Wednesday, 15 May 2024

 

 

ਖ਼ਾਸ ਖਬਰਾਂ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ

 

ਮੈਂਬਰ ਲੋਕ ਸਭਾ ਵੱਲੋਂ ਜ਼ਿਲਾ ਸੰਗਰੂਰ ’ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ

ਲਾਗੂ ਕਰਨ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

DC Sangrur, Deputy Commissioner Sangrur, Jitendra Jorwal, Sangrur, Simranjit Singh Mann

Web Admin

Web Admin

5 Dariya News

ਸੰਗਰੂਰ , 31 Aug 2022

ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਲੋਕ ਸਭਾ ਸੰਗਰੂਰ ਸ. ਸਿਮਰਨਜੀਤ ਸਿੰਘ ਮਾਨ ਨੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। 

ਉਨਾਂ ਨੇ ਕਿਹਾ ਕਿ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ ’ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਮੈਂਬਰ ਲੋਕ ਸਭਾ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਣ ਉਪਰੰਤ ਲੋਕ ਸਭਾ ਹਲਕਾ ਸੰਗਰੂਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ।

ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੇਂਦਰ ਪ੍ਰਯੋਜਿਤ ਯੋਜਨਾਵਾਂ ਤਹਿਤ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਲਈ ਨਿਰਦੇਸ਼ ਜਾਰੀ ਕੀਤੇ ਜਿਸ ਤਹਿਤ ਸ. ਮਾਨ ਨੇ ਪੀ.ਡਬਲਿਊ.ਡੀ, ਸੈਂਟਰਲ ਵਰਕਸ ਡਵੀਜ਼ਨ ਸੰਗਰੂਰ, ਪੰਜਾਬ ਮੰਡੀ ਬੋਰਡ ਦੀ ਯੋਜਨਾ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਜਲ ਸਪਲਾਈ ਤੇ ਸੈਨੀਟੇਸ਼ਨ, ਭੂਮੀ ਰੱਖਿਆ ਵਿਭਾਗ, ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ, ਖੇਤੀਬਾੜੀ, ਜ਼ਿਲਾ ਸਿੱਖਿਆ ਵਿਭਾਗ (ਐਲੀਮੈਂਟਰੀ) ਅਤੇ (ਸੈਕੰਡਰੀ), ਮਗਨਰੇਗਾ, ਆਜੀਵਿਕਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਜ਼ਿਲਾ ਭਲਾਈ ਵਿਭਾਗ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸਿਹਤ ਵਿਭਾਗ, ਆਰ. ਸੇਟੀ ਸਕੀਮ ਅਤੇ ਬਾਗਬਾਨੀ ਸਮੇਤ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਪੰਜਾਬ ਸਰਕਾਰ ਦੇ ਫਲੈਗਸ਼ਿਪ ਪੋ੍ਰਗਰਾਮਾਂ ਨੂੰ ਜ਼ਿਲੇ ਵਿੱਚ ਲੋਕਾਂ ਦੀ ਸਹੂਲਤ ਲਈ ਸਫ਼ਲਤਾ ਨਾਲ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲਤੀਫ਼ ਅਹਿਮਦ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਨਿਤੇਸ਼ ਕੁਮਾਰ ਜੈਨ, ਵਣ ਮੰਡਲ ਅਫ਼ਸਰ ਮੋਨਿਕਾ ਯਾਦਵ, ਜ਼ਿਲਾ ਮਾਲ ਅਫ਼ਸਰ ਗਗਨਦੀਪ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਉਪ ਅਰਥ ਤੇ ਅੰਕੜਾ ਸਲਾਹਕਾਰ ਪਰਮਜੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur , Simranjit Singh Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD