Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਸੀਵਰੇਜ ਅਤੇ ਡਰੇਨੇਜ ਦੇ ਜਾਮ ਖੋਲ੍ਹਣ ਲਈ ਮੋਹਾਲੀ ਨਗਰ ਨਿਗਮ ਨੇ ਖਰੀਦੀਆਂ ਦੋ ਹੋਰ ਮਸ਼ੀਨਾਂ

80 ਲੱਖ ਰੁਪਏ ਦੀ ਲਾਗਤ ਨਾਲ ਖਰੀਦੀਆਂ ਦੀਆਂ ਮਸ਼ੀਨਾਂ ਫੌਰੀ ਤੌਰ ਤੇ ਜਾਮ ਖੋਲ੍ਹਣ ਦੇ ਸਮਰੱਥ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 01 Sep 2022

ਮੁਹਾਲੀ ਨਗਰ ਨਿਗਮ ਨੇ ਸੀਵਰੇਜ ਅਤੇ ਡਰੇਨਾਂ ਦੀ ਸਫ਼ਾਈ ਲਈ ਅੱਸੀ ਲੱਖ ਰੁਪਏ ਦੀ ਲਾਗਤ ਨਾਲ ਦੋ ਮਸ਼ੀਨਾਂ ਦੀ ਖਰੀਦ ਕੀਤੀ ਹੈ। ਅੱਜ ਇਨ੍ਹਾਂ ਦੋਹਾਂ ਮਸ਼ੀਨਾਂ ਨੂੰ ਨਗਰ ਨਿਗਮ ਦੇ ਸਬੰਧਤ ਵਿਭਾਗ ਹਵਾਲੇ ਕੀਤਾ ਗਿਆ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਨਵਜੋਤ ਕੌਰ ਹਾਜ਼ਰ ਸਨ।

ਇਸ ਸੰਬੰਧੀ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਸ਼ਹਿਰ ਦੇ ਵਿਸਤਾਰ ਦੇ ਨਾਲ ਨਾਲ ਮੁਹਾਲੀ ਨਗਰ ਨਿਗਮ ਦੇ  ਜਨ ਸਿਹਤ ਵਿਭਾਗ  ਨੂੰ ਸੀਵਰੇਜ ਅਤੇ ਡਰੇਨੇਜ ਜਾਮ ਖੋਲ੍ਹਣ ਵਿੱਚ ਸਮੱਸਿਆ ਆਉਂਦੀ ਸੀ ਅਤੇ ਇਕ ਹੀ ਮਸ਼ੀਨ ਦੀ ਹੋਣ ਕਾਰਨ ਥਾਂ ਥਾਂ ਹੁੰਦੇ  ਸੀਵਰੇਜ ਜਾਮ ਖੋਲ੍ਹਣ ਵਿੱਚ ਕਾਫ਼ੀ ਸਮਾਂ ਲੱਗਦਾ ਸੀ। 

ਉਨ੍ਹਾਂ ਕਿਹਾ ਕਿ ਜਿਥੇ ਮੋਹਾਲੀ ਦੀ ਨਵੀਂ ਸੀਵਰੇਜ ਲਾਈਫ ਲਾਈਨ  ਬਾਵਾ ਵਾਈਟ ਹਾਊਸ ਵਾਲੀ ਸੜਕ ਉੱਤੇ ਪਾਈ ਜਾ ਚੁੱਕੀ ਹੈ ਅਤੇ ਅੰਦਰੂਨੀ ਸੈਕਟਰਾਂ ਵਿਚ ਸੀਵਰੇਜ ਅਤੇ ਡਰੇਨਾਂ ਦੀ ਸਫਾਈ ਵਾਸਤੇ ਇਹ ਦੋ ਮਸ਼ੀਨਾਂ ਦੀ ਖ਼ਰੀਦ ਕੀਤੀ ਗਈ ਹੈ  ਜਿਸ ਉੱਤੇ 80 ਲੱਖ ਰੁਪਏ ਦੀ ਲਾਗਤ ਆਈ ਹੈ। 

ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਮੀਟਿੰਗ ਵਿਚ ਇਸ ਸਬੰਧੀ ਮਤਾ ਪਾਸ ਕੀਤਾ ਗਿਆ ਸੀ ਅਤੇ ਇਨ੍ਹਾਂ ਮਸ਼ੀਨਾਂ ਦੇ ਆਉਣ ਨਾਲ ਮੋਹਾਲੀ ਵਿਚ ਸੀਵਰੇਜ ਅਤੇ ਸਟਾਰਮ ਸੀਵਰ ਜਾਮ  ਹੋਣ ਤੇ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਮਸ਼ੀਨਾਂ ਦਾ ਇਕ ਸੈੱਟ ਹੈ ਜਿਸ ਵਿੱਚ ਇੱਕ ਜੈਟਿੰਗ ਵਾਲੀ ਮਸ਼ੀਨ ਹੈ ਅਤੇ ਦੂਜੀ ਸੈਕਸ਼ਨ ਵਾਲੀ ਮਸ਼ੀਨ ਹੈ। ਇਹ ਦੋਵੇਂ ਇਕੱਠੀਆਂ ਕੰਮ ਕਰਦੀਆਂ ਹਨ। ਜੈੱਟ ਵਾਲੀ ਮਸ਼ੀਨ ਮਲਬੇ ਨੂੰ ਮੈਨ ਹੋਲ ਤਕ ਲਿਆਂਦੀ ਹੈ ਅਤੇ  ਸੈਕਸ਼ਨ ਵਾਲੀ ਮਸ਼ੀਨ ਮੈਨ ਹੋਲ ਤੋਂ ਮਲਬੇ ਨੂੰ ਖਿੱਚ ਲੈਂਦੀ ਹੈ  

ਨਗਰ ਨਿਗਮ ਦੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਮੁਹਾਲੀ ਸ਼ਹਿਰ ਬੜੀ ਤੇਜ਼ੀ ਨਾਲ ਵਿਕਸਤ ਵੀ ਹੋਇਆ ਅਤੇ ਇੱਥੇ ਆਬਾਦੀ ਵੀ ਬਹੁਤ ਜ਼ਿਆਦਾ ਵਧੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਸਤਾਰ ਅਤੇ ਆਬਾਦੀ ਦੇ ਵਾਧੇ ਨਾਲ ਸੀਵਰੇਜ ਅਤੇ ਸਟਾਰਮ ਸੀਵਰ ਜਾਮ ਹੋਣ ਦੀਆਂ ਸਮੱਸਿਆਵਾਂ ਆਉਂਦੀਆਂ ਹਨ ਜਿਸ ਦੇ ਹੱਲ ਲਈ ਨਗਰ ਨਿਗਮ ਨੇ ਇਹ ਇੰਤਜ਼ਾਮਾਤ ਕੀਤੇ ਹਨ।

 ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਦੇ ਨਾਲ ਹੁਣ ਫੌਰੀ ਤੌਰ ਤੇ ਮੁਹਾਲੀ ਦੇ ਕਿਸੇ ਵੀ ਮੁਸੀਬਤ ਸੀਵਰੇਜ ਅਤੇ ਡਰੇਨੇਜ ਦੇ ਜਾਮ ਨੂੰ ਖੋਲ੍ਹਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮਸ਼ੀਨਾਂ ਜਨ ਸਿਹਤ ਵਿਭਾਗ ਦੇ ਹਵਾਲੇ ਕੀਤੀਆਂ ਜਾਣਗੀਆਂ ਮੁਸ਼ਕਲਾਂ ਅਤੇ ਨਗਰ ਨਿਗਮ ਦੀਆਂ ਹਦਾਇਤਾਂ ਅਨੁਸਾਰ ਜਨਸਿਹਤ ਵਿਭਾਗ ਸੀਵਰੇਜ  ਅਤੇ ਸਟਾਰਮ ਸੀਵਰ ਜਾਮ ਹੋਣ ਦੀ ਸੂਰਤ ਵਿੱਚ ਕੰਮ ਕਰੇਗਾ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD