Monday, 20 May 2024

 

 

ਖ਼ਾਸ ਖਬਰਾਂ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ

 

ਮੀਤ ਹੇਅਰ ਨੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਦੇ ਉਪ ਜੇਤੂ ਜੋਸ਼ਨੂਰ ਢੀਂਡਸਾ ਨੂੰ ਮਿਲ ਕੇ ਕੀਤੀ ਹੌਸਲਾ ਅਫ਼ਜ਼ਾਈ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Joshnoor Dhindsa, Junior Asian Volleyball Championship in Bahrain

Web Admin

Web Admin

5 Dariya News

ਚੰਡੀਗੜ , 01 Sep 2022

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਹਿਰੀਨ ਵਿਖੇ ਬੀਤੇ ਦਿਨੀਂ ਸੰਪੰਨ ਹੋਈ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਵਿੱਚ ਉਪ ਜੇਤੂ ਰਹੀ ਭਾਰਤੀ ਵਾਲੀਬਾਲ ਟੀਮ ਦੇ ਅਹਿਮ ਖਿਡਾਰੀ ਜੋਸ਼ਨੂਰ ਢੀਂਡਸਾ ਨੂੰ ਨਿੱਜੀ ਤੌਰ ਉਤੇ ਮਿਲ ਕੇ ਮੁਬਾਰਕਬਾਦ ਦਿੰਦਿਆਂ ਹੌਸਲਾ ਅਫ਼ਜ਼ਾਈ ਕੀਤੀ। ਅੱਜ ਇਥੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ਉਤੇ ਜੋਸ਼ਨੂਰ ਢੀਂਡਸਾ ਨੂੰ ਮੁਲਾਕਾਤ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਮੁੜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ। 

ਜੋਸ਼ਨੂਰ ਜਿਹੇ ਉਭਰਦੇ ਖਿਡਾਰੀ ਸੂਬੇ ਦਾ ਭਵਿੱਖ ਹੈ। ਉਨਾਂ ਕਿਹਾ ਕਿ ਇਸ ਖਿਡਾਰੀ ਨੂੰ ਅੱਗੇ ਵਧਣ ਲਈ ਖੇਡ ਵਿਭਾਗ ਵੱਲੋਂ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜੋਸ਼ਨੂਰ ਦੀ ਪ੍ਰਾਪਤੀ ਛੋਟੀ ਉਮਰ ਦੇ ਖਿਡਾਰੀਆਂ ਲਈ ਪ੍ਰੇਰਨਾ ਬਣੇਗੀ। ਖੇਡ ਮੰਤਰੀ ਨੇ ਉਸ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਮੀਤ ਹੇਅਰ ਨੇ ਕਿਹਾ ਕਿ ਖੇਡ ਵਿਭਾਗ ਨਵੀਂ ਖੇਡ ਨੀਤੀ ਵੀ ਬਣਾ ਰਿਹਾ ਹੈ ਜਿਸ ਤਹਿਤ ਪ੍ਰਤਿਭਾਵਾਨ ਖਿਡਾਰੀਆਂ ਨੂੰ ਅੱਗੇ ਲਿਜਾਣ, ਵੱਡੇ ਖਿਡਾਰੀਆਂ ਦੇ ਮਾਣ-ਸਨਮਾਨ ਅਤੇ ਖਿਡਾਰੀਆਂ ਦੀ ਨੌਕਰੀ ਸਬੰਧੀ ਹਰ ਪੱਖ ਕਵਰ ਕੀਤਾ ਜਾਵੇਗਾ। 

ਉਨਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਇਕ ਸ਼ੁਰੂਆਤ ਹੈ ਅਤੇ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਜ਼ਿਕਰਯੋਗ ਹੈ ਕਿ ਭਾਰਤ ਨੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਵਿੱਚ 28 ਵਰਿਆਂ ਬਾਅਦ ਕੋਈ ਤਮਗਾ ਜਿੱਤਿਆ ਹੈ। ਟੀਮ ਦਾ ਅਹਿਮ ਖਿਡਾਰੀ ਜੋਸ਼ਨੂਰ ਢੀਂਡਸਾ ਮਾਨਸਾ ਦਾ ਰਹਿਣ ਵਾਲਾ ਹੈ ਜੋ ਕਿ ਪਬਲਿਕ ਕਾਲਜ ਸਮਾਣਾ ਵਿਖੇ ਬੀ.ਏ.ਭਾਗ ਦੂਜਾ ਦਾ ਵਿਦਿਆਰਥੀ ਹੈ। ਜੋਸ਼ਨੂਰ ਇਸ ਤੋਂ ਪਹਿਲਾਂ ਸੀਨੀਅਰ ਏਸ਼ੀਆ ਕੱਪ ਵਿੱਚ ਵੀ ਭਾਰਤ ਦੀ ਨੁਮਾਇੰਦਗੀ ਕਰ ਚੁੱਕਾ ਹੈ। ਮੀਤ ਹੇਅਰ ਨੇ ਇਸ ਮੌਕੇ ਜੋਸ਼ਨੂਰ ਦੇ ਪਿਤਾ ਸੁਖਵਿੰਦਰ ਸਿੰਘ ਢੀਂਡਸਾ, ਉਸ ਦੇ ਕੋਚ ਚਮਨ ਸਿੰਘ ਤੇ ਪਬਲਿਕ ਕਾਲਜ ਸਮਾਣਾ ਦੇ ਪ੍ਰਿੰਸੀਪਲ ਡਾ. ਜਤਿੰਦਰ ਦੇਵ ਨੂੰ ਵੀ ਵਧਾਈ ਦਿੱਤੀ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Joshnoor Dhindsa , Junior Asian Volleyball Championship in Bahrain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD