Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਸੂਬੇ ਦੇ ਵਿਕਾਸ ਲਈ ਸਨਅਤਾਂ ਜ਼ਰੂਰੀ ਪਰ ਵਾਤਾਵਰਣ ਨਾਲ ਕੋਈ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ : ਗੁਰਮੀਤ ਸਿੰਘ ਮੀਤ ਹੇਅਰ

ਕੱਪੜਾ ਰੰਗਾਈ ਉਦਯੋਗ ਦੇ ਨੁਮਾਇੰਦਿਆਂ ਨੇ ਵਾਤਾਵਰਣ ਤੇ ਸਾਇੰਸ ਤਕਨਾਲੋਜੀ ਮੰਤਰੀ ਨੂੰ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 03 Sep 2022

Last updated on: Sep 03, 2022, 00:00 IST

ਸੂਬੇ ਦੇ ਉਦਯੋਗਿਕ ਵਿਕਾਸ ਲਈ ਸਨਅਤਾਂ ਦਾ ਅਹਿਮ ਰੋਲ ਹੈ ਪਰ ਇਸ ਦੇ ਨਾਲ ਹੀ ਵਾਤਾਵਰਣ ਨਾਲ ਕਿਸੇ ਨੂੰ ਵੀ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਇਹ ਗੱਲ ਵਾਤਾਵਰਣ ਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੱਪੜਾ ਰੰਗਾਈ ਉਦਯੋਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਹੀ। ਮੀਟਿੰਗ ਦੌਰਾਨ ਉਦਯੋਗਪਤੀਆਂ ਵੱਲੋਂ ਵਾਤਾਵਰਣ ਦੀ ਸੰਭਾਲ਼ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਪੂਰਨ ਸਹਿਯੋਗ ਭਰੋਸਾ ਦੇਣ ਦੀ ਗੱਲ ਵੀ ਕਹੀ। 

ਮੰਤਰੀ ਨੇ ਵੀ ਉਦਯੋਗਪਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਵਿਭਾਗ ਵੱਲੋਂ ਬੇਲੋੜਾ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਜਿਸ ਸੰਬੰਧੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਦਯੋਗ ਪੱਖੀ ਮਾਹੌਲ ਸਿਰਜਿਆ ਜਾਵੇ। ਮੀਤ ਹੇਅਰ ਨੇ ਕਿਹਾ ਕਿ ਚੌਗਿਰਦੇ ਦੀ ਸਾਂਭ ਸੰਭਾਲ਼ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਵਾਤਾਵਰਣ ਛੱਡ ਕੇ ਜਾਣਾ ਸਭ ਦਾ ਫ਼ਰਜ਼ ਬਣਦਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪ੍ਰਦੂਸ਼ਣ ਦੀ ਰੋਕਥਾਮ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਕ ਵਾਰ ਵਰਤੋਂ ਵਾਲੇ ਪਲਾਸਟਿਕ ਉੱਤੇ ਪੂਰਨ ਪਾਬੰਦੀ ਦੇ ਨਾਲ ਸਨਅਤੀ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਬੁੱਢਾ ਦਰਿਆ ਦੀ ਸਫਾਈ ਸਮੇਤ ਹੋਰ ਕਈ ਪ੍ਰਾਜੈਕਟ ਸ਼ੁਰੂ ਕੀਤੇ ਹਨ। ਸਨਅਤੀ ਨੁਮਾਇੰਦਿਆਂ ਨੇ ਵਾਤਾਵਰਣ ਤੇ ਸਾਇੰਸ ਤਕਨਾਲੋਜੀ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਪੂਰਾ ਸਾਥ ਦਿੱਤਾ ਜਾਵੇਗਾ। 

ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਜਿਨ੍ਹਾਂ ਸਨਅਤਾਂ ਵੱਲੋਂ ਟਰੀਟਮੈਂਟ ਪਲਾਂਟ ਲਗਾਏ ਗਏ ਹਨ, ਉਨ੍ਹਾਂ ਨੂੰ ਸੋਧੇ ਹੋਏ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ। ਮੀਤ ਹੇਅਰ ਨੇ ਇਹ ਗੱਲ ਮੁੜ ਦੁਹਰਾਉਂਦਿਆ ਕਿਹਾ ਕਿ ਵਾਤਾਵਰਣ ਪ੍ਰਤੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਜਿਹੜੀਆਂ ਸਨਅਤਾਂ ਸਾਰੇ ਨਿਯਮਾਂ ਦਾ ਪਾਲਣ ਕਰਦੀਆਂ ਹਨ, ਉਨ੍ਹਾਂ ਦੀ ਜਾਇਜ਼ ਮੰਗਾਂ ਦੇ ਹੱਲ ਲਈ ਵਿਭਾਗ ਵੱਲੋਂ ਸਕਰਾਤਮਕ ਰੁਖ ਅਪਣਾਇਆ ਜਾਵੇਗਾ।

ਮੀਟਿੰਗ ਵਿੱਚ ਕੱਪੜਾ ਰੰਗਾਈ ਉਦਯੋਗ ਦੇ ਨੁਮਾਇੰਦਿਆਂ ਵਿੱਚ ਅਦਿਤਿਆ ਕੰਵਰ, ਵਿਵੇਕ ਸ਼ਰਮਾ, ਨੀਰਜ ਅਬੋਟ, ਐਚ.ਕੇ.ਸਿੰਘਲ, ਐਸ.ਕੇ.ਸ਼ਰਮਾ. ਸਾਂਚਿਤ ਸੂਦ, ਨੰਦਨ ਜੈਨ ਤੇ ਚੇਤੰਨਿਆ ਡਾਵਰ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD