Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ਉੱਦਮੀ ਮਹਿਲਾਵਾਂ ਦਾ ਸਨਮਾਨ

ਮਹਿਲਾਵਾਂ ਨੂੰ ਵੱਧ ਤੋਂ ਵੱਧ ਅੱਗੇ ਆਉਣ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦਾ ਦਿਤਾ ਸੁਨੇਹਾ

Dr. Baljit Kaur, Minister of Social Security, Women and Child Development Punjab, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jeevan Jot Kaur, MLA Amritsar

Web Admin

Web Admin

5 Dariya News

ਚੰਡੀਗੜ੍ਹ , 01 Sep 2022

Last updated on: Sep 01, 2022, 00:00 IST

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਹੋਟਲ ਵਿੰਡਹੈਮ, ਮੋਹਾਲੀ ਵਿਖੇ ਕਰਵਾਏ 'ਦ ਇੰਸਪਾਇਰਿੰਗ ਪਿਲਰਸ', ਸੈਲੀਬ੍ਰੇਟਿੰਗ ਵੂਮੈਨ ਅਚੀਵਮੈਂਟਸ ਸਮਾਰੋਹ ਵਿੱਚ ਉਦਮੀ ਮਹਿਲਾਵਾਂ ਦਾ ਸਨਮਾਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਸਮਾਜ ਔਰਤਾਂ ਬਿਨ੍ਹਾਂ ਅਧੂਰਾ ਹੈ। ਇਸ ਸਮਾਗਮ ਦਾ ਉਦੇਸ਼ ਮੌਜੂਦਾ ਸਮੇਂ ਵਿੱਚ ਵੱਖ ਵੱਖ ਖੇਤਰਾਂ ਵਿਚ  ਸਫਲਤਾਪੂਰਵਕ  ਪ੍ਰਾਪਤੀਆਂ ਕਰਨ ਵਾਲੀਆਂ ਔਰਤਾਂ ਵਿੱਚ ਹਿੰਮਤ ਅਤੇ ਉਤਸ਼ਾਹ ਪੈਦਾ ਕਰਨਾ ਹੈ । 

ਇਹ ਸਮਾਗਮ ਸਾਰੀਆਂ ਕੰਮਕਾਜੀ/ ਘਰੇਲੂ ਕੰਮ ਕਰਨ ਵਾਲੀਆਂ ਔਰਤਾਂ ਜਿਨ੍ਹਾਂ ਦੀਆਂ ਅਣਸੁਣੀਆਂ ਕਹਾਣੀਆਂ ਨੂੰ ਇਸ ਸਮਾਗਮ ਵਿੱਚ ਨਾਮਜ਼ਦ ਕਰਨ ਅਤੇ ਆਪਣੇ ਆਪ ਨੂੰ ਸਮਰੱਥ ਬਣਾਉਣ ਲਈ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਮਰਦ ਪ੍ਰਧਾਨ ਯੁੱਗ ਨਹੀਂ ਰਿਹਾ ਬਲਕਿ ਮਹਿਲਾਵਾਂ ਹਰ ਖੇਤਰ ਵਿਚ ਵੱਧ ਚਡ਼੍ਹ ਕੇ ਹਿੱਸਾ ਲੈ ਰਹੀਆਂ ਹਨ । ਅੱਜ ਦੇ ਯੁੱਗ ਵਿੱਚ ਹਰ ਔਰਤ ਚਾਹੇ ਉਹ ਘਰ ਜਾਂ ਬਾਹਰ ਕੋਈ ਵੀ ਕੰਮ ਕਰ ਰਹੀ ਹੈ ਉਨ੍ਹਾਂ ਵੱਲੋਂ ਕੀਤੇ ਜਾ ਰਿਹਾ ਹਰ ਕੰਮ ਲਾਮਿਸਾਲ ਹੈ ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਔਰਤਾਂ ਲਈ ਚਹੁੰ ਪੱਖੀ ਵਿਕਾਸ ਕਰਨ ਦਾ ਮੌਕਾ ਹੈ।

ਉਨ੍ਹਾਂ ਔਰਤਾਂ ਨੂੰ ਹਿੰਮਤ ਦਿੰਦਿਆਂ ਕਿਹਾ ਕਿ ਸਾਡੇ ਪੰਜਾਬ ਦੀਆਂ ਔਰਤਾਂ ਵਿੱਚ ਹਰ ਤਰ੍ਹਾਂ ਦਾ ਟੈਲੇਂਟ ਹੈ ਹਰ ਮਹਿਲਾ ਡਾਕਟਰ,ਬਣ ਸਕਦੀ ਹੈ, ਵਕੀਲ ਬਣ ਸਕਦੀ ਹੈ ਇੰਜਨੀਅਰ ਬਣ ਸਕਦੀ ਹੈ ਜੋ ਚਾਹੇ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਵੱਧ ਤੋਂ ਵੱਧ  ਅੱਗੇ ਆਉਣ ਅਤੇ ਸਮਾਜ ਵਿੱਚ ਆਪਣਾ ਨਾਂ ਰੌਸ਼ਨ ਕਰਨ।  ਇਸ ਮੌਕੇ ਪ੍ਰੋਗਰਾਮ ਦੇ ਅੰਤ ਵਿਚ ਉਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਉੱਚ ਮੁਕਾਮ ਪ੍ਰਾਪਤ ਕਰਨ ਵਾਲੀਆਂ ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਐੱਮ ਐੱਲ ਏ ਹਲਕਾ ਅੰਮ੍ਰਿਤਸਰ (ਪੂਰਬੀ) ਤੋਂ ਜੀਵਨ ਜੋਤ ਕੌਰ, ਹਲਕਾ ਲੁਧਿਆਣਾ (ਦੱਖਣੀ) ਤੋਂ ਐੱਮ ਐੱਲ ਏ ਰਾਜਿੰਦਰ ਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Dr. Baljit Kaur , Minister of Social Security , Women and Child Development Punjab , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jeevan Jot Kaur , MLA Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD