Monday, 29 April 2024

 

 

ਖ਼ਾਸ ਖਬਰਾਂ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ

 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨਾਲ ਕੀਤੀ ਮੁਲਾਕਾਤ

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਨੀਤੀ ਆਯੋਗ ਦੇ ਸਹਿਯੋਗ ਦੀ ਕੀਤੀ ਮੰਗ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Niti Aayog, Ramesh Chand

Web Admin

Web Admin

5 Dariya News

ਚੰਡੀਗੜ੍ਹ , 02 Sep 2022

ਪੰਜਾਬ ਪਿੰਡਾਂ ਵਿਚ ਵਸਦਾ ਹੈ ਅਤੇ ਇੱਥੋਂ ਦੀ 60 ਫੀਸਦੀ ਅਬਾਦੀ ਖੇਤੀਬਾੜੀ ‘ਤੇ ਨਿਰਭਰ ਹੈ, ਸੋ ਇਸ ਲਈ ਪਿੰਡਾਂ ਦੇ ਵਿਕਾਸ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਤੋਂ ਬਿਨਾਂ ਰੰਗਲੇ ਪੰਜਾਬ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸੇਸ਼ ਸੱਦੇ ‘ਤੇ ਮਿਲਣ ਪਹੁੰਚੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨੂੰ ਮੁਖਾਤਿਬ ਹੁੰਦਿਆਂ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਤੋਂ ਪੰਜਾਬ ਅਤੇ ਸੂਬੇ ਦੀ ਖੇਤੀ ਨੂੰ ਬਚਾਉਣ ਲਈ ਸਹਿਯੋਗ ਦੀ ਮੰਗ ਕੀਤੀ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਦੇ ਸਾਂਝੇ ਯਤਨਾ ਨਾਲ ਹੀ ਕੇਂਦਰੀ ਸਕੀਮਾਂ ਦਾ ਲਾਭ ਸੂਬੇ ਦੇ ਲੋਕਾਂ ਨੂੰ ਪਹੁੰਚਾਇਆ ਜਾ ਸਕਦਾ ਹੈ। 

ਕੇਂਦਰੀ ਸਕੀਮਾਂ ਦਾ ਸਹੀ ਲਾਭ ਲੋਕਾਂ ਤੱਕ ਪਹੁੰਚਾਉਣ ਅਤੇ ਨੀਤੀ ਆਯੋਗ ਨਾਲ ਰਾਬਤ ਕਰਨ ਲਈ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੇ ਦੋ ਆਈ.ਐਸ.ਅਫਸਰਾਂ ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।ਜਲਦ ਹੀ ਨੀਤੀ ਆਯੋਗ ਦਾ ਵਫਦ ਖੇਤੀਬਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੀਆਂ ਸਕੀਮਾਂ ਬਾਰੇ ਵਿਚਾਰ ਕਰਨ ਲਈ ਪੰਜਾਬ ਆਵੇਗਾ ਅਤੇ ਕੇਂਦਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਬਾਰੇ ਆਪਣੇ ਸੁਝਾਅ ਪੇਸ਼ ਕਰੇਗਾ।ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨੇ ਕਿਹਾ ਕਿ ਨੀਤੀ ਆਯੋਗ ਬਣਿਆ ਹੀ ਸੂਬਿਆਂ ਦੀ ਮੱਦਦ ਕਰਨ ਲਈ ਹੈ।

ਉਨ੍ਹਾਂ ਦੱਸਿਆ ਕਿ ਨੀਤੀ ਆਯੋਗ ਵਲੋਂ ਬਿਨਾਂ ਕਿਸੇ ਭੇਦ ਭਾਵ ਦੇ ਕੇਂਦਰੀ ਸਕੀਮਾਂ ਦਾ ਲਾਭ ਲੈਣ ਵਿਚ ਸੂਬਿਆਂ ਦੀ ਹਰ ਸੰਭਵ ਮੱਦਦ ਕੀਤੀ ਜਾਂਦੀ ਹੈ।ਪ੍ਰੋ. ਰਮੇਸ਼ ਨੇ ਕਿਹਾ ਕਿ ਸੂਬਿਆਂ ਦੀ ਅਫਸਸ਼ਾਹੀ ਨੂੰ ਕੇਂਦਰੀ ਸਕੀਮਾਂ ਦਾ ਲਾਭ ਲੈਣ ਲਈ ਜਵਾਬਦੇਹ ਬਣਾਇਆ ਜਾਵੇ ਤਾਂ ਜੋ ਸਾਰੀਆਂ ਕੇਂਦਰੀ ਸਕੀਮਾਂ ਦੀਆਂ ਤਜਵੀਜਾਂ ਸਹੀ ਤਰਾਂ ਨਾਲ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰੀ ਸਕੀਮਾਂ ਲੈਣ ਲਈ ਸੂਬਿਆਂ ਨੂੰ ਕਿਸੇ ਅੱਗੇ ਬੇਨਤੀਆਂ ਕਰਨ ਦੀ ਕੋਈ ਲੋੜ ਨਹੀਂ ਬਲਕਿ ਇਹ ਉਨਾਂ ਦਾ ਹੱਕ ਹੈ, ਸਿਰਫ ਲੋੜ ਹੈ ਸਹੀ ਢੰਗ ਨਾਲ ਤਜਵੀਜਾਂ ਭੇਜਣ ਦੀ ਤਾਂ ਜੋ ਇਹ ਬਿਨਾਂ ਕਿਸੇ ਰੁਕਾਵਟ ਦੇ ਪਾਸ ਕੀਤੀਆਂ ਜਾ ਸਕਣ।

ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਦਾ ਇਸ ਮਿਲਣੀ ਲਈ ਧੰਨਵਾਦ ਕਰਦਿਆਂ ਅਸ ਜਤਾਈ ਕਿ ਨੀਤੀ ਆਯੋਗ ਵਲੋਂ ਪੰਜਾਬ ਦੇ ਵਿਕਾਸ ਲਈ ਪੂਰਾ ਸਹਿਯੋਗ ਅਤੇ ਸਾਥ ਦਿੱਤਾ ਜਾਵੇਗਾ।     

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Niti Aayog , Ramesh Chand

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD