Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਖੇਡਾਂ ਵਤਨ ਪੰਜਾਬ ਦੀਆਂ 2022 : ਜ਼ਿਲ੍ਹਾ ਲੁਧਿਆਣਾ 'ਚ ਬਲਾਕ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

ਅੱਜ ਦੇ ਮੁਕਾਬਲਿਆਂ 'ਚ 4500 ਤੋਂ ਵੱਧ ਖਿਡਾਰੀਆਂ ਨੇ ਲਿਆ ਹਿੱਸਾ

Punjab Khed Mela 2022, Khedan Watan Punjab Diyan, Ludhiana

Web Admin

Web Admin

5 Dariya News

ਲੁਧਿਆਣਾ , 01 Sep 2022

ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ - 2022' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਸ਼ਾਨਦਾਰ ਆਗਾਜ਼ ਹੋਇਆ। ਜ਼ਿਲ੍ਹਾ ਲੁਧਿਆਣਾ ਦੀਆਂ ਬਲਾਕ ਪੱਧਰੀ ਖੇਡਾਂ ਵੱਖ-ਵੱਖ 14 ਬਲਾਕਾਂ ਵਿਖੇ ਸ਼ੁਰੂ ਹੋ ਗਈਆਂ ਹਨ। 'ਖੇਡਾਂ ਵਤਨ ਪੰਜਾਬ ਦੀਆਂ - 2022' ਤਹਿਤ ਜ਼ਿਲ੍ਹੇ ਦੇ 14 ਬਲਾਕਾਂ ਵਿੱਚ ਐਥਲੈਟਿਕਸ, ਫੁੱਟਬਾਲ, ਕਬੱਡੀ ਨੈਸ਼ ਅਤੇ ਸਰਕਲ ਸਟਾਈਲ, ਖੋ-ਖੋ, ਵਾਲੀਬਾਲ ਅਤੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਗਏ। ਅੱਜ ਦੇ ਮੁਕਾਬਲਿਆਂ ਵਿੱਚ ਉਮਰ ਵਰਗ ਅੰਡਰ-14 ਸਾਲ ਤਹਿਤ 4500 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।

ਇਸ ਸੰਬਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਖੇਡਾਂ ਵਿੱਚ ਉਮਰ ਵਰਗ, ਅੰਡਰ-14 ਸਾਲ, ਅੰ-17 ਸਾਲ, ਅੰ-21, ਅੰ-21 ਤੋਂ 40, 40 ਤੋਂ 50 ਅਤੇ 50 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾਣੇ ਹਨ। ਇਸ ਲੜੀ ਤਹਿਤ ਅੱਜ ਪਹਿਲੇ ਦਿਨ ਅੰ-14 ਸਾਲ (ਲੜਕੇ-ਲੜਕੀਆਂ) ਦੇ ਮੁਕਾਬਲੇ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ 'ਖੇਡਾਂ ਵਤਨ ਪੰਜਾਬ ਦੀਆਂ - 2022' ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ ਸੀ, ਜਿਸ ਨਾਲ ਸਾਰਾ ਪੰਜਾਬ ਖੇਡਾਂ ਦੇ ਰੰਗ ਵਿੱਚ ਰੰਗਿਆ ਗਿਆ ਹੈ। ਉਨ੍ਹਾ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਹੈ ਕਿ ਕਿਸੇ ਵੇਲੇ ਖੇਡਾਂ ਵਿੱਚ ਪਹਿਲੇ ਨੰਬਰ 'ਤੇ ਰਹੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਇਆ ਜਾਵੇ ਅਤੇ ਆਪਣੇ ਇਸੇ ਉਦੇਸ਼ ਨੂੰ ਲੈ ਕੇ ਉਨ੍ਹਾਂ ਇਹ ਮਹਾਂਕੁੰਭ ਉਲੀਕਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਲਗਾਤਾਰ 07 ਸਤੰਬਰ ਤੱਕ ਕਰਵਾਏ ਜਾਣੇ ਹਨ, ਜਿਸ ਵਿੱਚ ਅੰ-17 ਸਾਲ ਦੇ ਮੁਕਾਬਲੇ 2 ਸਤੰਬਰ ਨੂੰ, ਅੰ-21 ਸਾਲ 3 ਸਤੰਬਰ ਅਤੇ ਉਮਰ ਵਰਗ 21 ਤੋਂ 40 ਸਾਲ, 40 ਤੋਂ 50 ਅਤੇ 50 ਤੋਂ ਵੱਧ (ਮੈਨ-ਵੁਮੈਨ) ਦੇ ਮੁਕਾਬਲੇ 05 ਸਤੰਬਰ ਤੱਕ ਕਰਵਾਏ ਜਾਣੇ ਹਨ। ਇਸ ਤੋਂ ਇਲਾਵਾ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਿੜਨਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂ, 10 ਅਕਤੂਬਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਆਪਣੇ ਜੌਹਰ ਵਿਖਾਉਣਗੇ।

ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਅੱਜ ਦੇ ਖੇਡ ਮੁਕਾਬਲਿਆਂ ਦੇ ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਬਲਾਕ ਮਿਊਂਸੀਪਲ ਕਾਰਪੋਰੇਸ਼ਨ ਵਿਖੇ ਐਥਲੈਟਿਕਸ 100 ਮੀਟਰ (ਲੜਕੇ) ਵਿੱਚ ਸੰਨੀ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਨਵੀਨ ਭਾਟੀਆ ਨੇ ਦੂਸਰਾ ਅਤੇ ਅਨੁਰਾਗ ਨੇ ਤੀਸਰਾ ਸਥਾਨ ਹਾਸਲ ਕੀਤਾ। ਐਥਲੈਟਿਕਸ 100 ਮੀਟਰ (ਲੜਕੀਆਂ) ਵਿੱਚ ਨਿਰੋਸ ਸੋਹੀ ਨੇ ਪਹਿਲਾ, ਹਨਾਂ ਨੇ ਦੂਸਰਾ ਅਤੇ ਸੋਨੀ ਨੇ ਤੀਸਰਾ ਸਥਾਨ ਹਾਸਲ ਕੀਤਾ। 

ਐਥਲੈਟਿਕਸ 200 ਮੀਟਰ (ਲੜਕੇ) ਵਿੱਚ ਸੰਨੀ ਕੁਮਾਰ ਨੇ ਪਹਿਲਾ, ਉਤਕਸ਼ ਸਿਆਲ ਨੇ ਦੂਸਰਾ ਅਤੇ ਕਨਵ ਨੇ ਤੀਸਰਾ ਸਥਾਨ ਹਾਸਲ ਕੀਤਾ। ਐਥਲੈਟਿਕਸ 200 ਮੀਟਰ (ਲੜਕੀਆਂ) ਵਿੱਚ ਖੁਸ਼ੀ ਤਿਆਗੀ ਨੇ ਪਹਿਲਾ, ਨਿਰੋਸ਼ ਸੋਹੀ ਨੇ ਦੂਸਰਾ ਅਤੇ ਪਹਿਲ ਨੇ ਤੀਸਰਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੇ ਅੱਗੇ ਦੱਸਿਆ ਕਿ ਲੰਮੀ ਛਾਲ (ਲੜਕੇ) ਵਿੱਚ ਨਮਨ ਨੇ ਪਹਿਲਾ, ਅਦਿੱਤਿਆ ਨੇ ਦੂਸਰਾ ਅਤੇ ਰਿਤਿਕ ਨੇ ਤੀਸਰਾ ਸਥਾਨ ਹਾਸਲ ਕੀਤਾ। ਸ਼ਾਟ ਪੁੱਟ (ਲੜਕੇ) ਵਿੱਚ ਸੁਮਿਤ ਨੇ ਪਹਿਲਾ, ਵਿਲਬਾਲ ਨੇ ਦੂਸਰਾ ਅਤੇ ਗੁਰਮੇਹਰ ਨੇ ਤੀਸਰਾ ਸਥਾਨ ਹਾਸਲ ਕੀਤਾ। ਖੋ-ਖੋ (ਲੜਕੇ) ਵਿੱਚ ਸ.ਸ.ਸ. ਜਵਾਹਰ ਨਗਰ ਅੱਵਲ ਰਿਹਾ ਜਦਕਿ ਰਾਮਗੜ੍ਹੀਆ ਸਕੂਲ, ਮਿਲਰ ਗੰਜ ਨੇ ਦੂਸਰਾ ਅਤੇ ਨਨਕਾਣਾ ਸਾਹਿਬ ਪਬਲਿਕ ਸਕੂਲ ਨੇ ਤੀਸਰਾ ਸਥਾਨ ਹਾਸਲ ਕੀਤਾ। ਖੋ-ਖੋ (ਲੜਕੀਆਂ) ਵਿੱਚ ਸ.ਸ.ਸ. ਜਵਾਹਰ ਨਗਰ ਅੱਵਲ ਰਿਹਾ ਜਦਕਿ ਨਨਕਾਣਾ ਪਬਲਿਕ ਸਕੂਲ ਨੇ ਦੂਸਰਾ ਅਤੇ ਆਈ.ਪੀ.ਐਸ. ਸਕੂਲ ਨੇ ਤੀਸਰਾ ਸਥਾਨ ਹਾਸਲ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਬਲਾਕ ਮਲੌਦ ਅਧੀਨ ਜੇਤੂਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਐਥਲੈਟਿਕਸ 100 ਮੀਟਰ (ਲੜਕੇ) ਵਿੱਚ ਜਸਪ੍ਰੀਤ ਸਿੰਘ ਨੇ ਪਹਿਲਾ, ਮੁਹੰਮਦ ਅਨਵਰ ਨੇ ਦੂਸਰਾ ਅਤੇ ਸੁਖਚੈਨਪ੍ਰੀਤ ਸਿੰਘ ਨੇ ਕ੍ਰਮਵਾਰ ਤੀਸਰਾ ਸਥਾਨ ਹਾਸਲ ਕੀਤਾ। ਐਥਲੈਟਿਕਸ 100 ਮੀਟਰ (ਲੜਕੀਆਂ) ਵਿੱਚ ਖੁਸ਼ਪ੍ਰੀਤ, ਮਹਿਕਦੀਪ ਕੌਰ ਅਤੇ ਮਨਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਖੋ-ਖੋ (ਲੜਕੇ) ਵਿੱਚ ਸ.ਸ.ਸ. ਸਿਹੋੜਾ ਨੇ ਪਹਿਲਾ ਅਤੇ ਮਿੱਤਲ ਸਕੂਲ, ਸਹਾਰਨਮਾਜਰਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।

ਉਨ੍ਹਾਂ ਦੱਸਿਆ ਕਿ ਬਲਾਕ ਪੱਖੋਵਾਲ ਅਧੀਨ ਖੋ-ਖੋ (ਲੜਕੇ) ਵਿੱਚ ਸ.ਸ.ਸ. ਪਮਾਲ ਨੇ ਪਹਿਲਾ ਅਤੇ ਸ.ਸ.ਸ.ਸ. ਚਮਿੰਡਾ ਨੇ ਦੂਸਰਾ ਅਤੇ ਸ.ਹ.ਸ. ਘੁੰਗਰਾਣਾ ਨੇ ਤੀਸਰਾ ਸਥਾਨ ਹਾਸਲ ਕੀਤਾ। ਖੋ-ਖੋ (ਲੜਕੀਆਂ) ਵਿੱਚ ਸ.ਹ.ਸ. ਰੰਗੂਵਾਲ ਨੇ ਪਹਿਲਾ ਅਤੇ ਸ.ਹ.ਸ. ਘੁੰਗਰਾਣਾ ਨੇ ਦੂਸਰਾ ਸਥਾਨ ਹਾਸਲ ਕੀਤਾ।

 

Tags: Punjab Khed Mela 2022 , Khedan Watan Punjab Diyan , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD