Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੌਹਰੀਆਂ ਅਤੇ ਦਿੜ੍ਹਬਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਿਰਕਤ

ਤੰਦਰੁਸਤ ਸਮਾਜ ਦੀ ਸਿਰਜਣਾ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ: ਹਰਪਾਲ ਸਿੰਘ ਚੀਮਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government,Dirba, Sangrur, Punjab Khed Mela 2022 , Khedan Watan Punjab Diyan

Web Admin

Web Admin

5 Dariya News

ਦਿੜ੍ਹਬਾ/ਸੰਗਰੂਰ , 03 Sep 2022

Last updated on: Sep 03, 2022, 00:00 IST

ਕਿਸੇ ਵੇਲੇ ਖੇਡਾਂ ਵਿੱਚ ਪਹਿਲੇ ਨੰਬਰ 'ਤੇ ਰਹੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਨਾਮ ਹੇਠ ਖੇਡ ਮਹਾਂਕੁੰਭ ਉਲੀਕਿਆ ਗਿਆ ਹੈ ਅਤੇ ਯਕੀਨੀ ਤੌਰ ਉੱਤੇ ਇਹ ਪਲੇਟਫਾਰਮ ਸਾਡੇ ਬੱਚਿਆਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਚਮਕਾਉਣ ਵਿਚ ਸਹਾਈ ਸਾਬਿਤ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕੌਹਰੀਆਂ ਅਤੇ ਦਿੜ੍ਹਬਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੀਤਾ। 

ਸ੍ਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਦਾ ਬਣਦਾ ਮਾਣ-ਸਤਿਕਾਰ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ ਤਾਂ ਜੋ ਸਾਡੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿੱਚ ਮਾਣਾਂ-ਮੱਤੀਆਂ ਪ੍ਰਾਪਤੀਆਂ ਦਰਜ ਕਰਨ ਦੇ ਸਮਰੱਥ ਬਣ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸ਼ਨ ਨੀਤੀ ਵਿੱਚ ਕਵਰ ਹੋਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਖੇਡਾਂ ਨੂੰ ਪ੍ਰਫੁੱਲਿਤ ਕਰਨ ਦਾ ਇਹ ਬੇਹੱਦ ਸਾਰਥਕ ਉਪਰਾਲਾ ਹੈ ਅਤੇ ਗਰਮੀ ਦੇ ਬਾਵਜੂਦ ਵੀ ਖਿਡਾਰੀ ਅਤੇ ਖਿਡਾਰਨਾਂ ਵਧ ਚੜ੍ਹ ਕੇ ਪੂਰਨ ਜੋਸ਼ੋ ਖਰੋਸ਼ ਨਾਲ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਖੇਡ ਕ੍ਰਾਂਤੀ ਆਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ ਅਤੇ ਅੱਜ ਪੰਜਾਬ ਦਾ ਹਰ ਬਲਾਕ ਖੇਡਾਂ ਦੇ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆ ਰਿਹਾ ਹੈ।

ਦਿੜ੍ਹਬਾ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਚੀਮਾ ਨੇ ਸ਼ਹੀਦ ਚਿਤਵੰਤ ਸਿੰਘ ਯਾਦਗਾਰੀ ਸਟੇਡੀਅਮ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਅਤੇ ਖੇਡ ਮੈਦਾਨ ਵਿੱਚ ਜਾ ਕੇ ਖਿਡਾਰੀਆਂ ਨਾਲ ਜਾਣ ਪਛਾਣ ਕਰਦਿਆਂ ਹੌਂਸਲਾ ਅਫਜ਼ਾਈ ਕੀਤੀ।ਸ੍ਰੀ ਚੀਮਾ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਕਿਸਮਤ ਅਜਮਾਉਣਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂ 10 ਅਕਤੂਬਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਆਪਣੇ ਜੌਹਰ ਵਿਖਾਉਣਗੇ।ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ।

 

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dirba , Sangrur , Punjab Khed Mela 2022 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD