Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਟੂਰਨਾਮੈਂਟ ਬਲਾਕ ਅਰਨੀਵਾਲਾ ਸ਼ੇਖ ਸੁਭਾਨ ਅਤੇ ਬਲਾਕ ਜਲਾਲਾਬਾਦ ਵਿਖੇ ਹੋਏ ਸ਼ੁਰੂ

ਨੌਜਵਾਨ ਵਰਗ ਨਸਿ਼ਆਂ ਤੋਂ ਦੂਰ ਰਹੇ ਅਤੇ ਖੇਡਾਂ ਵੱਲ ਉਤਸ਼ਾਹਿਤ ਹੋਵੇ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

 Punjab Khed Mela 2022, Khedan Watan Punjab Diyan, Fazilka

Web Admin

Web Admin

5 Dariya News

ਫਾਜ਼ਿਲਕਾ , 01 Sep 2022

Last updated on: Sep 01, 2022, 00:00 IST

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2022 ਅਧੀਨ ਬਲਾਕ ਪੱਧਰ ਟੂਰਨਾਮੈਂਟ ਲੜਕੇ/ਲੜਕੀਆਂ ਬਲਾਕ ਅਰਨੀਵਾਲਾ ਸ਼ੇਖ ਸੁਭਾਨ ਅਤੇ ਬਲਾਕ ਜਲਾਲਾਬਾਦ ਵਿਖੇ ਸ਼ੁਰੂ ਕੀਤੇ ਗਏ। ਬਲਾਕ ਪੱਧਰ ਦੇ ਇਹ ਟੂਰਨਾਮੈਂਟ ਲੜਕੇ/ਲੜਕੀਆਂ (ਅੰਡਰ 14, ਅੰਡਰ 17, ਅੰਡਰ 21, 21, 40 ਸਾਲ ਓਪਨ ਵਰਗ, 41, 50 ਸਾਲ ਓਪਨ ਵਰਗ ਅਤੇ 50O ਓਪਨ ਵਰਗ) ਦੇ ਕਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨ ਵਰਗ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸੇ ਕੜੀ ਤਹਿਤ ਹੀ ਇਹ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡਾਂ ਨਾਲ ਨੌਜਵਾਨਾਂ ਦੀ ਖੇਡਾਂ ਪ੍ਰਤੀ ਰੁਚੀ ਵੱਧਦੀ ਹੈ ਅਤੇ ਉਹ ਨਸਿ਼ਆਂ ਤੋਂ ਦੂਰ ਰਹਿੰਦੇ ਹਨ। ਖੇਡਾਂ ਵਿੱਚ ਵਧੀਆਂ ਮੁਕਾਮ ਹਾਸਲ ਕਰਨ ਉਪਰੰਤ ਖਿਡਾਰੀਆਂ ਦੇ ਮਾਤਾ ਪਿਤਾ, ਸਕੂਲ ਅਤੇ ਦੇਸ਼ ਦਾ ਨਾਮ ਵੀ ਰੌਸ਼ਨ ਹੁੰਦਾ ਹੈ।

ਇਸ ਉਪਰੰਤ ਜਿਲ੍ਹਾ ਖੇਡ ਅਫਸਰ ਗੁਰਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਬਲਾਕ ਜਲਾਲਾਬਾਦ ਵਿਖੇ ਅੰਡਰ 14 ਦੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਖੋਹ, ਖੋਹ ਦੇ ਖੇਡ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸੁਆਹ ਵਾਲਾ ਦੀ ਟੀਮ ਦੂਜਾ ਸਥਾਨ ਡਾਬ ਖੁਸ਼ਹਾਲ ਜੋਈਆ ਅਤੇ ਤੀਜਾ ਸਥਾਨ ਚੱਕ ਜਾਨੀਸਰ ਦੀ ਟੀਮ ਨੇ ਹਾਸਲ ਕੀਤਾ। ਕਬੱਡੀ ਦੇ ਖੇਡ ਮੁਕਾਬਲਿਆਂ ਵਿੱਚ ਜੀ.ਐਸ.ਐਸ. (ਲੜਕੇ) ਜਲਾਲਾਬਾਦ ਦੀ ਟੀਮ ਪਹਿਲੇ, ਚੱਕ ਦੁਮਾਲ ਦੀ ਟੀਮ ਦੂਜੇ ਅਤੇ ਜੀ.ਐਚ.ਐਸ ਗਰੀਬਾ ਸੰਦਰ ਦੀ ਟੀਮ ਤੀਜੇ ਸਥਾਨ ਤੇ ਰਹੀ।

ਇਸੇ ਤਰ੍ਹਾਂ ਬਲਾਕ ਅਰਨੀਵਾਲਾ ਵਿਖੇ ਵੀ ਅੰਡਰ 14 ਦੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਐਥਲੈਟਿਕਸ ਲੜਕਿਆਂ ਵਿੱਚ ਉੱਚੀ ਛਾਲ ਈਵੈਂਟ ਵਿੱਚ ਲਵਪ੍ਰੀਤ ਸਿੰਘ, ਖੁਸ਼ਵੀਰ ਕੁਮਾਰ ਅਤੇ ਸਹਿਜਪਾਲ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 14 ਲੜਕੀਆਂ ਦੇ ਮੁਕਾਬਲਿਆਂ ਵਿੱਚ ਸੁਭਜੀਤ ਕੌਰ, ਅਮਨਦੀਪ ਕੌਰ ਅਤੇ ਰਮਨਦੀਪ ਕੌਰ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। 

ਇਸੇ ਤਰ੍ਹਾਂ ਐਥਲੈਟਿਕਸ ਲੰਮੀ ਛਾਲ ਲੜਕਿਆਂ ਦੇ ਮੁਕਾਬਲਿਆਂ ਵਿੱਚ ਲਵਪ੍ਰੀਤ ਸਿੰਘ, ਜਸ਼ਨ ਸਿੰਘ ਅਤੇ ਅਭਿਜੋਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਅਤੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਗੁਰਮਿਲਨ, ਪਾਈਲ ਅਤੇ ਅਨਮੋਲਪ੍ਰੀਤ ਕੌਰ ਨੇ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। 

ਡਿਸਕਸ ਥੋ੍ਰ ਦੇ ਮੁਕਾਬਲਿਆਂ ਵਿੱਚ ਭੁਪਿੰਦਰ ਸਿੰਘ, ਜਪਮਨ ਸਿੰਘ ਅਤੇ ਰੁਕਮਨਦੀਪ ਸਿੰਘ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੇ। 100 ਮੀਟਰ ਲੜਕੀਆਂ ਦੇ ਮੁਕਾਬਲਿਆਂ ਵਿੱਚ ਕਿਰਨਦੀਪ ਕੌਰ, ਸੁਪਨਵੀਰ ਕੌਰ ਅਤੇ ਅਨਮੋਲਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕੁਸ਼ਤੀ ਕੋਚ ਸ਼੍ਰੀ ਹਰਪਿੰਦਰਜੀਤ ਸਿੰਘ, ਕੁਸ਼ਤੀ ਕੋਚ ਸ਼੍ਰੀ ਭੁਪਿੰਦਰ ਸਿੰਘ ਅਤੇ ਬਲਾਕ ਇੰਚਾਰਜ ਫਾਜ਼ਿਲਕਾ ਅਤੇ ਦਫਤਰ ਜਿਲ੍ਹਾ ਖੇਡ ਅਫਸਰ ਫਾਜ਼ਿਲਕਾ ਦਾ ਸਮੂਹ ਸਟਾਫ ਹਾਜ਼ਰ ਸੀ।

 

Tags: Punjab Khed Mela 2022 , Khedan Watan Punjab Diyan , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD