Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਵਿਸਥਾਰ ਲਈ ਪੂਰਨ ਸਹਿਯੋਗ ਦਾ ਭਰੋਸਾ

ਖੇਤਰ ਵਿੱਚ ਪਲਾਸਟਿਕ ਪਾਰਕ ਸਥਾਪਤ ਕਰਨ ਲਈ ਵਿਚਾਰ ਕਰ ਰਹੀ ਹੈ ਸਰਕਾਰ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Guru Gobind Singh Refinery, Talwandi Sabo, Bathinda

Web Admin

Web Admin

5 Dariya News

ਤਲਵੰਡੀ ਸਾਬੋ (ਬਠਿੰਡਾ) , 02 Sep 2022

Last updated on: Sep 02, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ, ਬਠਿੰਡਾ ਦੇ ਪ੍ਰਬੰਧਕਾਂ ਨੂੰ ਇਸ ਵੱਕਾਰੀ ਪ੍ਰੋਜੈਕਟ ਦੇ ਵਿਸਥਾਰ ਲਈ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ ਹੈ।ਮੁੱਖ ਮੰਤਰੀ ਨੇ ਅੱਜ ਇੱਥੇ ਰਿਫਾਇਨਰੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਦੇ ਹੋਰ ਵਿਸਥਾਰ ਵਿੱਚ ਸਹਿਯੋਗ ਦੇਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਨੂੰ ਤਰੱਕੀ ਦੀਆਂ ਸਿਖਰਾਂ ਉਤੇ ਲਿਜਾਣ ਲਈ ਬਹੁਤ ਅਹਿਮੀਅਤ ਰੱਖਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਪਲਾਸਟਿਕ ਪਾਰਕ ਸਥਾਪਤ ਕਰਨ ਲਈ ਵਿਚਾਰ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਇਸ ਨਾਲ ਦੂਜੇ ਸੂਬਿਆਂ ਤੋਂ ਪਲਾਸਟਿਕ ਦੀ ਦਰਾਮਦ ਨੂੰ ਰੋਕਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤਰ ਦੇ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਸੰਤੁਸ਼ਟੀ ਜ਼ਾਹਰ ਕਰਿਦਆਂ ਕਿਹਾ ਕਿ ਐਚ.ਐਮ.ਈ.ਐਲ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਪੰਜਾਬ ਵਿੱਚ ਸਥਾਪਤ ਹੋਣ ਵਾਲਾ ਪਹਿਲਾ ਤੇਲ ਤੇ ਗੈਸ ਪ੍ਰੋਜੈਕਟ ਹੈ ਅਤੇ ਇਕੋ ਥਾਂ 'ਤੇ ਪੂੰਜੀ ਨਿਵੇਸ਼ ਕਰਨ ਨਾਲ ਇਹ ਸੂਬੇ ਦੀ ਸਭ ਤੋਂ ਵੱਡੀ ਕੰਪਨੀ ਹੈ। 

ਉਨ੍ਹਾਂ ਕਿਹਾ ਕਿ ਰਿਫਾਇਨਰੀ ਭਾਰਤ ਪੜਾਅ-VI ਦੇ ਅਨੁਕੂਲ ਆਵਾਜਾਈ ਫਿਊਲਜ਼ ਜਿਵੇਂ ਮੋਟਰ ਸਪਿਰਟ ਅਤੇ ਹਾਈ-ਸਪੀਡ ਡੀਜ਼ਲ ਆਦਿ ਦਾ ਉਤਪਾਦਨ ਕਰਦੀ ਹੈ ਅਤੇ ਇਸਨੂੰ ਉੱਤਰੀ ਭਾਰਤ ਦੀ ਊਰਜਾ ਦੀ ਜੀਵਨ ਰੇਖਾ ਮੰਨਿਆ ਜਾਂਦਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਕ ਹੋਰ ਗੁਰੂ ਗੋਬਿੰਦ ਸਿੰਘ ਪੋਲੀਮਰ ਪ੍ਰਾਜੈਕਟ ਸ਼ੁਰੂ ਹੋਣ ਨਾਲ ਸੂਬੇ ਨੂੰ ਪੈਟਰੋ ਕੈਮੀਕਲ ਹੱਬ ਵਜੋਂ ਸਥਾਪਿਤ ਕਰੇਗਾ ਅਤੇ ਪੰਜਾਬ ਅਤੇ ਖਾਸ ਕਰਕੇ ਬਠਿੰਡਾ ਖੇਤਰ ਨੂੰ ਹੋਰ ਸਮਾਜਿਕ-ਆਰਥਿਕ ਲਾਭ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਰਿਫਾਇਨਰੀ ਸੂਬੇ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਖੇਤਰ ਦੇ ਵਿਕਾਸ ਵਿਚ ਅਹਿਮ ਭੂਮਿਕਾ ਅਦਾ ਕਰਦੀ ਹੈ। ਉਨ੍ਹਾਂ ਨੇ ਰਿਫਾਈਨਰੀ ਦੇ ਪ੍ਰਬੰਧਕਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਆਖਿਆ ਕਿ ਨੌਕਰੀਆਂ ਜ਼ਿਆਦਾਤਰ ਸਥਾਨਕ ਨੌਜਵਾਨਾਂ ਨੂੰ ਦਿੱਤੀਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਰਿਫਾਇਨਰੀ ਨੂੰ ਸੂਬੇ ਵਿੱਚ ਯੋਗ ਹੁਨਰਮੰਦ ਨੌਜਵਾਨਾਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਨੂੰ ਸੂਬਾ ਸਰਕਾਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਜੋ ਪੰਜਾਬ ਹੁਨਰ ਵਿਕਾਸ ਮਿਸ਼ਨ ਰਾਹੀਂ ਇਸ ਦੀ ਵਿਵਸਥਾ ਕਰਵਾਏਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਮਨਸੂਬੇ ਘੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸ਼ਾਂਤੀ ਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਇਸ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ ਪਰ ਸੂਬਾ ਸਰਕਾਰ ਵੱਲੋਂ ਅਜਿਹੇ ਕਿਸੇ ਵੀ ਨਾਪਾਕ ਇਰਾਦੇ ਨੂੰ ਸਫਲ ਨਹੀਂ ਹੋਣ ਦੇਵੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ ਜਿਸ ਕਰਕੇ ਝੂਠੇ ਮੁੱਦਿਆਂ ਦਾ ਸਹਾਰਾ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਪਰ ਵਿਰੋਧੀ ਧਿਰ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਮਨ-ਸ਼ਾਂਤੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਆਪਣੀਆਂ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਜਾਰੀ ਰੱਖੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਤਲਵੰਡੀ ਸਾਬੋ ਦੀ ਨੁਹਾਰ ਬਦਲਣ ਲਈ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਦੇ ਸਰਬਪੱਖੀ ਵਿਕਾਸ ਲਈ ਮੁਕੰਮਲ ਯੋਜਨਾ ਉਲੀਕੀ ਜਾਵੇਗੀ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਵਿਧਾਇਕ ਜਗਰੂਪ ਸਿੰਘ ਗਿੱਲ, ਅਮਿਤ ਰਤਨ, ਪ੍ਰੋ: ਬਲਜਿੰਦਰ ਕੌਰ, ਬਲਕਾਰ ਸਿੰਘ ਸਿੱਧੂ, ਸੁਖਵੀਰ ਸਿੰਘ ਮਾਈਸਰਖਾਨਾ, ਜਗਸੀਰ ਸਿੰਘ, ਪ੍ਰਿੰਸੀਪਲ ਬੁੱਧ ਰਾਮ, ਗੁਰਪ੍ਰੀਤ ਸਿੰਘ ਬਣਾਂਵਾਲੀ ਆਦਿ ਹਾਜ਼ਰ ਸਨ।     

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Guru Gobind Singh Refinery , Talwandi Sabo , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD