Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਮਿਲਾਵਟ ਨੂੰ ਰੋਕਣ ਲਈ ਵੱਡੀ ਮਾਤਰਾ ਵਿੱਚ ਘਿਉ ਜ਼ਬਤ

Health, Civil Surgeon Barnala, Dr. Jasbir Singh Aulakh

Web Admin

Web Admin

5 Dariya News

ਬਰਨਾਲਾ , 01 Sep 2022

Last updated on: Sep 01, 2022, 00:00 IST

ਸਿਹਤ ਵਿਭਾਗ ਵੱਲੋਂ ਮਿਲਾਵਟ ਨੂੰ ਰੋਕਣ ਲਈ ਪਿਛਲੇ ਦਿਨੀਂ ਜਿਲ੍ਹੇ ਭਰ ਵਿੱਚ ਛਾਪੇਮਾਰੀ ਕੀਤੀ ਗਈ ਜਿਸ ਦੇ ਚੱਲਦਿਆਂ ਸ਼ੱਕੀ ਪਦਾਰਥਾਂ ਦੇ ਸੈਂਪਲ ਲਏ ਗਏ ਅਤੇ ਭਾਰੀ ਮਾਤਰਾ ਵਿੱਚ ਸ਼ੱਕੀ ਘਿਉ ਬਰਾਮਤ ਕੀਤਾ ਅਤੇ ਜ਼ਬਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਜਸਬੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ  ਉਕਤ ਮੁਹਿੰਮ ਤਹਿਤ ਪਿਛਲੇ ਦੋ ਦਿਨਾਂ ਵਿੱਚ ਸ਼ੱਕੀ ਘਿਉ ਦੇ 08 ਸੈਂਪਲ ਅਤੇ 01 ਸੈਂਪਲ ਸਰੋਂ ਦੇ ਤੇਲ ਦਾ ਲੈਣ ਉਪਰੰਤ ਉਕਤ ਸ਼ੱਕੀ ਘਿਉ ਅਤੇ ਸਰੋਂ ਦੇ ਤੇਲ ਨੂੰ ਜਬਤ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਸੈਂਪਲ ਟੈਸਟਿੰਗ ਲਈ ਸਟੇਟ ਲੈਬ ਵਿਖੇ ਭੇਜ਼ ਦਿੱਤੇ ਗਏ ਹਨ।ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਦੁਆਰਾ ਅਗਸਤ ਮਹੀਨੇ ਤੋਂ ਹੀ ਨਕਲੀ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਸੈਂਪਲ ਲਏ ਜਾ ਰਹੇ ਹਨ। ਇਸ ਮੌਕੇ ਡਾ:ਜਸਪ੍ਰੀਤ ਸਿੰਘ ਗਿੱਲ, ਜਿਲ੍ਹਾ ਸਿਹਤ ਅਫ਼ਸਰ ਬਰਨਾਲਾ ਅਤੇ ਜ਼ਸਵਿੰਦਰ ਸਿੰਘ ਫੂਡ ਸੇਫਟੀ ਅਫਸਰ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਗਸਤ ਤੋਂ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਸੈਂਪਲ ਲਏ ਜਾ ਰਹੇ ਹਨ। 

ਉਨਾ ਦੱਸਿਆ ਕਿ ਮਿਤੀ 30.08.2022 ਨੂੰ ਦੇਰ ਸ਼ਾਮ ਸ਼ੱਕੀ ਘਿਉ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਤੋਂ ਲਗਭਗ 1 ਕੁਇੰਟਲ 60 ਕਿਲੋ ਸ਼ੱਕੀ ਘਿਉ ਬਰਾਮਦ ਕਰਕੇ ਜ਼ਬਤ ਕੀਤਾ ਗਿਆ ਅਤੇ ਅਗਲੇ ਹੀ ਦਿਨ ਇੱਕ ਹੋਰ ਸ਼ੱਕੀ ਘਿਉ ਦੇ ਕਾਰੋਬਾਰੀ ਵਿਅਕਤੀ ਪਾਸੋਂ ਲਗਭਗ 3 ਕੁਇੰਟਲ 20 ਕਿੱਲੋ  ਸ਼ੱਕੀ ਘਿਉੁ ਬਰਾਮਦ ਕਰਕੇ ਸੈਂਪਲ ਲੈਣ ਉਪਰੰਤ ਜ਼ਬਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜੇਕਰ ਕੋਈ ਸੈਂਪਲ ਨਤੀਜੇ ਵਜੋਂ ਮਿਲਾਵਟੀ ਪਾਇਆ ਜਾਂਦਾ ਹੈ ਤਾਂ ਉਸ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ 2006 ਤਹਿਤ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags: Health , Civil Surgeon Barnala , Dr. Jasbir Singh Aulakh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD