Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸੁਖਜਿੰਦਰਜੀਤ ਸਿੰਘ ਸੋਢੀ ਦੀ ਕਾਵਿ ਪੁਸਤਕ 'ਮੈਂ ਵੀ ਕੁਝ ਕਹਿਣਾ ਹੈ' ਲੋਕ ਅਰਪਣ

Culture, SAS Nagar, Main Vī Kujh kahiṇā hai, Sukhjinderjit Singh Sodhi, Narendra Singh Shergill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਸ.ਏ.ਐਸ ਨਗਰ , 02 Sep 2022

Last updated on: Sep 02, 2022, 00:00 IST

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਅੱਜ  ਸੁਖਜਿੰਦਰਜੀਤ ਸਿੰਘ ਸੋਢੀ ਦੀ ਕਾਵਿ ਪੁਸਤਕ 'ਮੈਂ ਵੀ ਕੁਝ ਕਹਿਣਾ ਹੈ...' ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਹੋਈ। ਸਮਾਗਮ ਦੀ ਪ੍ਰਧਾਨਗੀ ਦੀਪਕ ਚਰਨਾਥਲ (ਜਨਰਲ ਸਕੱਤਰ, ਪੰਜਾਬੀ ਲੇਖਕ ਸਭਾ, ਚੰਡੀਗੜ੍ਹ) ਵੱਲੋਂ ਕੀਤੀ ਗਈ। ਨਰਿੰਦਰ ਸਿੰਘ ਸ਼ੇਰਗਿੱਲ (ਚੇਅਰਮੈਨ ਮਿਲਕਫੈੱਡ) ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਕੀਤੀ ਗਈ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਸ਼ਿਰਕਤ ਕਰਨ ਲਈ ਪਹੁੰਚੇ ਮੁੱਖ ਮਹਿਮਾਨਾਂ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ 'ਜੀ ਆਇਆਂ ਨੂੰ' ਕਹਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫਤਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਉਹਨਾਂ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਦੀ ਰੂਪਰੇਖਾ ਸਾਂਝੀ ਕਰਕੇ ਕਾਵਿ ਪੁਸਤਕ 'ਮੈਂ ਵੀ ਕੁਝ ਕਹਿਣਾ ਹੈ...' ਨੂੰ ਲੋਕ ਅਰਪਣ ਕੀਤਾ ਗਿਆ ਅਤੇ ਵਿਚਾਰ ਚਰਚਾ ਦਾ ਆਗਾਜ਼ ਕੀਤਾ ਗਿਆ।

ਸੁਰਿੰਦਰ ਸਿੰਘ ਰਸੂਲਪੁਰੀ ਵੱਲੋਂ 'ਮੈਂ ਵੀ ਕੁਝ ਕਹਿਣਾ ਹੈ...' ਕਾਵਿ ਪੁਸਤਕ 'ਤੇ ਬੜਾ ਖੋਜ ਭਰਪੂਰ ਪਰਚਾ ਪੜ੍ਹਿਆ ਗਿਆ। ਉਨ੍ਹਾਂ ਵੱਲੋਂ ਕਾਵਿ-ਸੰਗ੍ਰਹਿ ਵਿਚਲੀਆਂ ਕਵਿਤਾਵਾਂ ਅੰਦਰਲੇ ਪ੍ਰੇਮ, ਬਿਰਹਾ, ਮਜ਼ਦੂਰਾਂ ਦੀ ਤਰਾਸਦੀ, ਪੰਜਾਬ ਦੀ ਸਮਾਜਿਕ-ਆਰਥਿਕ ਸਥਿਤੀ ਤੇ ਸਮੱਸਿਆਵਾਂ, ਕੁਦਰਤੀ ਸ੍ਰੋਤਾਂ ਤੇ ਵਾਤਾਵਰਣ ਦੀ ਫ਼ਿਕਰਮੰਦੀ ਬਾਰੇ ਗੱਲ ਕਰਦਿਆਂ ਪੁਸਤਕ ਨੂੰ ਪੜ੍ਹਨਯੋਗ ਅਤੇ ਸਾਂਭਣਯੋਗ ਦੱਸਿਆ ਗਿਆ। 

ਹਰਨਾਮ ਸਿੰਘ ਡੱਲਾ, ਸ਼੍ਰੀ ਜੈ ਸਿੰਘ ਛਿੱਬਰ, ਪ੍ਰੀਤ ਕੰਵਲ ਸਿੰਘ (ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਹਾਲੀ), ਸ਼੍ਰੀ ਗੁਰਦੀਪ ਸਿੰਘ ਵੜੈਚ, ਸ਼੍ਰੀ ਅਮਨ ਆਜ਼ਾਦ ਅਤੇ ਸ਼੍ਰੀ ਬਲਦੇਵ ਸਿੰਘ ਚੀਮਾ ਵੱਲੋਂ ਕਾਵਿ ਸੰਗ੍ਰਹਿ ਬਾਬਤ ਵਿਚਾਰ ਚਰਚਾ ਵਿਚ ਹਿੱਸਾ ਪਾਇਆ ਗਿਆ। ਉਨ੍ਹਾਂ ਆਖਿਆ ਕਿ ਕਵੀ ਵਿਭਿੰਨ ਸਰੋਕਾਰਾਂ ਨੂੰ ਵਿਭਿੰਨ ਕੋਣਾਂ ਤੋਂ ਪੇਸ਼ ਕਰਦਿਆਂ ਸਮਾਜਕ ਤਾਣੇ-ਬਾਣੇ ਦੀਆਂ ਪਰਤਾਂ ਨੂੰ ਫਰੋਲਦਾ ਸਿੱਧੀ ਅਤੇ ਸਰਲ ਭਾਸ਼ਾ ਵਿੱਚ ਆਪਣੀ ਗੱਲ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕਰਦਾ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਕਵੀ ਵਿਚਲਿਤ ਕਰਨ ਵਾਲੇ ਹਰ ਵਰਤਾਰੇ 'ਤੇ ਉਂਗਲ ਧਰਦਾ ਹੈ ਜੋ ਉਸ ਦੀਆਂ ਕਵਿਤਾਵਾਂ ਵਿੱਚੋਂ ਭਲੀਭਾਂਤ ਦ੍ਰਿਸ਼ਟੀਗੋਚਰ ਹੁੰਦਾ ਹੈ। ਸ਼੍ਰੀ ਸਤਵਿੰਦਰ ਸਿੰਘ ਧੜਾਕ ਵੱਲੋਂ 'ਮੈਂ ਵੀ ਕੁਝ ਕਹਿਣਾ ਹੈ...' ਕਾਵਿ ਪੁਸਤਕ ਵਿੱਚੋਂ ਕਵਿਤਾ ਦਾ ਤਰੱਨੁਮ ਵਿੱਚ ਗਾਇਨ ਕੀਤਾ ਗਿਆ। ਲੇਖਕ ਸੁਖਜਿੰਦਰਜੀਤ ਸਿੰਘ ਸੋਢੀ ਵੱਲੋਂ ਆਪਣੀ ਸਿਰਜਣ ਪ੍ਰਕਿਰਿਆ ਅਤੇ ਸਿਰਜਣਾਤਮਕ ਸਫ਼ਰ ਬਾਰੇ ਗੱਲ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਦੀਆਂ ਰਚਨਾਵਾਂ ਅਰਸ਼ੀ ਉਡਾਣਾਂ ਦੀ ਬਜਾਇ ਯਥਾਰਥਕ ਧਰਾਤਲ ਦੀਆਂ ਕਵਿਤਾਵਾਂ ਹਨ ਜਿਨ੍ਹਾਂ ਨੂੰ ਮੈਂ ਆਪਣੇ ਅਨੁਭਵ ਦੀ ਕੁਠਾਲੀ ਵਿੱਚੋਂ ਘੜਿਆ ਹੈ।

ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਨਰਿੰਦਰ ਸਿੰਘ ਸ਼ੇਰਗਿੱਲ (ਚੇਅਰਮੈਨ ਮਿਲਕਫੈੱਡ) ਵੱਲੋਂ ਜਿੱਥੇ ਸੁਖਜਿੰਦਰਜੀਤ ਸਿੰਘ ਸੋਢੀ ਦੇ ਕਾਵਿ ਸੰਗ੍ਰਹਿ ਨੂੰ ਪੰਜਾਬ ਅਤੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਦੱਸਦਿਆਂ ਉਸਦੇ ਪਲੇਠੇ ਯਤਨ ਨੂੰ ਖੁਸ਼ਆਮਦੀਦ ਕਿਹਾ ਗਿਆ, ਉੱਥੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਕਾਰਜ ਸ਼ੈਲੀ ਅਤੇ ਸਰਗਰਮੀਆਂ ਲਈ ਪ੍ਰਸੰਸਾ ਵੀ ਕੀਤੀ ਗਈ । 

ਉਨ੍ਹਾਂ ਇਹ ਵੀ ਕਿਹਾ ਕਿ ਮਿਲਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਉਪਰੰਤ ਮੇਰੇ ਪਲੇਠੇ ਸਮਾਗਮ ਦਾ ਸਬੰਧ ਮਾਂ-ਬੋਲੀ ਨਾਲ ਹੋਣ ਕਾਰਨ ਮੈਂ ਆਪਣੇ ਆਪ ਨੂੰ ਸੁਭਾਗਾ ਸਮਝਦਾ ਹਾਂ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰ ਰਹੇ ਸ਼੍ਰੀ ਦੀਪਕ ਚਰਨਾਥਲ (ਜਨਰਲ ਸਕੱਤਰ ਪੰਜਾਬੀ ਲੇਖਕ ਸਭਾ, ਚੰਡੀਗੜ੍ਹ) ਵੱਲੋਂ ਸਮੁੱਚੀ ਵਿਚਾਰ-ਚਰਚਾ ਬਾਬਤ ਬੜੀ ਭਾਵਪੂਰਤ ਟਿੱਪਣੀ ਕੀਤੀ ਗਈ। ਉਨ੍ਹਾਂ ਆਖਿਆ ਕਿ ਕਵੀ ਆਪਣੇ ਪਹਿਲੇ ਹੀ ਯਤਨ ਵਿਚ ਅਗਾਂਹਵਧੂ ਸੋਚ 'ਤੇ ਪਹਿਰਾ ਦਿੰਦਿਆਂ ਵਿਭਿੰਨ ਸਮਾਜਕ, ਆਰਿਥਕ, ਰਾਜਨੀਤਕ ਅਤੇ ਸਭਿਆਚਾਰਕ ਧਰਾਤਲਾਂ ਨੂੰ ਟੋਂਹਦਾ ਹੈ।

ਇਹਨਾਂ ਤੋਂ ਇਲਾਵਾ ਵਿਚਾਰ ਚਰਚਾ ਵਿੱਚ ਮੌਜੂਦ ਸ੍ਰੋਤਿਆਂ ਜਿਵੇਂ ਡਾ. ਬਲਦੇਵ ਸਿੰਘ ਛਾਜਲੀ, ਸੁੱਚਾ ਸਿੰਘ ਮਸਤਾਨਾ, ਪ੍ਰਦੀਪ ਸਿੰਘ ਹੈਪੀ, ਮਨਜੀਤ ਸਿੰਘ ਮਹਿਤੋਂ, ਰਵਿੰਦਰ ਸਿੰਘ, ਕੁਲਦੀਪ ਸਿੰਘ ਧੀਮਾਨ, ਸਰਬਜੀਤ ਸਿੰਘ ਭੱਟੀ (ਸੀਨੀਅਰ ਪੱਤਰਕਾਰ ,ਪੰਜਾਬੀ ਟ੍ਰਬਿਊਨ), ਅੰਮ੍ਰਿਤਪਾਲ ਸਿੰਘ, ਸੁਖਜੀਤ ਕੌਰ, ਹਰੀਸ਼ ਕੌਸ਼ਲ, ਗੁਰਪ੍ਰੀਤ ਸਿੰਘ ਛੀਨਾ, ਬਸੰਤ ਰਠੌਰ, ਜਗਦੇਵ ਸਿੰਘ, ਦਿਨੇਸ਼ ਕੁਮਾਰ, ਰਵੀ ਰਾਣਾ ਤੋਗਾਂ, ਜਸਵੀਰ ਸਿੰਘ ਖੇੜਾ, ਜਗਪ੍ਰੀਤ ਸਿੰਘ, ਦੀਪ ਕੰਵਲ, ਅਜਮੇਰ ਸਿੰਘ ਅਤੇ ਬਿੰਦੂ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ। 

ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ ਅਤੇ ਬੁਲਾਰਿਆਂ ਨੂੰ  ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ। ਮੰਚ ਸੰਚਾਲਨ ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Culture , SAS Nagar , Main Vī Kujh kahiṇā hai , Sukhjinderjit Singh Sodhi , Narendra Singh Shergill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD