Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਦਿਨ ਖਿਡਾਰੀਆਂ ਦੇ ਹੋਏ ਫਸਵੇਂ ਮੁਕਾਬਲੇ

ਬਲਾਕ ਪੱਧਰੀ ਖੇਡਾਂ ਦੇ ਜੇਤੂਆਂ ਨੂੰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਕੀਤਾ ਜਾਵੇਗਾ ਸ਼ਾਮਿਲ

Punjab Khed Mela 2022, Khedan Watan Punjab Diyan, Mansa

Web Admin

Web Admin

5 Dariya News

ਮਾਨਸਾ , 02 Sep 2022

Last updated on: Sep 02, 2022, 00:00 IST

ਪੰਜਾਬ ਸਰਕਾਰ ਵੱਲੋ ਖੇਡਾਂ ਵਤਨ ਪੰਜਾਬ ਦੀਆਂ-2022 ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਡਾਂ ਦੇ ਦੂਜੇ ਦਿਨ ਵੱਖ ਵੱਖ ਖੇਡਾਂ ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਇਲ ਤੇ ਸਰਕਲ ਸਟਾਇਲ) ਅਤੇ ਰੱਸਾ ਕੱਸੀ ਦੇ ਖੇਡ ਮੁਕਾਬਲੇ ਕਰਵਾਏ ਗਏ। ਕਾਰਜਕਾਰੀ ਜ਼ਿਲ੍ਹਾ ਖੇਡ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੇ ਜੇਤੂਆਂ ਨੂੰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਮਿਲ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਬਲਾਕ ਬੁਢਲਾਡਾ ਵਿਖੇ ਗੇਮ ਅਥਲੈਟਿਕਸ ਦੇ 600 ਮੀਟਰ ਈਵੈਂਟ (ਲੜਕੀਆਂ) ਵਿਚ ਆਸ਼ਾ ਰਾਣੀ ਬੁਢਲਾਡਾ ਨੇ ਪਹਿਲਾ, ਸੁਖਪ੍ਰੀਤ ਕੌਰ ਅੱਕਾਂਵਾਲੀ ਨੇ ਦੁਜਾ ਅਤੇ ਪ੍ਰਨੀਤ ਕੌੌਰ ਅੱਕਾਂਵਾਲੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 600 ਮੀਟਰ ਈਵੈਂਟ (ਲੜਕੇ) ਵਿਚ ਦਿਲਪ੍ਰੀਤ ਸਿੰਘ ਗੁਰਨੇ ਕਲਾਂ ਨੇ ਪਹਿਲਾ, ਅਵੀਜੋਤ ਸਿੰਘ ਗੰਢੂਕਲਾਂ ਨੇ ਦੂਜਾ ਅਤੇ ਜਸਪ੍ਰੀਤ ਸਿੰਘ ਗੁਰਨੇ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

400 ਮੀਟਰ (ਲੜਕੇ) ਵਿਚ ਹਰਨੂਰ ਸਿੰਘ ਬੁਢਲਾਡਾ ਨੇ ਪਹਿਲਾ, ਸੁਖਵਿੰਦਰ ਸਿੰਘ ਅੱਕਾਂਵਾਲੀ ਨੇ ਦੂਜਾ ਅਤੇ ਹਰਮਨਦੀਪ ਸਿੰਘ ਬੋਹਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 400 ਮੀਟਰ (ਲੜਕੀਆਂ) ਵਿਚ ਜਸਮਨਜੋਤ ਕੌਰ ਅੱਕਾਂਵਾਲੀ ਨੇ ਪਹਿਲਾ, ਹੁਸਨਦੀਪ ਕੌਰ ਅੱਕਾਂਵਾਲੀ ਨੇ ਦੂਜਾ ਅਤੇ ਅਰਸ਼ਦੀਪ ਕੌਰ ਗੰਢੂ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਬਲਾਕ ਮਾਨਸਾ ਦੇ ਕਬੱਡੀ ਅੰਡਰ-17 ਲੜਕਿਆਂ ਵਿਚ ਦਸਮੇਸ਼ ਸਕੂਲ ਮਾਨਸਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਬੀਬੜੀਆਂ ਨੂੰ 26-06 ਨਾਲ ਹਰਾਇਆ, ਸਰਕਾਰੀ ਹਾਈ ਸਕੂਲ ਬੁਰਜਰਾਠੀ ਨੇ ਸਰਕਾਰੀ ਹਾਈ ਸਕੂਲ ਚਕੇਰੀਆਂ ਨੂੰ 27-17 ਨਾਲ ਹਰਾਇਆ, ਹਾਈ ਉੱਭਾ ਬੁਰਜ ਢਿਲਵਾਂ ਸਕੂਲ ਨੇ ਦਸਮੇਸ਼ ਸਕੂਲ ਮਾਨਸਾ ਨੂੰ 34-08 ਨਾਲ ਹਰਾਇਆ। ਖੋਹ-ਖੋਹ ਅੰਡਰ-17 ਲੜਕਿਆਂ ਵਿਚ ਪਿੰਡ ਮੂਸਾ ਨੇ ਪਿੰਡ ਖਿਆਲਾ ਕਲਾਂ ਨੂੰ 10-05 ਨਾਲ ਹਰਾਇਆ, ਆਰੀਆ ਸਕੂਲ ਨੇ ਚਕੇਰੀਆਂ ਨੂੰ 07-02 ਦੇ ਨਾਲ ਹਰਾਇਆ। 

ਅੰਡਰ-14 ਲੜਕਿਆਂ ਵਿਚ ਸਰਕਾਰੀ ਹਾਈ ਸਕੂਲ ਚਕੇਰੀਆਂ ਨੇ ਨਰਾਇਣ ਵਿਦਿਆ ਮੰਦਰ ਨੁੰ 12-03 ਨਾਲ ਹਰਾਇਆ। ਅੰਡਰ-14 ਲੜਕੀਆਂ ਵਿਚ ਸਰਕਾਰੀ ਹਾਈ ਸਕੂਲ ਚਕੇਰੀਆਂ ਨੇ ਸਰਕਾਰੀ ਹਾਈ ਸਕੂਲ ਖਿਆਲਾ ਨੂੰ 11-03 ਨਾਲ ਹਰਾਇਆ। ਬਲਾਕ ਝੁਨੀਰ ਵਿਚ ਗੇਮ ਕਬੱਡੀ ਅੰਡਰ-14 ਲੜਕੀਆਂ ਵਿਚ  ਸਰਕਾਰੀ ਹਾਈ ਸਕੂਲ ਫਤਿਹਪੁਰ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਰਕਾਰੀ ਹਾਈ ਸਕੂਲ ਬਹਿਣੀਵਾਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕ

ਬੱਡੀ ਅੰਡਰ-17 ਲੜਕੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਹਿਲਾਂਵਾਲੀ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਮੇਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਅਥਲੈਟਿਕਸ ਅੰਡਰ-17 ਲੜਕੀਆਂ ਦੇ ਈਵੈਟ 100 ਮੀਟਰ ਵਿਚ ਪ੍ਰੀਤ ਕੌਰ ਦਾਨੇਵਾਲਾ ਨੇ ਪਹਿਲਾ, ਅਰਮਨਜੋਤ ਕੌਰ ਕੋਟਧਰਮੂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਈਵੈਟ 200 ਮੀਟਰ ਵਿਚ ਪ੍ਰੀਤ ਕੌਰ ਦਾਨੇਵਾਲਾ ਨੇ ਪਹਿਲਾ ਅਤੇ ਅਰਸਦੀਪ ਕੌੌਰ ਕੋਟਧਰਮੂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਈਵੈਟ 400 ਮੀਟਰ ਖੁਸ਼ਪ੍ਰੀਤ ਕੌਰ ਕੋਟਧਰਮੂ ਨੇ ਪਹਿਲਾ ਅਤੇ ਮਨਪ੍ਰੀਤ ਕੌਰ ਕੋਟਧਰਮੂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਬਲਾਕ ਭੀਖੀ ਦੇ ਅਥਲੈਟਿਕ ਅੰਡਰ-14 ਲੜਕੀਆਂ 600 ਮੀਟਰ ਈਵੈਂਟ ਵਿਚ ਹਰਪ੍ਰੀਤ ਕੌਰ ਖੀਵਾ ਖੁਰਦ ਨੇ ਪਹਿਲਾ, ਹਰਜੋਤ ਕੌਰ ਖੀਵਾ ਖੁਰਦ ਨੇ ਦੁਜਾ ਸਥਾਨ ਅਤੇ ਜਪਨੀਤ ਕੌਰ ਕਿਸ਼ਨਗੜ੍ਹ ਫਰਮਾਹੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ 800 ਮੀਟਰ ਈਵੈਂਟ ਵਿਚ ਜਸਪ੍ਰੀਤ ਕੌਰ ਹਮੀਰਗੜ੍ਹ ਢੈਪਈ ਨੇ ਪਹਿਲਾ, ਸੂਮਨਦੀਪ ਕੌਰ ਸਮਾਓ ਨੇ ਦੂਜਾ ਅਤੇ ਰਮਨਦੀਪ ਕੌਰ ਢੇਪਈ ਨੈ ਤੀਜਾ ਸਥਾਨ ਪ੍ਰਾਪਤ ਕੀਤਾ।

 

Tags: Punjab Khed Mela 2022 , Khedan Watan Punjab Diyan , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD