Monday, 20 May 2024

 

 

ਖ਼ਾਸ ਖਬਰਾਂ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

ਪਰਵਾਰ ਨਿਯੋਜਨ ਮੁਹਿੰਮ ’ਚ ਬਿਹਤਰ ਕਾਰਗੁਜ਼ਾਰੀ ਲਈ ਸਿਹਤ ਸਟਾਫ਼ ਦਾ ਸਨਮਾਨ

ਸਿਵਲ ਸਰਜਨ ਦਫ਼ਤਰ ਵਿਖੇ ਹੋਇਆ ਸਨਮਾਨ ਸਮਾਗਮ

Health, Civil surgeon Dr. Adarshpal Kaur, SAS Nagar Mohali, District Family Welfare Officer Dr. Nidhi Kushal

Web Admin

Web Admin

5 Dariya News

ਮੋਹਾਲੀ , 01 Sep 2022

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ ਨੇ ਵੱਧ ਰਹੀ ਆਬਾਦੀ ’ਤੇ ਕਾਬੂ ਪਾਉਣ ਲਈ ਚੱਲ ਰਹੀ ਪਰਵਾਰ ਨਿਯੋਜਨ ਮੁਹਿੰਮ ’ਚ ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲੇ ਡਾਕਟਰਾਂ, ਸਟਾਫ਼ ਨਰਸਾਂ, ਮਲਟੀਪਰਪਜ਼ ਹੈਲਥ ਵਰਕਰਾਂ, ਏ.ਐਨ.ਐਮਜ਼ ਤੇ ਆਸ਼ਾ ਵਰਕਰਾਂ ਨੂੰ ਸਰਟੀਫ਼ੀਕੇਟ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ। 

ਸਿਵਲ ਸਰਜਨ ਦਫ਼ਤਰ ਵਿਖੇ ਹੋਏ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੇ ਇਸ ਸਟਾਫ਼ ਨੇ ਯੋਗ ਜੋੜਿਆਂ ਨੂੰ ਪਰਵਾਰ ਨਿਯੋਜਨ ਦੇ ਵੱਖ-ਵੱਖ ਤਰੀਕੇ ਅਪਣਾਉਣ ਲਈ ਬਹੁਤ ਵਧੀਆ ਢੰਗ ਨਾਲ ਪ੍ਰੇਰਿਤ ਕੀਤਾ ਜਿਸ ਸਦਕਾ ਕਈਆਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਨਲਬੰਦੀ ਅਤੇ ਨਸਬੰਦੀ ਦੇ ਮੁਫ਼ਤ ਆਪਰੇਸ਼ਨ ਕਰਵਾਏ ਅਤੇ ਪਰਵਾਰ ਨਿਯੋਜਨ ਦੇ ਹੋਰ ਵੱਖ-ਵੱਖ ਤਰੀਕੇ ਅਪਣਾਏ।

ਸਿਵਲ ਸਰਜਨ ਨੇ ਦਸਿਆ ਕਿ ਡਾਕਟਰਾਂ ਨੇ ਮਿਹਨਤ ਤੇ ਲਗਨ ਨਾਲ ਅਪਣੀ ਡਿਊਟੀ ਕਰਦਿਆਂ ਜਿਥੇ ਆਪਰੇਸ਼ਨ ਕੀਤੇ, ਉਥੇ ਬਾਕੀ ਸਟਾਫ਼ ਨੇ ਲੋਕਾਂ ਨੂੰ ਦੇਰੀ ਨਾਲ ਵਿਆਹ ਕਰਨ ਦੇ ਨੁਕਸਾਨ, ਦੋ ਬੱਚਿਆਂ ਦੇ ਜਨਮ ਵਿਚਾਲੇ ਵਾਜਬ ਅੰਤਰਾਲ, ਪਰਿਵਾਰ ਨਿਯੋਜਨ ਵਿਚ ਮਰਦਾਂ ਦੀ ਹਿੱਸੇਦਾਰੀ, ਗਰਭਪਾਤ ਤੋਂ ਬਾਅਦ ਪਰਿਵਾਰ ਨਿਯੋਜਨ ਸਮੇਤ ਵੱਖ-ਵੱਖ ਵਿਸ਼ਿਆਂ ’ਤੇ ਜਾਣਕਾਰੀ ਦਿਤੀ ਅਤੇ ਮੁਹਿੰਮ ਨੂੰ ਸਫ਼ਲ ਬਣਾਉਣ ’ਚ ਵੱਡਮੁੱਲਾ ਯੋਗਦਾਨ ਪਾਇਆ। 

ਇਸ ਦੌਰਾਨ ਯੋਗ ਜੋੜਿਆਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਪਰਵਾਰ ਨਿਯੋਜਨ ਦੇ ਪੱਕੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਕੀਤਾ ਗਿਆ। ਅਪਣੇ ਸੰਬੋਧਨ ਵਿਚ ਡਾ. ਆਦਰਸ਼ਪਾਲ ਕੌਰ ਨੇ ਸਨਮਾਨ ਹਾਸਲ ਕਰਨ ਵਾਲਿਆਂ ਨੂੰ ਆਖਿਆ ਕਿ ਉਹ ਯੋਗ ਜੋੜਿਆਂ ਨੂੰ ਪਰਵਾਰ ਨਿਯੋਜਨ ਦੇ ਪੱਕੇ ਅਤੇ ਕੱਚੇ ਸਾਧਨ ਜਿਵੇਂ ਨਸਬੰਦੀ, ਨਲਬੰਦੀ, ਗਰਭ-ਰੋਕੂ ਅੰਤਰਾ ਟੀਕਾ, ਛਾਇਆ ਗੋਲੀ, ਕਾਪਰ-ਟੀ, ਗੋਲੀਆਂ ਅਤੇ ਕੰਡੋਮ ਆਦਿਅ ਪਣਾਉਣ ਲਈ ਹੋਰ ਅਸਰਦਾਰ ਢੰਗ ਨਾਲ ਪ੍ਰੇਰਿਤ ਕਰਨ। 

ਉਨ੍ਹਾਂ ਕਿਹਾ ਕਿ ਚੰਗੇ ਅਤੇ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਆਬਾਦੀ ’ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ ਜਿਸ ਵਿਚ ਪ੍ਰਮੁੱਖ ਤੌਰ ’ਤੇ ਸਿਹਤ ਵਿਭਾਗ ਅਹਿਮ ਰੋਲ ਨਿਭਾਉਂਦਾ ਆਇਆ ਹੈ ਤੇ ਨਿਭਾ ਰਿਹਾ ਹੈ। ਸਨਮਾਨ ਹਾਸਲ ਕਰਨ ਵਾਲਿਆਂ ਵਿਚ ਡਾ. ਕਰਨਵੀਰ ਸਿੰਘ, ਡਾ. ਹਰਪ੍ਰੀਤ ਕੌਰ, ਡਾ. ਰਿਚਾ ਗਾਂਧੀ, ਸਟਾਫ਼ ਨਰਸ ਨੀਨਾ, ਏ.ਐਨ.ਐਮ ਸ਼ਾਰਦਾ ਰਾਣੀ, ਕਵਿਤਾ ਕੁਮਾਰੀ, ਕਮਲਜੀਤ ਕੌਰ, ਸਿਹਤ ਵਰਕਰ ਕੁਲਵਿੰਦਰ ਅਤੇ ਆਸ਼ਾ ਵਰਕਰ ਸ਼ਹਿਨਾਜ਼ ਬੇਗ਼ਮ ਸ਼ਾਮਲ ਸਨ। ਸਮਾਗਮ ਵਿਚ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਡਾ. ਹਰਮਨਦੀਪ ਕੌਰ, ਡਾ. ਅਨਿਲ ਵਸ਼ਿਸ਼ਟ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਾਜ ਰਾਣੀ ਆਦਿ ਹਾਜ਼ਰ ਸਨ।

 

Tags: Health , Civil surgeon Dr. Adarshpal Kaur , SAS Nagar Mohali , District Family Welfare Officer Dr. Nidhi Kushal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD