Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਗੁਰਦਾਸਪੁਰ ਜਿਲੇ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ , ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਤੇ ਐਸਐਸਪੀ ਸਤਿੰਦਰ ਸਿੰਘ ਵਲੋਂ ਨਿੱਘਾ ਸਵਾਗਤ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Shery Kalsi, Batala

Web Admin

Web Admin

5 Dariya News

ਬਟਾਲਾ , 03 Sep 2022

Last updated on: Sep 03, 2022, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ, ਦੇਰ ਸ਼ਾਮ ਗੁਰਦਾਸਪੁਰ ਜਿਲੇ ਦੀ ਧਰਤੀ ਵਿੱਚ ਪਹੁੰਚਣ ਤੇ ਭਰਵਾਂ, ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ,ਸਤਿੰਦਰ ਸਿੰਘ ਐਸ ਐਸ ਪੀ ਬਟਾਲਾ, ਸੁਹਿੰਦਰ ਕੋਰ ਧਰਮਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ, ਰਾਜਬੀਰ ਕੋਰ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਨਦਾਰ  ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ।

ਇਸ ਮੌਕੇ ਮੈਡਮ ਪਰਮਜੀਤ ਕੋਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ),  ਮੈਡਮ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ,  ਅਕਸੀਅਨ ਹਰਜੋਤ ਸਿੰਘ, ਨਿਰਮਲ ਸਿੰਘ ਐਸਡੀਓ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਕੱਲ 3 ਸਤੰਬਰ ਨੂੰ ਕਰੀਬ ਦੁਪਹਿਰ 12 ਵਜੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੋਰ, ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਤੇ ਲਾਲ ਚੰਦ ਕਟਾਰੂਚੱਕ ਸੰਗਤ ਰੂਪ ਵਿਚ ਨਤਮਸਤਕ ਹੋਣ ਲਈ ਆਉਣਗੇ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Shery Kalsi , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD