Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਪਿੰਡਾਂ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ

ਪਿੰਡ ਬਡਬਰ ਵਿਖੇ ਬਣ ਰਿਹਾ ਹੈ ਵੈਟਲੈਂਡ, ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੀ ਜਾ ਰਹੀ ਹੈ ਪੌਦਿਆਂ ਦੀ ਨਰਸਰੀ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 01 Sep 2022

Last updated on: Sep 01, 2022, 00:00 IST

ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪਿੰਡਾਂ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਉਹਨਾਂ ਪਿੰਡ ਬਡਬਰ ਵਿਖੇ ਵਿਕਸਿਤ ਕੀਤੇ ਜਾ ਰਹੇ ਵੈਟਲੈਂਡ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੀ ਸ਼ਾਮਲਾਟ ਜ਼ਮੀਨ ਵਿੱਚ ਵੈਟਲੈਂਡ ਬਣਾਇਆ ਜਾ ਰਿਹਾ ਹੈ। 

ਇਥੇ ਪਾਣੀ ਨੂੰ ਇੱਕ ਛੱਪੜ ਵਿਚ ਇੱਕਠਾ ਕਰਕੇ ਉਸ ਦੇ ਆਸ ਪਾਸ ਜੰਗਲ ਬਣਾਇਆ ਜਾਵੇਗਾ ਤਾਂ ਜੋ ਇਥੇ ਦੇ ਵਾਤਾਵਰਨ ਵਿੱਚ ਚੰਗੇ ਕਿਸਮ ਦੇ ਬਹੁਤਾਤ ਵਿਚ ਪੌਦੇ ਅਤੇ ਪੰਛੀ ਰਹਿ ਸਕਣ। ਇਸ ਨਾਲ ਖੇਤਰ ਦੀ ਜੈਵ ਵਿਭਿੰਨਤਾ ਵਧੇਗੀ। ਨਾਲ ਹੀ ਜ਼ਿਲ੍ਹਾ ਬਰਨਾਲਾ ਵਿੱਚ ਚੱਲ ਰਹੀ ਪੌਦੇ ਲਗਾਉਣ ਦੀ ਮੁਹਿੰਮ ਨੂੰ ਹੋਰ ਅੱਗੇ ਵਧਾਉਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਅਤੇ ਪ੍ਰਾਇਮਰੀ ਸਕੂਲ ਬਡਬਰ ਵਿਖੇ ਪੌਦਿਆਂ ਦੀ ਨਰਸਰੀ   ਤਿਆਰ ਕੀਤੀ  ਜਾ ਰਹੀ ਹੈ। 

ਇਥੇ ਤਿਆਰ ਕੀਤੀ ਗਈ ਪੌਦਿਆਂ ਦੀ ਪਨੀਰੀ ਵੱਖ ਵੱਖ ਸਕੂਲਾਂ ਅਤੇ ਸਰਕਾਰੀ ਵਿਭਾਗਾਂ ਨੂੰ  ਵੰਡੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਪਿੰਡ ਧੌਲਾ ਵਿਖੇ ਸਿੰਚਾਈ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਕੰਮ ਸਮੇਂ ਸਿਰ ਨੇਪਰੇ ਚਾੜਨ ਦੇ ਹੁਕਮ ਦਿੱਤੇ। ਉਹਨਾਂ ਪਿੰਡ ਕੱਟੂ ਵਿਖੇ ਚੱਲ ਰਹੇ ਸੜਕ ਦੇ ਕੰਮ ਦਾ ਨਿਰੀਖਣ ਕੀਤਾ। ਹੰਡਿਆਇਆ ਦੇ ਪੇਂਡੂ ਖੇਤਰ ਵਿੱਚ ਸਿੰਚਾਈ ਚੈਨਲ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ਼ ਮਨਰੇਗਾ ਦੇ ਜ਼ਿਲ੍ਹਾ ਕੋਆਰਡੀਨੇਟਰ ਮਨਦੀਪ ਸਿੰਘ ਵੀ ਮੌਜੂਦ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD