Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚੰਡੀਗੜ੍ਹ ਵੈਲਫੇਅਰ ਟਰੱਸਟ, ਐਨ.ਆਈ.ਡੀ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ 17 ਸਤੰਬਰ ਨੂੰ ਮੈਗਾ ਸਿਹਤ ਜਾਂਚ ਕੈਂਪ ਨਾਲ ਕੀਤੀ ਜਾਵੇਗੀ 'ਸੇਵਾ ਪਖਵਾੜੇ' ਦੀ ਸ਼ੁਰੂਆਤ

'ਸੇਵਾ ਪਖਵਾੜੇ' ਦੇ ਅਧੀਨ 17 ਸਤੰਬਰ ਤੋਂ 2 ਅਕਤੂਬਰ ਤੱਕ ਸਮਾਜ ਭਲਾਈ, ਸਿਹਤ ਸੰਭਾਲ ਅਤੇ ਵਾਤਾਵਰਣ ਸੁਰੱਖਿਆ ਸਬੰਧੀ ਕੀਤੀਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਚੰਡੀਗੜ੍ਹ , 02 Sep 2022

Last updated on: Sep 02, 2022, 00:00 IST

ਕੇਂਦਰ ਸਰਕਾਰ ਦੇ ਫਿਟ ਇੰਡੀਆ ਮੂਵਮੈਂਟ ਅਤੇ ਆਯੂਸ਼ਮਾਨ ਭਾਰਤ ਮਿਸ਼ਨ ਨੂੰ ਉਤਸ਼ਾਹਿਤ ਕਰਨ ਅਤੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ 'ਸੇਵਾ ਦਿਵਸ' ਮਨਾਉਣ ਲਈ ਚੰਡੀਗੜ੍ਹ ਵੈੱਲਫੇਅਰ ਟਰੱਸਟ, ਐਨ.ਆਈ.ਡੀ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ 'ਸੇਵਾ ਪਖਵਾੜੇ' ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਸੇਵਾ ਪੱਖਵਾੜੇ ਦੀ ਸ਼ੁਰੂਆਤ 17 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ-39 ਦੀ ਅਨਾਜ ਮੰਡੀ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਨਾਲ ਕੀਤੀ ਜਾਵੇਗੀ। 

ਪਖਵਾੜੇ ਦੀ ਸ਼ੁਰੂਆਤ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਕੀਤੀ ਜਾਵੇਗੀ। ਇਹ ਜਾਣਕਾਰੀ ਚੰਡਗੀੜ੍ਹ ਯੂਨੀਵਰਸਿਟੀ ਘੜੂੰਆਂ ਦੇ ਚਾਂਸਲਰ ਅਤੇ ਚੰਡੀਗੜ੍ਹ ਵੈਲਫੇਅਰ ਟਰੱਸਟ ਦੇ ਸੰਸਥਾਪਕ ਸਤਨਾਮ ਸਿੰਘ ਸੰਧੂ ਵੱਲੋਂ ਅੱਜ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਸਾਂਝੀ ਕੀਤੀ ਗਈ। ਰਜਿਸਟ੍ਰੇਸ਼ਨ ਪੋਰਟਲ ਜਾਰੀ ਕਰਦਿਆਂ ਸ. ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਇਸ ਪੰਦਰਵਾੜੇ ਦੇ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਸਿਹਤ ਸੰਭਾਲ, ਵਾਤਾਵਰਣ ਸੁਰੱਖਿਆ ਸਮੇਤ ਹੋਰਨਾਂ ਸਮਾਜ ਭਲਾਈ ਖੇਤਰਾਂ ਸਬੰਧੀ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾਣਗੀਆਂ।

ਮੁਫ਼ਤ ਮੈਗਾ ਹੈਲਥ ਕੈਂਪ ਦੇ ਨਾਲ-ਨਾਲ ਪੰਦਰਵਾੜੇ ਦੌਰਾਨ ਪੀ.ਜੀ.ਆਈ, ਰੋਟਰੀ ਕਲੱਬ ਅਤੇ 32 ਸਰਕਾਰੀ ਹਸਪਤਾਲ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕਂੈਪ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਸਹਿਯੋਗ ਨਾਲ ਪ੍ਰੋਸਥੈਟਿਕ ਅੰਗ ਫ਼ਿਟਿੰਗ ਕੈਂਪ ਦਾ ਆਯੋਜਨ ਵੀ ਕਰਵਾਇਆ ਜਾਵੇਗਾ, ਜਿਥੇ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਨਕਲੀ ਅੰਗ ਫਿੱਟ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਵੱਖੋ-ਵੱਖਰੇ ਦਿਨ ਯੂ.ਟੀ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਚੰਡੀਗੜ੍ਹ 'ਚ ਕੋਵਿਡ ਵੈਕਸੀਨ ਬੂਸਟਰ ਡੋਜ਼ ਕੈਂਪ ਤੋਂ ਇਲਾਵਾ ਰੁੱਖ ਲਗਾਓ, ਸਾਫ਼-ਸਫ਼ਾਈ ਮੁਹਿੰਮ ਅਤੇ ਪਾਣੀ ਬਚਾਓ ਸਬੰਧੀ ਜਾਗਰੂਕਤਾ ਅਭਿਆਨ ਵਿੱਢੇ ਜਾਣਗੇ। 

ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਵਭਿੰਨਤਾ ਪੱਖੋਂ ਸ਼ਹਿਰ ਚੰਡੀਗੜ੍ਹ ਪ੍ਰਮੁੱਖ ਸ਼ਹਿਰਾਂ ਵਿਚੋਂ ਇੱਕ ਹੈ, ਜਿੱਥੇ ਵੱਖੋ-ਵੱਖਰੇ ਸੂਬਿਆਂ ਤੋਂ ਲੋਕ ਰਹਿੰਦੇ ਹਨ।ਸੱਭਿਆਚਾਰਕ ਵਭਿੰਨਤਾ 'ਤੇ ਧਿਆਨ ਕੇਂਦਰਤ ਕਰਦਿਆਂ 'ਏਕ ਭਾਰਤ ਸ਼੍ਰੇਸ਼ਠ ਭਾਰਤ' ਅਧੀਨ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਜਾਵੇਗਾ, ਜਿਥੇ ਦੇਸ਼ ਦੇ ਵੱਖ-ਵੱਖ ਸੱਭਿਆਚਾਰਾਂ ਸਬੰਧੀ ਪੋਸ਼ਾਕਾਂ, ਲੋਕ ਨਾਚਾਂ ਆਦਿ ਦੀ ਝਲਕ ਵੇਖਣ ਨੂੰ ਮਿਲੇਗੀ।ਇਸੇ ਤਰ੍ਹਾਂ ਪੰਦਰਵਾੜੇ ਦੌਰਾਨ ਆਤਮ ਨਿਰਭਰ ਭਾਰਤ ਮੁਹਿੰਮ ਨੂੰ ਹੋਰ ਉਤਸ਼ਾਹਿਤ ਕਰਨ ਲਈ ਖਾਦੀ ਦੇ ਉਤਪਾਦਾਂ ਸਬੰਧੀ ਪ੍ਰਦਰਸ਼ਨੀ ਲਗਾਈ ਜਾਵੇਗੀ।

ਸ. ਸੰਧੂ ਨੇ ਦੱਸਿਆ ਕਿ 17 ਸਤੰਬਰ ਨੂੰ ਮੁਫ਼ਤ ਚੈੱਕਅਪ ਕੈਂਪ ਦਾ ਲਾਭ ਲੈਣ ਲਈ ਸ਼ਹਿਰ ਵਾਸੀਆਂ ਨੂੰ ਚੰਡੀਗੜ੍ਹ ਵੈੱਲਫੇਅਰ ਟਰੱਸਟ ਦੀ ਵੈੱਬਸਾਈਟ www.chand}{arhwe&faretrust.com 'ਤੇ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਉਨ੍ਹਾਂ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 1 ਸਤੰਬਰ ਤੋਂ 16 ਸਤੰਬਰ ਤੰਕ ਚੱਲੇਗੀ, ਜਿਸ ਲਈ ਕੋਈ ਰਜਿਸਟ੍ਰੇਸ਼ਨ ਫੀਸ ਅਦਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਇਹ ਕੈਂਪ 17 ਸਤੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਲਗਾਇਆ ਜਾਵੇਗਾ। 

ਇਸ ਮੈਗਾ ਹੈਲਥ ਕੈਂਪ ਦੌਰਾਨ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਜਿੱਥੇ ਕੈਂਸਰ ਸਬੰਧੀ 7 ਵੱਖੋ ਵੱਖਰੇ ਟੈਸਟ ਕੀਤੇ ਜਾਣਗੇ ਉਥੇ ਹੀ ਮਾਨਸਿਕ ਰੋਗੀਆਂ, ਦਿਲ, ਅੱਖਾਂ ਅਤੇ ਦੰਦਾਂ ਦੀਆਂ ਬਿਮਾਰੀਆਂ ਤੋਂ ਇਲਾਵਾ ਬੱਚਿਆਂ ਦੀ ਸਿਹਤ ਜਾਂਚ, ਜਨਰਲ ਲੈਬ ਟੈਸਟ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ।ਕੈਂਪ ਦੌਰਾਨ 300 ਡਾਕਟਰ ਅਤੇ 300 ਤੋਂ ਜ਼ਿਆਦਾ ਮੈਡੀਕੋਜ਼ ਸਮੇਤ ਟਰੱਸਟ ਦੇ 1 ਹਜ਼ਾਰ ਤੋਂ ਵੱਧ ਵਾਲੰਟੀਅਰ ਸਿਹਤ ਸੇਵਾਵਾਂ ਲਈ ਮੌਜੂਦ ਰਹਿਣਗੇ।

ਉਨ੍ਹਾਂ ਦੱਸਿਆ ਕਿ ਇਹ ਕੈਂਪ ਭਾਰਤ ਸਰਕਾਰ ਦੀ ਆਯੂਸ਼ਮਾਨ ਭਾਰਤ ਯੋਜਨਾ ਅਤੇ ਫਿੱਟ ਇੰਡੀਆ ਅੰਦੋਲਨ ਨੂੰ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਕਦਮ ਹੈ ਅਤੇ ਸਾਡੇ ਮਾਨਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹਰ ਆਮ ਆਦਮੀ ਤੱਕ ਪਹੁੰਚਯੋਗ ਅਤੇ ਸਸਤੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣ ਦੇ ਦ੍ਰਿਸ਼ਟੀਕੋਣ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਇਹ ਕੈਂਪ ਸੇਵਾ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ ਜੋ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜਨਮ ਦਿਨ ਮੌਕੇ ਮਨਾਇਆ ਜਾਂਦਾ ਹੈ।

ਸ. ਸੰਧੂ ਨੇ ਦੱਸਿਆ ਕਿ ਸੇਵਾ ਦਿਵਸ ਮੌਕੇ 17 ਸਤੰਬਰ ਨੂੰ ਵਿਸ਼ਾਲ ਸਿਹਤ ਜਾਂਚ ਕੈਂਪ ਲਗਾ ਕੇ ਵਿਸ਼ਵ ਰਿਕਾਰਡ ਵੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਸਿਹਤ ਸੂਚਕਾਂਕ 2021-22 ਵਿੱਚ ਚੰਡੀਗੜ੍ਹ ਦੂਜੇ ਸਥਾਨ 'ਤੇ ਹੈ ਅਤੇ ਇਹ ਕੈਂਪ ਟਰੱਸਟ ਵੱਲੋਂ ਸ਼ਹਿਰ ਨੂੰ ਸਿਹਤ ਦੇ ਖੇਤਰ ਵਿੱਚ ਸਭ ਤੋਂ ਮੋਹਰੀ ਬਣਾਉਣ ਅਤੇ ਸਿਹਤ ਸੂਚਕਾਂਕ ਵਿੱਚ ਚੰਡੀਗੜ੍ਹ ਦੀ ਰੈਂਕਿੰਗ ਨੂੰ ਬਿਹਤਰ ਬਣਾਉਣ ਲਈ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੇ ਅੰਤਰਗਤ ਚੰਡੀਗੜ੍ਹ ਵੈਲਫੇਅਰ ਟਰੱਸਟ ਨਗਰ ਨਿਗਮ ਚੰਡੀਗੜ੍ਹ, ਸਿਹਤ ਵਿਭਾਗ, ਆਯੂਸ਼ ਡਾਇਰੈਕਟੋਰੇਟ ਚੰਡੀਗੜ੍ਹ, ਨੈਸ਼ਨਲ ਰੂਰਲ ਹੈਲਥ ਮਿਸ਼ਨ ਅਤੇ ਪੀ.ਜੀ.ਆਈ ਦੇ ਸਹਿਯੋਗ ਨਾਲ ਕੰਮ ਕਰੇਗੀ।

ਉਨ੍ਹਾਂ ਕਿਹਾ ਕਿ ਸੰਸਥਾ ਹੋਣ ਦੇ ਨਾਤੇ ਅਸੀਂ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹਾਂ।ਇਸ ਦਿਸ਼ਾ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਅਤੇ ਚੰਡੀਗੜ੍ਹ ਵੈੱਲਫ਼ੇਅਰ ਟਰੱਸਟ ਵੱਲੋਂ ਪਹਿਲਾਂ ਵੀ ਕਈ ਮੁਫ਼ਤ ਸਿਹਤ ਜਾਂਚ ਕੈਂਪ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹੈਲਥ ਇੰਡੈਕਸ ਵਿੱਚ ਚੰਡੀਗੜ੍ਹ ਦੀ ਰੈਂਕ ਨੂੰ ਹੋਰ ਉੱਚਾ ਚੁੱਕਣਾ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਤੱਕ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨਾ ਹੈ। 

ਉਨ੍ਹਾਂ ਆਸ ਪ੍ਰਗਟਾਈ ਕਿ ਚੰਡੀਗੜ੍ਹ ਦੇ ਸਮੂਹ ਨਿਵਾਸੀ ਇਸ ਕੈਂਪ ਦਾ ਲਾਭ ਉਠਾਉਣਗੇ ਅਤੇ ਅਸੀਂ ਭਵਿੱਖ ਵਿੱਚ ਵੀ ਅਜਿਹੇ ਮੁਫ਼ਤ ਮੈਗਾ ਸਿਹਤ ਕੈਂਪਾਂ ਦਾ ਆਯੋਜਨ ਕਰਦੇ ਰਹਾਂਗੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਅਤਿ-ਆਧੁਨਿਕ ਮਸ਼ੀਨਾਂ ਨਾਲ ਕੈਂਸਰ ਦੇ ਰੋਗ ਸਬੰਧੀ ਸਕਰੀਨਿੰਗ ਕੀਤੀ ਜਾਵੇਗੀ ਉਥੇ ਹੀ ਸ਼ਹਿਰ ਵਾਸੀਆਂ ਨੂੰ ਕੈਂਸਰ ਦੇ ਸ਼ੁਰੂਆਤੀ ਲੱਛਣਾਂ ਅਤੇ ਰੋਕਥਾਮ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਦੱਸਿਆ ਕਿ ਹਰ ਸਾਲ ਵੱਧ ਰਹੇ ਕੇਸਾਂ ਦੇ ਨਾਲ ਚੰਡੀਗੜ੍ਹ ਪੂਰੇ ਦੇਸ਼ ਵਿੱਚ ਕੈਂਸਰ ਦਾ ਸਭ ਤੋਂ ਵੱਧ ਖ਼ਤਰਾ ਹੈ। ਚੰਡੀਗੜ੍ਹ ਵਿੱਚ ਔਰਤਾਂ ਅਤੇ ਮਰਦਾਂ ਵਿੱਚ ਕੈਂਸਰ ਹੋਣ ਦੀ ਦਰ ਸਭ ਤੋਂ ਵੱਧ ਹੈ। ਚੰਡੀਗੜ੍ਹ ਦੀ ਹਰ 1 ਲੱਖ ਅਬਾਦੀ ਵਿੱਚ 105 ਔਰਤਾਂ ਅਤੇ ਹਰ 1 ਲੱਖ ਦੀ ਆਬਾਦੀ ਵਿੱਚੋਂ 93.4 ਮਰਦ ਇਸ ਭਿਆਨਕ ਬਿਮਾਰੀ ਤੋਂ ਪੀੜਤ ਹਨ, ਜਦੋਂ ਕਿ ਰਾਸ਼ਟਰੀ ਕੈਂਸਰ ਦੀ ਦਰ 97.4 ਪ੍ਰਤੀ 1 ਲੱਖ ਔਰਤਾਂ ਵਿੱਚ ਅਤੇ 92.4 ਪ੍ਰਤੀ 1 ਲੱਖ ਮਰਦਾਂ ਵਿੱਚ ਹੈ। 

ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਔਰਤਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਅਤੇ ਛਾਤੀ ਦੇ ਕੈਂਸਰ ਲਈ ਆਪਣੇ ਆਪ ਦੀ ਜਾਂਚ ਕਰਨੀ ਚਾਹੀਦੀ ਹੈ, ਜੋ ਕਿ ਵਿਸ਼ਵ ਭਰ ਵਿੱਚ ਇੱਕ ਵਧ ਰਿਹਾ ਵਰਤਾਰਾ ਹੈ। ਉਨ੍ਹਾਂ ਦੱਸਿਆ ਕਿ ਅੱਜ ਹਰ 8 ਵਿੱਚੋਂ ਇੱਕ ਔਰਤ ਛਾਤੀ ਦੇ ਕੈਂਸਰ ਤੋਂ ਪੀੜਤ ਹੈ, ਜੋ ਚਾਰ ਦਹਾਕੇ ਪਹਿਲਾਂ 11 ਵਿੱਚੋਂ 1 ਸੀ। ਅਜਿਹੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਅਸੀਂ ਨਾਗਰਿਕਾਂ ਨੂੰ ਛਾਤੀ ਦੇ ਕੈਂਸਰ, ਕਿਡਨੀ ਕੈਂਸਰ, ਲਿੰਫੋਮਾ, ਬ੍ਰੇਨ ਕੈਂਸਰ, ਪ੍ਰੋਸਟੇਟ ਕੈਂਸਰ, ਹੱਡੀਆਂ ਦੇ ਕੈਂਸਰ ਅਤੇ ਫੇਫੜਿਆਂ ਦੇ ਕੈਂਸਰ ਸਮੇਤ 7 ਕਿਸਮਾਂ ਦੇ ਕੈਂਸਰਾਂ ਦੀ ਮੁਫਤ ਜਾਂਚ ਲਈ ਕੈਂਪ ਦਾ ਆਯੋਜਨ ਕਰਵਾਇਆ ਹੈ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD