Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

ਫੈਸਲੇ ਦਾ ਮਕਸਦ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Milkfed

Web Admin

Web Admin

5 Dariya News

ਚੰਡੀਗੜ੍ਹ , 01 Sep 2022

Last updated on: Sep 01, 2022, 00:00 IST

ਸੂਬੇ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ। ‘ਦਾ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਜਿਸ ਨੂੰ ਮਿਲਕਫੈੱਡ ਦੇ ਤੌਰ ਉਤੇ ਜਾਣਿਆ ਜਾਂਦਾ ਹੈ, ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਤੋਂ ਗੁਣਵੱਤਾ ਭਰਪੂਰ ਦੁੱਧ ਇਕੱਤਰ ਕਰਨ ਲਈ ਅਤੇ ਇਸ ਨੂੰ ਪ੍ਰੋਸੈਸ ਕਰਨ ਤੋਂ ਬਾਅਦ ਗਾਹਕਾਂ ਨੂੰ ਸਪਲਾਈ ਕਰਨ ਲਈ ਦੁੱਧ ਦੀ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। 

ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ ‘ਵੇਰਕਾ’ ਲਈ ਨਵੇਂ ਮੌਕੇ ਸਿਰਜੇਗਾ ਜਿਸ ਦਾ ਇਕੋ-ਇਕ ਉਦੇਸ਼ ਸਾਰਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਸੰਭਾਵੀ ਪਿੰਡਾਂ ਨੂੰ ਵੀ ਆਪਣੇ ਨਾਲ ਜੋੜਿਆ ਜਾਵੇ ਅਤੇ ਇਨ੍ਹਾਂ ਪਿੰਡਾਂ ਤੋਂ ਵੱਧ ਤੋਂ ਵੱਧ ਮਿਕਦਾਰ ਵਿਚ ਦੁੱਧ ਖਰੀਦਿਆ ਜਾਵੇ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ।  

ਉਨ੍ਹਾਂ ਨੇ ਇਸ ਗੱਲ ਉਤੇ ਵੀ ਜ਼ੋਰ ਦਿੱਤਾ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਆਧੁਨਿਕ ਤਕਨਾਲੋਜੀ ਦੀ ਵਿਧੀ ਵਿਕਸਤ ਕਰਨ ਉਤੇ ਵੀ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਮੁੱਚੀ ਪ੍ਰਣਾਲੀ ਪਾਰਦਰਸ਼ੀ ਅਤੇ ਖਪਤਕਾਰ ਪੱਖੀ ਬਣੀ ਰਹੇ। ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਨਾ ਸਿਰਫ਼ ਸੂਬੇ ਵਿੱਚ ਸਗੋਂ ਦੇਸ਼ ਭਰ ਵਿੱਚ ਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਵੀ ਖਪਤਕਾਰ ਮੰਡੀ ਦੇ ਵੱਡੇ ਹਿੱਸੇ ਨੂੰ ਹਾਸਲ ਕਰਨ ਲਈ ਮਾਰਕੀਟਿੰਗ ਵਾਸਤੇ ਜ਼ੋਰਦਾਰ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਇਸ ਮੋਹਰੀ ਸਹਿਕਾਰੀ ਅਦਾਰੇ ਦੀ ਘਰੇਲੂ ਬਜ਼ਾਰ ਵਿੱਚ ਪ੍ਰਤੱਖ ਮੌਜੂਦਗੀ ਹੈ ਕਿਉਂਕਿ ਇਸ ਖੇਤਰ ਦੇ ਘਰ-ਘਰ ਵਿਚ ‘ਵੇਰਕਾ’ ਜਾਣਿਆ-ਪਛਾਣਿਆ ਨਾਮ ਹੈ। ਭਗਵੰਤ ਮਾਨ ਨੇ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰਾਂ ਨੇ ਪਹਿਲਾਂ ਹੀ ਦੇਸ਼ ਭਰ ਦੀ ਮਾਰਕੀਟ ਵਿੱਚ ਆਪਣਾ ਸਥਾਨ ਬਣਾ ਲਿਆ ਹੈ, ਜਿਸ ਨੂੰ ਠੋਸ ਯਤਨਾਂ ਰਾਹੀਂ ਹੋਰ ਅੱਗੇ ਵਧਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਵਿੱਤੀ ਸਾਲ 2021-2022 ਦੀ 4869 ਕਰੋੜ ਰੁਪਏ ਦੀ ਕੁੱਲ ਕਮਾਈ ਨੂੰ ਦੁੱਗਣਾ ਕਰਕੇ ਵਿੱਤੀ ਸਾਲ 2026-2027 ਤੱਕ 10,000 ਕਰੋੜ ਰੁਪਏ ਕਰਨ ਲਈ ਵੀ ਆਖਿਆ। 

ਉਨ੍ਹਾਂ ਨੇ ਇਸ ਨੇਕ ਕਾਰਜ ਲਈ ਮਿਲਕਫੈੱਡ ਨੂੰ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਭਗਵੰਤ ਮਾਨ ਨੇ ਮਿਲਕਫੈੱਡ ਨੂੰ ਦਿੱਲੀ-ਐੱਨ.ਸੀ.ਆਰ., ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਵਰਗੇ ਨਾਲ ਲਗਦੇ ਸੂਬਿਆਂ ਦੀ ਮਾਰਕੀਟ ਵਿੱਚ ਵੱਡੀ ਪੱਧਰ 'ਤੇ ਆਪਣੀ ਮੌਜੂਦਗੀ ਦਰਸਾਉਣ ਲਈ ਪੂਰੇ ਯਤਨ ਕਰਨ ਲਈ ਵੀ ਕਿਹਾ।ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਵਿਸ਼ੇਸ਼ ਮੁੱਖ ਸਕੱਤਰ ਸਹਿਕਾਰਤਾ ਰਵਨੀਤ ਕੌਰ, ਰਜਿਸਟਰਾਰ ਸਹਿਕਾਰੀ ਸਭਾਵਾਂ ਨੀਲਕੰਠ ਐਸ. ਅਵਧ, ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਢਾਕਾ ਅਤੇ ਹੋਰ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Milkfed

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD