Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸੂਬਾ ਵਾਸੀਆਂ ਨੂੰ ਵੱਡਾ ਤੋਹਫ਼ਾ, 283 ਨਾਗਰਿਕ ਸੇਵਾਵਾਂ ਦੇ ਡਿਜੀਟਲ ਦਸਤਖਤ ਸਰਟੀਫਿਕੇਟ ਮਿਲਣਗੇ : ਮੀਤ ਹੇਅਰ

ਡਿਜੀਟਲ ਸਰਟੀਫਿਕੇਟ ਦੀ ਵੈਧਤਾ ਬਾਰੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ , 01 Sep 2022

Last updated on: Sep 01, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਬਿਨਾਂ ਕਿਸੇ ਖੱਜਲ ਖੁਆਰੀ ਦੇ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਵੱਡਾ ਫੈਸਲਾ ਲੈਂਦਿਆਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ 283 ਸੇਵਾਵਾਂ ਦੇ ਸਰਟੀਫਿਕੇਟ ਡਿਜੀਟਲ ਦਸਤਖਤਾਂ ਨਾਲ ਬਿਨੈਕਾਰ ਨੂੰ ਘਰ ਬੈਠਿਆਂ ਹੀ ਵੱਟਸਐਪ ਜਾਂ ਈਮੇਲ ਰਾਹੀਂ ਸਰਟੀਫਿਕੇਟ ਮਿਲ ਜਾਵੇਗਾ।

ਇਹ ਜਾਣਕਾਰੀ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। 283 ਸੇਵਾਵਾਂ ਦੀ ਡਿਲਵਿਰੀ ਡਿਜ਼ੀਟਲ ਕਰਦਿਆਂ ਇਸ ਸਬੰਧੀ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਨਾਂ ਸੇਵਾਵਾਂ ਵਿੱਚ ਜਾਤੀ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਵਿਆਹ ਸਰਟੀਫਿਕੇਟ, ਅਸਲਾ ਰੀਨਿਊ ਕਰਨਾ, ਜਨਰਲ ਜਾਤੀ ਸਰਟੀਫਿਕੇਟ, ਭਾਰ ਮੁਕਤ ਸਰਟੀਫਿਕੇਟ, ਪਿਛੜਾ ਖੇਤਰ ਸਰਟੀਫਿਕੇਟ ਆਦਿ ਪ੍ਰਮੁੱਖ ਹਨ ਜਿਨਾਂ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਲੋਕਾਂ ਨੂੰ ਸਭ ਤੋਂ ਵੱਧ ਲੋੜ ਪੈਂਦੀ ਹੈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਇਕੋ ਸਰਟੀਫਿਕੇਟ ਦੀ ਦੁਬਾਰਾ ਲੋੜ ਪੈਣ ਉਤੇ ਵਾਰ-ਵਾਰ ਗੇੜੇ ਲਗਾਉਣੇ ਪੈਂਦੇ ਸਨ ਜਿਵੇਂ ਕਿ ਕਿਸੇ ਵਿਦਿਆਰਥੀ ਨੂੰ ਦਾਖਲੇ ਲਈ ਜਨਮ ਜਾਂ ਜਾਤੀ ਸਰਟੀਫਿਕੇਟ ਹਾਸਲ ਕਰਨਾ। ਹਰ ਵਾਰ ਸੇਵਾ ਕੇਂਦਰ ਜਾ ਕੇ ਹੌਲੋਗਰਾਮ ਨਾਲ ਦਸਤਖਤ ਕਰਵਾ ਕੇ ਸਰਟੀਫਿਕੇਟ ਹਾਸਲ ਕਰਨਾ ਪੈਂਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਦਿੱਤੇ ਨਿਰਦੇਸ਼ਾਂ ਤਹਿਤ ਹੁਣ ਇਨਾਂ 283 ਸੇਵਾਵਾਂ ਵਾਲੇ ਸਰਟੀਫਿਕੇਟ ਲਈ ਇਕ ਵਾਰ ਅਪਲਾਈ ਕਰਨ ਤੋਂ ਬਾਅਦ ਬਿਨੈਕਾਰ ਨੂੰ ਵੱਟਸਐਪ ਜਾਂ ਈਮੇਲ ਰਾਹੀਂ ਘਰ ਬੈਠਿਆਂ ਡਿਜੀਟਲ ਦਸਤਖਤਾਂ ਵਾਲਾ ਸਰਟੀਫਿਕੇਟ ਮਿਲ ਜਾਵੇਗਾ ਅਤੇ ਉਹ ਇਸ ਦੀਆਂ ਆਪਣੀ ਲੋੜ ਅਨੁਸਾਰ ਕਾਪੀਆਂ ਪ੍ਰਿੰਟ ਕਰਵਾ ਸਕਦਾ। ਇਸ ਸਰਟੀਫਿਕੇਟ ਦੀ ਵੈਧ ਹੋਣ ਬਾਰੇ ਪ੍ਰਸ਼ਾਸਕੀ ਸੁਧਾਰ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ। ਇਸ ਤੋਂ ਇਲਾਵਾ 93 ਸੇਵਾਵਾਂ ਘਰ ਬੈਠਿਆ ਹੀ ਆਨਲਾਈਨ ਅਪਲਾਈ ਕੀਤੀਆਂ ਜਾ ਸਕਦੀਆਂ ਜਿਸ ਲਈ ਸੇਵਾ ਕੇਂਦਰ ਆਉਣ ਦੀ ਵੀ ਲੋੜ ਨਹੀਂ।

ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਵਿੱਚ ਪੈਂਡਿੰਗ ਕੇਸਾਂ ਦੀ ਸਮੀਖਿਆ ਕਰਦਿਆਂ ਜ਼ਿਲਾ ਵਾਰ ਮੁਲਾਂਕਣ ਕੀਤਾ ਅਤੇ ਇਨਾਂ ਨੂੰ ਤੁਰੰਤ ਖਤਮ ਕਰਨ ਲਈ ਆਖਿਆ। ਉਨਾਂ ਨਾਲ ਹੀ ਵਿਭਾਗ ਨੂੰ ਆਖਿਆ ਕਿ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੇਵਾਂ ਕੇਂਦਰਾਂ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਲੋਕਾਂ ਦੀ ਫੀਡਬੈਕ ਹਾਸਲ ਕਰਨ ਦੇ ਵੀ ਨਿਰਦੇਸ਼ ਦਿੱਤੇ।ਇਸ ਤੋਂ ਇਲਾਵਾ ਡਿਜੀਟਲ ਦਸਤਖਤ ਵਾਲੀਆਂ 293 ਸੇਵਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਕੀਤਾ ਜਾਵੇ। ਮੀਟਿੰਗ ਵਿੱਚ ਪ੍ਰਸ਼ਾਸਕੀ ਸੁਧਾਰ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੇ ਡਾਇਰੈਕਟਰ ਗਿਰਿਸ਼ ਦਿਆਲਨ ਵੀ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD