Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਵਿੱਚ ਗ਼ੈਰ-ਕਾਨੂੰਨੀ ਕਲੋਨੀਆਂ ਹੋਣਗੀਆਂ ਬੀਤੇ ਦੀ ਗੱਲ : ਅਮਨ ਅਰੋੜਾ

ਮਨਜ਼ੂਰਸ਼ੁਦਾ ਕਲੋਨੀਆਂ ਬਣਾਉਣ ਵਾਲੇ ਕਲੋਨਾਈਜ਼ਰਾਂ ਨੂੰ ਸਹੂਲਤਾਂ ਦੇਣ ਦੇ ਨਾਲ ਨਾਲ ਕੀਤਾ ਜਾਵੇਗਾ ਉਤਸ਼ਾਹਿਤ

Aman Arora, AAP, Housing and Urban Development Minister, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਲੁਧਿਆਣਾ , 31 Aug 2022

Last updated on: Aug 31, 2022, 00:00 IST

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸੂਬੇ ਵਿੱਚੋਂ ਗ਼ੈਰ-ਕਾਨੂੰਨੀ ਕਲੋਨੀਆਂ ਜਲਦੀ ਬੀਤੇ ਦੀ ਗੱਲ ਹੋ ਜਾਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਕਲੋਨੀਆਂ ਬਣਾਉਣ ਵਾਲੇ ਕਲੋਨਾਈਜ਼ਰਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਉਤਸ਼ਾਹਿਤ ਵੀ ਕੀਤਾ ਜਾਵੇਗਾ।

ਉਨ੍ਹਾਂ ਨੇ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਨੇਪਰੇ ਚਾੜ੍ਹਨ। 

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਾਰੀਆਂ ਮਨਜ਼ੂਰਸ਼ੁਦਾ ਕਲੋਨੀਆਂ ਦੇ ਵਸਨੀਕਾਂ ਨੂੰ ਬਿਹਤਰੀਨ ਸਹੂਲਤਾਂ ਯਕੀਨੀ ਬਣਾਈਆਂ ਜਾਣ ਕਿਉਂਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।ਅੱਜ ਇੱਥੇ ਸ੍ਰੀ ਅਮਨ ਅਰੋੜਾ ਨੇ ਗਲਾਡਾ ਦਫ਼ਤਰ ਵਿਖੇ ਗਲਾਡਾ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਬੱਚਤ ਭਵਨ ਵਿਖੇ ਕਾਲੋਨਾਈਜ਼ਰਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ।

ਵਿਕਾਸ ਕਾਰਜਾਂ, ਗੈਰ-ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਅਤੇ ਅਥਾਰਟੀ ਦੀ ਵਿੱਤੀ ਸਥਿਤੀ ਦਾ ਜਾਇਜ਼ਾ ਲੈਣ ਲਈ ਗਲਾਡਾ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪ੍ਰਭਾਵਸ਼ਾਲੀ ਪ੍ਰਣਾਲੀ ਰਾਹੀਂ ਸ਼ਹਿਰੀ ਖੇਤਰਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ।

ਉਨ੍ਹਾਂ ਨੇ ਗਲਾਡਾ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਸਾਰੇ ਇਲਾਕਿਆਂ ਦਾ ਸਰਵੇਖਣ ਕਰਨ ਅਤੇ ਹਰਿਆਲੀ ਵਧਾਉਣ 'ਤੇ ਧਿਆਨ ਕੇਂਦਰਤ ਕਰਦਿਆਂ ਵਿਆਪਕ ਵਿਕਾਸ ਕਾਰਜ ਸ਼ੁਰੂ ਕਰਨ। ਉਹਨਾਂ ਅਧਿਕਾਰੀਆਂ ਨੂੰ ਇੱਕ ਰਣਨੀਤੀ ਉਲੀਕਣ ਦੇ ਵੀ ਨਿਰਦੇਸ਼ ਦਿੱਤੇ ਜਿਸ ਤਹਿਤ ਪ੍ਰਵਾਨਿਤ ਰਿਹਾਇਸ਼ੀ ਕਲੋਨੀਆਂ ਅਤੇ ਉਦਯੋਗਿਕ ਅਸਟੇਟ ਵਿੱਚ ਬੁਨਿਆਦੀ ਢਾਂਚੇ 'ਤੇ ਵੱਧ ਤੋਂ ਵੱਧ ਫੰਡ ਖਰਚੇ ਜਾਣ। ਮੰਤਰੀ ਨੇ ਉਹਨਾਂ ਨੂੰ ਨਵੀਆਂ ਸ਼ਹਿਰੀ ਅਤੇ ਉਦਯੋਗਿਕ ਅਸਟੇਟ ਤਿਆਰ ਕਰਨ ਲਈ ਢੁਕਵੀਆਂ ਥਾਵਾਂ ਲੱਭਣ ਦੇ ਵੀ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ, ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਧਿਕਾਰੀ ਵਿਆਜ ਪ੍ਰਾਪਤ ਕਰਨ ਲਈ ਇਹਨਾਂ ਫੰਡਾਂ ਨੂੰ ਬੈਂਕ ਖਾਤਿਆਂ ਵਿੱਚ ਨਾ ਰੱਖਣ ਸਗੋਂ ਉਹ ਇਹਨਾਂ ਫੰਡਾਂ ਦੀ ਵਰਤੋਂ ਮਨਜ਼ੂਰਸ਼ੁਦਾ ਕਲੋਨੀਆਂ ਵਿੱਚ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਾਰਜਾਂ ਲਈ ਵਸਨੀਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਕਰਨ। ਉਨ੍ਹਾਂ ਗਲਾਡਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਮਿਊਨਿਟੀ ਕਲੱਬ, 100 ਫੁੱਟ ਚੌੜੀ ਸੜਕ, ਵਿਸ਼ੇਸ਼ ਪਾਰਕ, ਛੋਟੇ ਪੁਲ ਦੀ ਉਸਾਰੀ, ਚੰਡੀਗੜ੍ਹ ਰੋਡ ਦੀ ਰੀ-ਕਾਰਪੇਟਿੰਗ ਅਤੇ ਹੋਰ ਸੜਕੀ ਅਤੇ ਸੀਵਰੇਜ ਸਬੰਧੀ ਕਾਰਜਾਂ ਸਮੇਤ ਗਲਾਡਾ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਸ੍ਰੀ ਅਰੋੜਾ ਨੇ ਅੱਗੇ ਦੱਸਿਆ ਕਿ ਗਲਾਡਾ ਦੇ ਅਧਿਕਾਰ ਖੇਤਰ ਅਧੀਨ 181 ਮਨਜ਼ੂਰਸ਼ੁਦਾ ਕਲੋਨੀਆਂ ਹਨ। ਉਹਨਾਂ ਅਧਿਕਾਰੀਆਂ ਨੂੰ ਹੋਰ ਵਿਕਾਸ ਪ੍ਰਾਜੈਕਟ ਲਿਆ ਕੇ ਇਨ੍ਹਾਂ ਖੇਤਰਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਿਹਾ। ਬੱਚਤ ਭਵਨ ਵਿਖੇ ਕਾਲੋਨਾਈਜ਼ਰਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਿਊ.ਏਜ਼) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਰੀਅਲ ਅਸਟੇਟ ਸੈਕਟਰ ਲਈ ਸਿੰਗਲ ਵਿੰਡੋ ਸਿਸਟਮ ਸ਼ੁਰੂ ਕਰੇਗੀ।

ਮਨਜ਼ੂਰੀ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਮਾਰਕੀਟ ਨੂੰ ਵੱਡਾ ਹੁਲਾਰਾ ਦੇਣ ਲਈ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਯੋਜਨਾਬੱਧ ਸ਼ਹਿਰੀ ਵਿਕਾਸ ਲਈ ਜਲਦ ਹੀ ਰੀਅਲ ਅਸਟੇਟ ਸੈਕਟਰ ਲਈ ਸਿੰਗਲ ਵਿੰਡੋ ਸਿਸਟਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸਿਸਟਮ ਸਾਰੀਆਂ ਜ਼ਰੂਰੀ ਮਨਜ਼ਰੀਆਂ ਇੱਕੋ ਛੱਤ ਹੇਠ ਪ੍ਰਦਾਨ ਕਰੇਗਾ ਜਿਸ ਨਾਲ ਸ਼ਹਿਰੀ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਵੇਂ ਰਿਹਾਇਸ਼ੀ ਅਤੇ ਉਦਯੋਗਿਕ ਪ੍ਰਾਜੈਕਟ ਸ਼ੁਰੂ ਕਰਨ ਦੇ ਨਾਲ-ਨਾਲ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਸੂਬੇ ਵਿੱਚ ਹਜ਼ਾਰਾਂ ਗੈਰ-ਮਨਜ਼ੂਰਸ਼ੁਦਾ ਕਲੋਨੀਆਂ ਬਣਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਹਨਾਂ ਅਣ-ਅਧਿਕਾਰਤ ਸ਼ਹਿਰੀ ਕਲੋਨੀਆਂ ਕਾਰਨ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ ਹੈ। ਪਿਛਲੀ ਸਰਕਾਰ ਦੇ ਆਗੂਆਂ 'ਤੇ ਵਰ੍ਹਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਸਾਰੇ ਮੁੱਦਿਆਂ ਦੇ ਹੱਲ ਲਈ ਯਤਨਸ਼ੀਲ ਹੈ ਅਤੇ ਨਿਰਵਿਘਨ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਤੰਬਰ ਵਿੱਚ ਨਵੀਂ ਨੀਤੀ ਸ਼ੁਰੂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰੀਂ ਵੱਲੋਂ ਜੋ ਵੀ ਗਲਤ ਕੀਤਾ ਗਿਆ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਹੁਣ ਤੋਂ ਕੋਈ ਵੀ ਗੈਰ-ਕਾਨੂੰਨੀ ਕਾਲੋਨੀ ਨਹੀਂ ਬਣੇਗੀ। ਸ੍ਰੀ ਅਰੋੜਾ ਨੇ ਵੱਖ-ਵੱਖ ਰੈਜ਼ੀਡੈਂਸ਼ੀਅਲ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਵੀਂਆਂ ਸੜਕਾਂ, ਕਬਜ਼ਿਆਂ ਨੂੰ ਹਟਾਉਣ, ਸੁਰੱਖਿਅਤ ਵਾਤਾਵਰਣ, ਸੁਚਾਰੂ ਆਵਾਜਾਈ, ਹਰਿਆਲੀ ਵਧਾਉਣ ਸਬੰਧੀ ਮੁੱਦਿਆਂ ਤੋਂ ਇਲਾਵਾ ਆਮ ਲੋਕਾਂ ਨੂੰ ਦਰਪੇਸ਼ ਹੋਰ ਸਮੱਸਿਆਵਾਂ ਨੂੰ  ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ, ਹਾਕਮ ਸਿੰਘ ਠੇਕੇਦਾਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮਨਵਿੰਦਰ ਸਿੰਘ ਗਿਆਸਪੁਰਾ, ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ, ਡਿਪਟੀ ਕਮਿਸ਼ਨਰ  ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ: ਕੌਸਤੁਭ ਸ਼ਰਮਾ, ਗਲਾਡਾ ਦੀ ਮੁੱਖ ਪ੍ਰਸ਼ਾਸਕ ਅਮਨਪ੍ਰੀਤ ਕੌਰ ਸੰਧੂ, 'ਆਪ' ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, 'ਆਪ' ਦੇ ਜ਼ਿਲ੍ਹਾ ਇੰਚਾਰਜ ਸ਼ਰਨਪਾਲ ਸਿੰਘ ਮੱਕੜ ਅਤੇ ਹੋਰ ਹਾਜ਼ਰ ਸਨ। ਇਸ ਤੋਂ ਪਹਿਲਾਂ ਮੰਤਰੀ ਦੇ ਪਹਿਲੀ ਵਾਰ ਲੁਧਿਆਣਾ ਪਹੁੰਚਣ 'ਤੇ ਕਮਿਸ਼ਨਰੇਟ ਪੁਲਿਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

 

Tags: Aman Arora , AAP , Housing and Urban Development Minister , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD