਜ਼ 29 ਅਗਸਤ ਨੂੰ ਕੀਤਾ ਗਿਆ ਸੀ, ਜਿਸਨੂੰ ਸ਼ਹਿਰਵਾਸੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਲੋਕਾਂ ਅੰਦਰ ਦੇਸ਼ ਪ੍ਰੇਮ ਦੀ ਭਾਵਨਾ ਮੁੜ ਸੁਰਜੀਤ ਕਰਨ ਵਿਚ ਮਦਦ ਕਰਨਗੇ। ਦੱਸ ਦਈਏ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਚੰਡੀਗੜ੍ਹ ਵੱਲੋਂ ਪੰਜਾਬ ਸਣੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ  "ਅਜ਼ਾਦੀ ਦਾ ਅੰਮ੍ਰਿਤ ਮਹੋਤਸਵ" ਥੀਮ ਉੱਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

 

Tags: Azadi Ka Amrit Mahotsav , 75th Anniversary of Indian Independence , 75th years of Independence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD