Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇੰਜਃ ਡੀ ਐੱਮ ਸਿੰਘ ਦਾ ਨਾਵਲ ਲਿਫ਼ਾਫ਼ਾ ਪੰਜਾਬੀ ਭਵਨ ਵਿਖੇ ਲੋਕ ਅਰਪਨ

Book, Lifafa, Punjabi Lok Virasat Academy, Punjabi Sahitya Academy Ludhiana, Kenderi Punjabi Lekhak Sabha,Dr. Lakhwinder Johal

Web Admin

Web Admin

5 Dariya News

ਲੁਧਿਆਣਾ , 03 Sep 2022

Last updated on: Sep 03, 2022, 00:00 IST

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਭਵਨ ਲੁਧਿਆਣਾ ਵਿਖੇ ਬਹੁ ਵਿਧਾਈ ਲੇਖਕ ਇੰਜਃ ਡੀ ਐੱਮ ਸਿੰਘ ਦਾ ਨਾਵਲ ਲਿਫ਼ਾਫ਼ਾ ਲੋਕ ਅਰਪਨ ਕੀਤਾ ਗਿਆ।ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਇਸ ਇਕੱਤਰਤਾ  ਵਿੱਚ ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਜਨ ਸਕੱਤਰ ਡਾਃ ਗੁਰਇਕਬਾਲ ਸਿੰਘ,ਪ੍ਰੋਃ.ਗੁਰਭਜਨ ਸਿੰਘ ਗਿੱਲ , ਹਰਵਿੰਦਰ ਚੰਡੀਗੜ੍ਹ,ਗੁਰਚਰਨ ਕੌਰ ਕੋਚਰ, ਕੇ ਸਾਧੂ ਸਿੰਘ ਤੇ ਅਮਰਜੀਤ ਸ਼ੇਰਪੁਰੀ ਨੇ ਇਸ ਨਾਵਲ ਨੂੰ ਪਾਠਕਾਂ ਲਈ ਲੋਕ ਅਰਪਨ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਾਃ ਲਖਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਬਹੁਕੌਮੀ ਕੰਪਨੀਆਂ ਵੱਲੋਂ ਸਿਹਤ ਸੈਕਟਰ ਵਿੱਚ ਮਚਾਏ ਲੁੱਟ ਤੰਤਰ ਦੇ ਖਿਲਾਫ਼ ਇਹ ਪਹਿਲੀ ਸੁਚੇਤ ਰਚਨਾ ਹੈ ਜਿਸ ਦਾ ਸੁਆਗਤ ਕਰਨਾ ਬਣਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਭ ਇਸ ਲੁੱਟ ਦਾ ਸ਼ਿਕਾਰ ਹਾਂ ਪਰ ਬੋਲਦੇ ਨਹੀਂ ਇਸੇ ਕਰਕੇ ਸਿਹਤ ਸੇਵਾਵਾਂ ਦੇ ਨਾਮ ਤੇ ਮਹਿੰਗੇ ਹਸਪਤਾਲਾਂ ਦਾ ਮੱਕੜਜਾਲ ਫ਼ੈਲ ਰਿਹਾ ਹੈ ਅਤੇ ਸਰਕਾਰੀ ਸਿਹਤ ਸੇਵਾਵਾਂ ਲਈ ਸਾਧਨ ਸੁੰਗੜ ਰਹੇ ਹਨ।ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਕਾਰਪੋਰੇਟ ਜ਼ਿਮੇਵਾਰੀ  ਐਕਟ ਅਧੀਨ ਵੱਖ ਵੱਖ ਕਾਰੋਬਾਰੀਆਂ ਨੇ ਕੁਝ ਰਕਮ ਸਮਾਜ ਸੇਵਾ. ਸਿਹਤ ਤੇ ਸਿੱਖਿਆ ਅਦਾਰਿਆਂ ਲਈ ਰਾਖਵੀਂ ਕਰਨੀ ਸੀ ਪਰ ਉਨ੍ਹਾਂ ਕਾਰਪੋਰੇਟ ਘਰਾਣਿਆਂ ਨੇ ਬਾਹਰ ਦਾਨ ਦੇਣ ਦੀ ਥਾਂ ਇਨ੍ਹਾਂ ਖੇਤਰਾਂ ਵਿੱਚ ਵੀ ਅਦਾਰੇ ਸਥਾਪਤ ਕਰਕੇ ਆਪਣਾ ਸਾਮਰਾਜ ਹੋਰ ਵਧਾ ਲਿਆ ਹੈ। 

ਕੇਂਦਰੀ ਤੇ ਸੂਬਾਈ ਸਰਕਾਰਾਂ ਦੀ ਚੌਕਸੀ ਵੱਲੋਂ ਅਣਹੋਂਦ ਕਾਰਨ ਹੁਣ ਆਮ ਲੋਕ ਹੋਰ ਵੱਧ ਲੁੱਟੇ ਜਾ ਰਹੇ ਹਨ। ਇੰਜ ਡੀ ਐੱਮ ਸਿੰਘ ਦਾ ਨਾਵਲ ਲਿਫ਼ਾਫ਼ਾ ਸਰਵੇਖਣ ਤੇ ਵਿਸ਼ਲੇਸ਼ਣ ਮੂਲਕ ਗਲਪ ਰਚਨਾ ਹੋਣ ਕਾਰਨ ਪਾਠਕਾਂ ਲਈ ਦਿਲਚਸਪੀ ਦਾ ਆਧਾਰ ਬਣੇਗੀ। ਇਸ ਨਾਵਲ ਨੂੰ ਨਵਰੰਗ ਪਬਲੀਕੇਸ਼ਨਜ਼ ਸਮਾਣਾ ਨੇ ਪ੍ਰਕਾਸ਼ਿਤ ਕੀਤਾ ਹੈ।ਪੰਜਾਬੀ ਸਾਹਿੱਤ ਅਕਾਡਮੀ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੇ ਕਿਹਾ ਕਿ ਇੰਜ ਡੀ ਐੱਮ ਸਿੰਘ ਦੀ ਬਾਰੀਕ ਸੋਚ ਨੇ ਸਿਹਤ ਸੇਵਾਵਾਂ ਲਈ ਕਾਰਪੋਰੇਟੀ ਤੰਦੂਆ ਜਾਲ ਨੂੰ ਪਛਾਣ ਕੇ ਪਹਿਲਕਦਮੀ ਕੀਤੀ ਹੈ। 

ਹਰਵਿੰਦਰ ਚੰਡੀਗੜ੍ਹ  ਨੇ ਵੀ ਇਸ ਨਾਵਲ ਦੇ ਸਮਕਾਲੀ ਸੱਚ  ਨੂੰ ਭਵਿੱਖ ਲਈ ਸੁਚੇਤ ਕਰਨ ਵਾਲਾ ਗਲਪ ਦਸਤਾਵੇਜ਼ ਕਿਹਾ। ਅਕਾਲ ਡਿਗਰੀ ਕਾਲਿਜ ਮਸਤੂਆਣਾ ਵਿੱਚ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਡਾਃ ਚਰਨਜੀਤ ਸਿੰਘ ਉਡਾਰੀ ਵੱਲੋਂ ਇਸ ਨਾਵਲ ਬਾਰੇ ਲਿਖੇ ਖੋਜ ਪੱਤਰ ਨੂੰ ਗੁਰਚਰਨ ਕੌਰ ਕੋਚਰ ਜੀ ਨੇ ਪੇਸ਼ ਕੀਤਾ।ਇੰਜਃ ਡੀ ਐੱਮ ਸਿੰਘ ਨੇ ਇਸ ਨਾਵਲ ਦੀ ਰਚਨਾ ਦੇ ਮਨੋਰਥ ਬਾਰੇ ਦੱਸਿਆ ਕਿ ਇਹ ਨਾਵਲ ਕਾਰਪੋਰੇਟ ਘਰਾਣਿਆਂ ਵੱਲੋਂ ਚਲਾਏ ਜਾ ਰਹੇ ਕਮਿਸ਼ਨਬਾਜ਼ੀ ਦੇ ਲੁੱਟ ਤੰਤਰ ਨੂੰ ਬੇਪਰਦ ਕਰਦਾ ਹੈ। ਇਸ ਨਾਲ ਜੁੜੇ ਡਰੱਗ ਮਾਫ਼ੀਆ ਤੇ ਭ੍ਰਿਸ਼ਟ ਪੁਲੀਸ ਨਿਜ਼ਾਮ ਨੂੰ ਵੀ ਕੇਂਦਰ ਵਿੱਚ ਰੱਖਿਆ ਗਿਆ ਹੈ। 

ਨਾਵਲ ਇਸ ਗੱਲ ਤੇ ਪੱਕੀ ਮੋਹਰ ਲਾਉਂਦਾ ਹੈ ਕਿ ਸਭ ਕੁਝ ਵਪਾਰਕ ਬਿਰਤੀ ਅਧੀਨ ਗੁਆਚਣ ਦੇ ਬਾਵਜੂਦ ਦੋਸਤੀ ਹੀ ਅਜ਼ੀਮ ਰਿਸ਼ਤਾ ਬਚਦਾ ਹੈ ਜੋ ਸੰਗੀਨ ਹਾਲਾਤ ਵਿੱਚ ਵੀ ਵੱਡਾ ਸਹਾਰਾ ਬਣਦੀ ਹੈ।ਲੋਕ ਅਰਪਨ ਸਮਾਗਮ ਉਪਰੰਤ  ਇੰਜ ਡੀ ਐੱਮ ਸਿੰਘ ਜੀ ਨੇ ਜੀ ਜੀ ਐੱਨ ਖਾਲਸਾ ਕਾਲਿਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵੀ ਸੀ ਡਾਃ ਜਸਪਾਲ ਸਿੰਘ , ਡਾਃ ਬਲਕਾਰ ਸਿੰਘ ਡਾਇਰੈਕਟਰ ਵਿਸ਼ਵ ਪੰਜਾਬੀ ਕੇਂਦਰ, ਪ੍ਰੋਃ ਪਿਰਥੀਪਾਲ ਸਿੰਘ ਕਪੂਰ ਸਾਬਕਾ ਪ੍ਰੋਃ ਵੀ ਸੀ ਗੁਰੂ ਨਾਨਕ ਦੇਵ ਯੂਨੀਃ ਤੇ ਗੁਰੂ ਨਾਨਕ ਦੇਵ ਯੂਨੀਃ ਅੰਮ੍ਰਿਤਸਰ ਦੇ ਸਾਬਕਾ ਵੀ ਸੀ ਡਾਃ ਸ ਪ ਸਿੰਘ ਜੀ ਨੂੰ ਇਸ ਨਾਵਲ ਦੀਆਂ ਕਾਪੀਆਂ ਭੇਂਟ ਕੀਤੀਆਂ। ਮੰਚ ਸੰਚਾਲਨ ਪ੍ਰਸਿੱਧ ਪੰਜਾਬੀ ਲੇਖਕ ਤੇ ਸਕੱਤਰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਨੇ ਕੀਤਾ।

 

Tags: Book , Lifafa , Punjabi Lok Virasat Academy , Punjabi Sahitya Academy Ludhiana , Kenderi Punjabi Lekhak Sabha , Dr. Lakhwinder Johal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD