Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਰਸੇ ਦੇ ਸਵੈਮਾਣ ਦੇ ਨਾਲ ਨਾਲ ਸਿੱਖ ਜਗਤ ਬੌਧਿਕ ਪਰੰਪਰਾ ਨੂੰ ਵੀ ਮਜਬੂਤ ਕਰੋ- ਡਾਃ ਜਸਪਾਲ ਸਿੰਘ

ਪ੍ਰੋਃ ਪਿਰਥੀਪਾਲ ਸਿੰਘ ਕਪੂਰ ਦੀ ਖੋਜ ਪੁਸਤਕ ਧਰਮ ਰੱਖਿਅਕ ਗੁਰੂ ਤੇਗ ਬਹਾਦਰ ਲੋਕ ਅਰਪਨ

Web Admin

Web Admin

5 Dariya News

ਲੁਧਿਆਣਾ , 03 Sep 2022

Last updated on: Sep 03, 2022, 00:00 IST

ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਦੇ ਸੈਂਟਰ ਫਾਰ ਪੰਜਾਬ ਸਟੱਡੀਜ਼ ਨੇ  ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੀ ਅਗਵਾਈ ਵਿੱਚ  ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ  ਅਤੇ ਸਾਬਕਾ ਪ੍ਰਧਾਨ ਗੁਰੂ ਨਾਨਕ ਐਜੂਕੇਸ਼ਨਲ ਸੋਸਾਇਟੀ ਦੀ ਖੋਜ ਪੁਸਤਕ ਧਰਮ ਰੱਖਿਅਕ ਗੁਰੂ ਤੇਗ ਬਹਾਦਰ  ਦਾ ਲੋਕ ਅਰਪਣ ਸਮਾਗਮ ਦਾ ਆਯੋਜਨ ਕੀਤਾ।

ਇਹ ਪੁਸਤਕ ਉਨ੍ਹਾਂ ਨੇ  ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਹੈ  ਇਸ ਸਮਾਗਮ ਦਾ ਆਰੰਭ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਕੀਤਾ ਗਿਆ  ਇਸ ਪੁਸਤਕ ਉੱਤੇ ਵਿਚਾਰ ਚਰਚਾ ਕਰਨ ਲਈ ਡਾ ਧਰਮ ਸਿੰਘ ਸਾਬਕਾ ਮੁੱਖ ਸੰਪਾਦਕ  ਇਨਸਾਈਕਲੋਪੀਡੀਆ ਆਫ਼ ਸਿੱਖਇਜ਼ਮ ਪੰਜਾਬੀ ਯੂਨੀਵਰਸਿਟੀ ਪਟਿਆਲਾ,ਡਾ ਬਲਕਾਰ ਸਿੰਘ ਡਾਇਰੈਕਟਰ ਵਰਲਡ ਪੰਜਾਬੀ ਸੈਂਟਰ ਅਤੇ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ, ਸਃ ਗੁਰਸਾਗਰ ਸਿੰਘ ਮਾਲਕ ਸਿੰਘ ਬਰਦਰਜ਼ ਪ੍ਰਕਾਸ਼ਨ ਹਾਊਸ ਨੇ ਸ਼ਿਰਕਤ ਕੀਤੀ  

ਡਾ ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਇਸ ਮੌਕੇ ਆਪਣਾ ਪ੍ਰਧਾਨਗੀ ਭਾਸ਼ਣ ਸਾਂਝਾ ਕਰਦਿਆਂ ਕਿਹਾ ਕਿ ਵਿਰਸੇ ਦੇ ਸਵੈਮਾਣ ਦੇ ਨਲ ਨਾਲ ਸਿੱਖ ਕੌਮ ਨੂੰ ਆਪਣੀ ਬੌਧਿਕ ਪਰੰਪਰਾ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨਾਂ ਭਾਈ ਗੁਰਦਾਸ ਤੋਂ ਲੈ ਕੇ ਮਹਾਂ ਕਵੀ ਸੰਤੋਖ ਸਿੰਘ, ਭਾਈ ਰਤਨ ਸਿੰਘ ਭੰਗੂ, ਗਿਆਨੀ ਗਿਆਨ ਸਿੰਘ, ਭਾਈ ਦਿੱਤ ਸਿੰਘ, ਭਾਈ ਕਾਹਨ ਸਿੰਘ ਨਾਭਾ, ਭਾਈ ਵੀਰ ਸਿੰਘ,ਪ੍ਰੋਃ ਪੂਰਨ ਸਿੰਘ, ਕਰਮ ਸਿੰਘ ਹਿਸਟੋਰੀਅਨ ਤੇ ਪੰਡਤ ਕਰਤਾਰ ਸਿੰਘ ਦਾਖਾ ਵੱਲੋਂ ਦਿੱਤੀਆਂ ਸੇਵਾਵਾਂ ਦਾ ਵਿਸ਼ੇਸ਼ ਜ਼ਿਕਰ ਕੀਤਾ।

ਡਾ ਸ ਪ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਧਾਨ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ਤੇ ਜੀ ਆਇਆਂ ਕਿਹਾ  ਤੇ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਨੇ ਇਸ ਪੁਸਤਕ ਦੀ ਸਿਰਜਣਾ ਲਈ ਵਧਾਈ ਦਿੱਤੀ  ਉਨ੍ਹਾਂ ਨੇ ਕਿਹਾ ਕਿ ਪ੍ਰੋ ਪਿਰਥੀਪਾਲ ਸਿੰਘ ਕਪੂਰ ਦੀ ਸਿੱਖ ਇਤਿਹਾਸ   ਨਾਲ ਸਬੰਧਤ  ਲਿਖਤਾਂ ਵਿੱਚ ਵੱਡੀ ਦੇਣ ਹੈ  ਪ੍ਰੋ ਬਲਕਾਰ ਸਿੰਘ ਨੇ ਇਸ ਪੁਸਤਕ ਵਿਚ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਜੁੜੇ ਮਹੱਤਵਪੂਰਨ ਪੱਖਾਂ ਉੱਤੇ ਵਿਚਾਰ ਚਰਚਾ ਕੀਤੀ  

ਉਨ੍ਹਾਂ ਨੇ ਕਿਹਾ ਕਿ ਪ੍ਰੋ ਕਪੂਰ ਨੇ ਬੜੇ ਹੀ ਸੁਚੱਜੇ ਢੰਗ ਦੇ ਨਾਲ ਇਸ ਪੁਸਤਕ ਦੇ ਅਧਿਆਇ ਵੰਡ ਕਰਕੇ  ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਨੂੰ ਲੜੀਦਾਰ ਰੂਪ ਵਿੱਚ ਪੇਸ਼ ਕੀਤਾ ਹੈ  ਪ੍ਰੋ ਗੁਰਭਜਨ ਗਿੱਲ ਨੇ ਇਸ ਮੌਕੇ ਤੇ ਕਿਹਾ ਕਿ  ਅਜਿਹੀਆਂ ਮੁੱਲਵਾਨ ਇਤਿਹਾਸਕ ਪੁਸਤਕਾਂ ਸਿੱਖ ਇਤਿਹਾਸ ਨੂੰ ਸਮਝਣ ਤੇ ਜਾਣਨ ਵਿੱਚ ਬਹੁਤ ਨਵੀਂ ਪੀੜ੍ਹੀ ਲਈ ਬਹੁਤ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਗੁਰੂ ਤੇਗ ਬਹਾਦਰ ਨੇ ਸ਼ਹਾਦਤ ਦੇਣ ਤੋਂ ਪਹਿਲਾਂ ਪੂਰਬੀ ਰਾਜਾਂ ਦੇ ਦੌਰਿਆਂ ਦੌਰਾਨ ਗੁਰੂ ਨਾਨਕ ਸਿਧਾਂਤ ਤੇ ਮਾਰਗ ਪ੍ਰਕਾਸ਼ ਰਾਹੀਂ ਜੋ ਇਤਿਹਾਸਕ ਕਾਰਜ ਕੀਤਾ ਉਸ ਦੀ ਨਿਸ਼ਾਨਦੇਹੀ ਜ਼ਰੂਰੀ ਹੈ।

ਡਾ ਜਸਪਾਲ ਸਿੰਘ ਨੇ ਆਪਣਾ ਪ੍ਰਧਾਨਗੀ ਭਾਸ਼ਣ ਸਾਂਝੇ ਕਰਦੇ ਹੋਏ ਕਿਹਾ ਕਿ  ਸਿੱਖ ਇਤਿਹਾਸ ਨੂੰ ਖੋਜਣ ਸਮਝਣ ਅਤੇ ਲਿਖਣ ਦੀ ਜੋ ਮੁਹਾਰਤ ਪ੍ਰੋ ਪ੍ਰਿਥੀਪਾਲ ਸਿੰਘ ਕੋਲ ਹੈ ਉਸ ਦਾ ਕੋਈ ਸਾਨੀ ਨਹੀਂ  ਇਸ ਮੌਕੇ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਨੇ ਵੀ ਇਸ ਪੁਸਤਕ ਦੀ ਸਿਰਜਣਾ ਬਾਰੇ ਅਤੇ ਇਸ ਤੋਂ ਪਹਿਲਾਂ ਸਿੱਖ ਸਿਆਸਤਦਾਨ ਕੀਤੇ ਆਪਣੇ ਖੋਜਕਾਰਜ ਬਾਰੇ ਅਨੁਭਵ ਸਰੋਤਿਆਂ ਨਾਲ ਸਾਂਝੇ ਕੀਤੇ  ਸਾਬਕਾ ਡਿਪਟੀ ਸਪੀਕਰ ਲੋਕ ਸਭਾ ਸਰਦਾਰ ਚਰਨਜੀਤ ਸਿੰਘ ਅਟਵਾਲ ਨੇ ਵੀ ਉਚੇਚੇ ਤੌਰ ਤੇ ਇਸ ਪ੍ਰੋਗਰਾਮ ਚ ਸ਼ਿਰਕਤ ਕੀਤੀ।

ਪੁਸਤਕ ਦੇ ਪ੍ਰਕਾਸ਼ਕ ਸਃ ਗੁਰਸਾਗਰ ਸਿੰਘ ਸਿੰਘ ਬਰਦਰਜ਼ ਅੰਮ੍ਰਿਤਸਰ ਨੇ ਕਿਹਾ  ਕਪੂਰ ਸਾਹਿਬ ਦੀਆਂ ਇਤਿਹਾਸ ਸਬੰਧੀ ਪੁਸਤਕਾਂ ਪ੍ਰਕਾਸ਼ਤ ਕਰਨਾ ਸਾਡਾ ਸੁਭਾਗ ਹੈ।ਪ੍ਰੋਗਰਾਮ ਦੇ ਅਖੀਰ ਤੇ ਕਾਲਜ ਦੇ ਪ੍ਰਿੰਸੀਪਲ ਡਾ ਅਰਵਿੰਦਰ ਸਿੰਘ ਨੇ ਸਭ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ  ਇਸ ਮੌਕੇ ਕਾਲਿਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ, ਪ੍ਰੋ ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀਜੀਐਨ ਆਈਐਮਟੀ  ਪ੍ਰਿੰਸੀਪਲ ਸ਼ਿਖਾ ਸਹਿਜਪਾਲ ਜੀਜੀਐਨ ਕਾਲਜ ਆਫ ਫਾਰਮੇਸੀ  ਜੀਜੀਐਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਗੁਨਮੀਤ ਕੌਰ , ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਡਾਃ ਗੁਰਇਕਬਾਲ ਸਿੰਘ, ਹਰਵਿੰਦਰ ਚੰਡੀਗੜ੍ਹ, ਇੰਜਃ ਡੀ ਐੱਮ ਸਿੰਘ, ਗੁਰਚਰਨ ਕੌਰ ਕੋਚਰ, ਅਮਰਜੀਤ ਸ਼ੇਰਪੁਰੀ, ਸਰਬਜੀਤ ਵਿਰਦੀ, ਸਤਨਾਮ ਸਿੰਘ ਕੋਮਲ, ਚਰਨਜੀਤ ਸਿੰਘ ਯੂ ਐੱਸ ਏ,ਅਤੇ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਮੈਂਬਰ ਹਾਜ਼ਰ ਰਹੇ

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD