Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਮੋਹਾਲੀ ਅਤੇ ਖਰੜ ਵਿਖੇ ਚਲਾਏ ਜਾ ਰਹੇ ਹਨ ਜਨ ਔਸ਼ਧੀ ਕੇਂਦਰ

Health, S.A.S. Nagar, District Red Cross Society,  Pradhan Mantri Bharatiya Jan Aushadhi Scheme

Web Admin

Web Admin

5 Dariya News

ਐਸ.ਏ.ਐਸ ਨਗਰ , 31 Aug 2022

Last updated on: Aug 31, 2022, 00:00 IST

ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ ਦੀ ਰਹਿਨੁਮਾਈ ਹੇਠ ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸਿਵਲ ਹਸਪਤਾਲ, ਮੋਹਾਲੀ ਅਤੇ ਖਰੜ ਵਿਖੇ ਪ੍ਰਧਾਨ ਮੰਤਰੀ ਭਾਰਤੀਯ ਜਨ ਔਸ਼ਧੀ ਸਕੀਮ ਅਧੀਨ ਜਨ ਔਸ਼ਧੀ ਕੇਂਦਰ ਚਲਾਏ ਜਾ ਰਹੇ ਹਨ। ਇਨ੍ਹਾਂ ਕੇਂਦਰਾਂ ਦਾ ਮੁੱਖ ਮੰਤਵ ਸਿਵਲ ਹਸਪਤਾਲ ਵਿਖੇ ਆਉਣ ਵਾਲੇ ਲੋੜਵੰਦ ਮਰੀਜਾਂ ਅਤੇ ਆਮ ਲੋਕਾਂ ਨੂੰ ਸਸਤੇ ਰੇਟਾਂ ਤੇ ਵਧੀਆ ਮਿਆਰ ਵਾਲੀਆਂ ਦਵਾਈਆਂ ਮੁਹੱਈਆ ਕਰਵਾਉਣਾ ਹੈ।

ਜਾਣਕਾਰੀ ਦਿੰਦੇ ਹੋਏ ਸਕੱਤਰ, ਰੈਡ ਕਰਾਸ ਸ੍ਰੀ ਕਮਲੇਸ਼ ਕੁਮਾਰ ਕੋਸ਼ਲ ਨੇ ਦੱਸਿਆ ਕਿ ਰੈਡ ਕਰਾਸ ਵੱਲੋਂ ਸਿਵਲ ਹਸਪਤਾਲ, ਮੋਹਾਲੀ ਵਿਖੇ 2012 ਅਤੇ ਸਿਵਲ ਹਸਪਤਾਲ, ਖਰੜ ਵਿਖੇ 2018 ਤੋਂ ਇਹ ਕੇਂਦਰ ਚਲਾਏ ਜਾ ਰਹੇ ਹਨ। ਇਹ ਪ੍ਰਧਾਨ ਮੰਤਰੀ ਭਾਰਤੀਯ ਜਨ ਔਸ਼ਧੀ ਕੇਂਦਰ ਬਹੁਤ ਹੀ ਵਧੀਆਂ ਚੱਲ ਰਹੇ ਹਨ। ਉਨ੍ਹਾਂ ਕਿਹਾ ਜਿਲ੍ਹਾ ਐਸ.ਏ.ਐਸ.ਨਗਰ ਦੇ ਗਰੀਬ ਮਰੀਜਾਂ ਅਤੇ ਆਮ ਜਨਤਾ ਵੱਲੋਂ ਇਨ੍ਹਾਂ ਜਨ ਔਸ਼ਧੀ ਕੇਂਦਰਾਂ ਨੂੰ ਭਰਮਾ ਹੁੰਘਾਰਾ ਮਿਲ ਰਿਹਾ ਹੈ। 

ਜਨ ਔਸ਼ਧੀ ਕੇਂਦਰਾਂ ਵਿਖੇ ਆਮ ਜਨਤਾ ਨੂੰ ਬਜਾਰ ਨਾਲੋਂ ਲਗਭਗ 50, 70% ਘੱਟ ਰੇਟ ਤੇ ਜੈਨਰਿਕ ਦਵਾਈਆਂ ਮੁਹੱਈਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜਨ ਔਸ਼ਧੀ ਕੇਂਦਰਾਂ ਤੇ ਲਗਭਗ 400 ਤਰ੍ਹਾਂ ਦੀਆਂ ਦਵਾਈਆ ਉਪਲੱਬਧ ਹਨ, ਕਈ ਵਾਰੀ ਕੋਈ ਇੱਕ ਆਦਿ ਦਵਾਈ ਪਿੱਛੋਂ ਸਪਲਾਈ ਘੱਟ ਹੋਣ ਕਾਰਨ ਮਰੀਜਾਂ ਨੂੰ ਦਵਾਈਆਂ ਉਪਲੱਬਧ ਨਹੀਂ ਹੁੰਦੀਆਂ। 

ਇਥੇ ਇਹ ਵੀ ਦੱਸਿਆ ਜਾਂਦਾ ਹੈ ਜਨ ਔਸ਼ਧੀ ਕੇਂਦਰ, ਸਿਵਲ ਹਸਪਤਾਲ, ਫੇਜ 6, ਮੋਹਾਲੀ ਵਿਖੇ ਹਰ ਰੋਜ਼ ਲਗਭਗ 600, 700 ਅਤੇ ਇਸੇ ਤਰ੍ਹਾਂ ਸਿਵਲ ਹਸਪਤਾਲ, ਖਰੜ ਵਿਖੇ ਹਰ ਰੋਜ਼ ਲਗਭਗ 300, 400 ਮਰੀਜਾਂ ਨੂੰ ਦਵਾਈਆਂ ਦਾ ਲਾਭ ਮਿਲ ਰਿਹਾ ਹੈ । ਉਨ੍ਹਾਂ ਦੱਸਿਆ ਇਨ੍ਹਾਂ ਕੇਂਦਰਾਂ ਤੇ ਜਨ ਅੋਸ਼ਧੀ ਦੀਆਂ ਸਾਰੀਆ ਦਵਾਈਆਂ ਉਪਲੱਬਧ ਹਨ। ਇਸ ਤੋ ਇਲਾਵਾ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਿਵਲ ਹਸਪਤਾਲ ਕੁਰਾਲੀ ਵਿਖੇ ਵੀ ਆਮ ਜਨਤਾ ਅਤੇ ਲੋੜਵੰਦਾ ਮਰੀਜਾ ਦੀ ਸਹੂਲਤ ਲਈ ਸਸਤੇ ਰੇਟ ਤੇ ਵਧੀਆਂ ਮਿਆਰ ਦੀਆਂ ਦਵਾਈਆਂ ਮੁਹੱਈਆ ਕਰਵਾਉਣ ਲਈ ਜਨ ਔਸ਼ਧੀ ਕੇਂਦਰ ਜਲਦ ਹੀ ਖੋਲਿਆ ਜਾ ਰਿਹਾ ਹੈ।

 

Tags: Health , S.A.S. Nagar , District Red Cross Society , Pradhan Mantri Bharatiya Jan Aushadhi Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD