Monday, 20 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ

 

ਸਿਹਤ ਵਿਭਾਗ ਦੀ ਟੀਮ ਨੇ ਸਰਕਾਰੀ ਦਫ਼ਤਰਾਂ ਵਿੱਚ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ

Health, Gurdaspur, Epidemiologist Dr. Prabhjot Kaur Kalsi, Civil Surgeon Gurdaspur Dr. Harbhajan Ram Mandi

Web Admin

Web Admin

5 Dariya News

ਗੁਰਦਾਸਪੁਰ , 02 Sep 2022

ਡੇਂਗੂ ਦੇ ਚਲ ਰਹੇ ਟ੍ਰਾਂਸਮੀਸ਼ਨ ਸੀਜਨ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਕਲਸੀ ਦੀ ਅਗੁਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਸਰਕਾਰੀ ਵਿਭਾਗਾਂ ਦੇ ਦਫਤਰਾਂ ਜਿਨ੍ਹਾਂ ਵਿੱਚ ਵਣ ਵਿਭਾਗ, ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ, ਪਾਵਰਕਾਮ, ਬੀ.ਐਸ.ਐਫ. ਰੈਜੀਡੈਂਸ਼ੀਅਲ ਏਰੀਆ ਵਿਖੇ ਡੇਂਗੂ ਦੀ ਬ੍ਰੀਡਿੰਗ ਚੈਕ ਕੀਤੀ ਗਈ।

ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੂੰ ਵਣ ਵਿਭਾਗ, ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ, ਬਿਜਲੀ ਬੋਰਡ, ਬੀ.ਐਸ.ਐਫ. ਰੈਜੀਡੈਂਸ਼ੀਅਲ ਏਰੀਆ ਵਿਖੇ ਡਿਸਪੋਸੇਬਲ ਸਮਾਨ, ਟਾਇਰਾਂ, ਕੂਲਰਾਂ ਆਦਿ ਵਿਚੋਂ ਡੇਂਗੂ ਮੱਛਰ ਦਾ ਲਾਰਵਾ ਮਿਲਿਆ ਹੈ। ਇਸ ਸਬੰਧੀ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਕਲਸੀ ਨੇ ਮੁੱਖੀਆਂ ਨੂੰ ਕਿਹਾ ਹੈ ਕਿ ਆਪਣੇ ਦਫਤਰ ਵਿਖੇ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਵੇਸਟ ਪਏ ਭਾਂਡਿਆਂ, ਟਾਇਰਾਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। 

ਕੂਲਰਾਂ ਆਦਿ ਨੂੰ ਖਾਲੀ ਕਰਕੇ ਸੁਕਾਇਆ ਜਾਵੇ। ਇਸ ਤੋਂ ਇਲਾਵਾ ਹਰ ਸ਼ੁੱਕਰਵਾਰ ਨੂੰ ਡ੍ਰਾਈ ਡੇਅ ਮਨਾਇਆ ਜਾਵੇ, ਜਿਸ ਤਹਿਤ ਕੂਲਰਾਂ, ਫਰਿੱਜਾਂ ਅਤੇ ਵੇਸਟ ਪਾਣੀ ਦੀਆਂ ਟ੍ਰੇਆਂ, ਗਮਲਿਆਂ, ਟੁੱਟੇ-ਫੁੱਟੇ ਬਰਤਨਾਂ, ਬੇਕਾਰ ਪਏ ਟਾਈਰਾਂ ਅਤੇ ਹੋਰ ਪਾਣੀ ਨਾਲ ਸਬੰਧਤ ਕੰਨਟੇਨਰਾਂ ਨੂੰ ਖਾਲੀ ਕਰਕੇ ਸੁਕਾਉਣਾ ਯਕੀਨੀ ਬਣਾਇਆ ਜਾਵੇ। ਬ੍ਰੀਡਿੰਗ ਚੈਕ ਕਰਨ ਵਾਲੀ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੀ ਬ੍ਰੀਡਿੰਗ ਮੌਕੇ ’ਤੇ ਹੀ ਨਸ਼ਟ ਕਰ ਦਿੱਤੀ ਗਈ। 

ਦਫਤਰਾਂ ਦੇ ਮੁਖੀਆਂ ਨੂੰ ਇਸ ਸਬੰਧੀ ਅਗਾਹ ਕੀਤਾ ਗਿਆ ਕਿ ਜੇਕਰ ਭਵਿੱਖ ਵਿੱਚ ਚੈਕਿੰਗ ਦੌਰਾਨ ਸਬੰਧਤ ਦਫਤਰਾਂ ਵਿਖੇ ਡੇਂਗੂ ਮੱਛਰ ਦੀ ਬ੍ਰੀਡਿੰਗ ਮਿਲਦੀ ਹੈ ਤਾਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਜਾਰੀ ਡੀ.ਓ. ਅਨੁਸਾਰ ਐਮ.ਸੀ. ਐਕਟ 1911 ਦੀ ਧਾਰਾ 211, 219 ਅਤੇ ਪੰਜਾਬ ਮਿਉਂਸੀਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 302, 323 ਅਤੇ ਸਬ ਸੈਕਸ਼ਨ (1) ਆਫ 323 ਦੇ ਤਹਿਤ ਚਲਾਨ ਕੀਤਾ ਜਾਵੇਗਾ।

ਇਸੇ ਦੌਰਾਨ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ। ਡੇਂਗੂ ਬਿਮਾਰੀ ਦੇ ਆਮ ਲੱਛਣ ਜਿਵੇਂ ਕਿ ਤੇਜ਼ ਸਿਰ ਦਰਦ, ਤੇਜ਼ ਬੁਖਾਰ, ਮਾਸ ਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਜੀਅ ਕੱਚਾ ਹੋਣਾ, ਉਲਟੀਆਂ ਦਾ ਆਉਣਾ, ਹਾਲਤ ਖਰਾਬ ਹੋਣ ਤੇ ਨੱਕ, ਮੁੰਹ ਅਤੇ ਮਸੂੜਿਆਂ ਵਿਚ ਖੂਨ ਵਗਣਾ ਆਦਿ ਹਨ। ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਦੌਰਾਨ ਉਪਰੋਕਤ ਦਰਸਾਏ ਲੱਛਣ ਨਜ਼ਰ ਆਉਂਦੇ ਹਨ ਤਾਂ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਸੰਪਰਕ ਕਰੋ। ਡੇਂਗੂ ਬੁਖਾਰ ਦਾ ਟੈਸਟ ਅਤੇ ਸੁਪੋਰਟਿਵ ਇਲਾਜ ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ।

 

Tags: Health , Gurdaspur , Epidemiologist Dr. Prabhjot Kaur Kalsi , Civil Surgeon Gurdaspur Dr. Harbhajan Ram Mandi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD