Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

'ਖੇਡਾਂ ਵਤਨ ਪੰਜਾਬ ਦੀਆਂ' ਦੇ ਬਲਾਕ ਪੱਧਰੀ ਖੇਡ ਮੈਚਾਂ ਦਾ ਪਹਿਲਾ ਪੜਾਅ ਸਫਲਤਾ ਪੂਰਵਕ ਹੋਇਆ

ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਬਲਾਕ ਤਲਵਾੜਾ ਦੇ ਖੇਡ ਮੈਚਾਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ

Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab, Punjab Khed Mela 2022, Khedan Watan Punjab Diyan, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 03 Sep 2022

Last updated on: Sep 03, 2022, 00:00 IST

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬਲਾਕ ਪੱਧਰੀ ਮੁਕਾਬਲਿਆਂ ਦਾ ਪਹਿਲਾ ਪੜਾਅ ਅੱਜ ਸਫਲਤਾਪੂਰਵਕ ਸੰਪਨ ਹੋ ਗਿਆ ਹੈ।  ਪਹਿਲੇ ਪੜਾਅ ਵਿੱਚ ਗੜ੍ਹਸ਼ੰਕਰ, ਹੁਸ਼ਿਆਰਪੁਰ-2, ਟਾਂਡਾ, ਮੁਕੇਰੀਆਂ ਅਤੇ ਤਲਵਾੜਾ ਬਲਾਕਾਂ ਵਿੱਚ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।  

ਉਨ੍ਹਾਂ ਦੱਸਿਆ ਕਿ ਬਲਾਕ ਤਲਵਾੜਾ ਦੇ ਭਵਨੌਰ (ਕਮਾਤਾ ਪੱਤੀ) ਦੇ ਖੇਡ ਮੁਕਾਬਲਿਆਂ ਦੇ ਪਹਿਲੇ ਪੜਾਅ ਦੇ ਸਮਾਪਤੀ ਸਮਾਰੋਹ ਵਿੱਚ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਸ਼ਿਰਕਤ ਕੀਤੀ।  ਇਸ ਦੌਰਾਨ ਉਨ੍ਹਾਂ ਨੇ ਜਿੱਥੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ, ਉੱਥੇ ਹੀ ਉਨ੍ਹਾਂ ਨੂੰ ਪੂਰੀ ਮਿਹਨਤ ਨਾਲ ਖੇਡਣ ਲਈ ਪ੍ਰੇਰਿਤ ਕਰਕੇ ਊਨਾ ਦੀ ਹੌਂਸਲਾ ਅਫ਼ਜਾਈ ਕੀਤੀ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੂਜੇ ਪੜਾਅ ਵਿੱਚ 5 ਸਤੰਬਰ ਤੋਂ 7 ਸਤੰਬਰ ਤੱਕ ਖੇਡ ਮੁਕਾਬਲੇ

 ਬਲਾਕ ਭੂੰਗਾ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਅਤੇ ਖਾਲਸਾ ਕਾਲਜ ਗੜ੍ਹਦੀਵਾਲਾ, ਬਲਾਕ ਹਾਜੀਪੁਰ ਵਿਚ ਸ਼ਹੀਦ ਖੇਮ ਸਿੰਘ ਸਟੇਡੀਅਮ ਸਿੰਘੋਵਾਲ ਅਤੇ ਸਰਕਾਰੀ  ਸੀਨੀਅਰ ਸੈਕੰਡਰੀ ਹਾਜੀਪੁਰ, ਬਲਾਕ ਦਸੂਹਾ ਵਿਚ ਆਰਮੀ ਗਰਾਊਂਡ ਦਸੂਹਾ, ਬਲਾਕ ਹੁਸ਼ਿਆਰਪੁਰ-1 ਵਿਚ ਹੁਸ਼ਿਆਰਪੁਰ ਅਤੇ ਬਲਾਕ ਮਾਹਿਲਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਖੇਡ ਮੁਕਾਬਲੇ ਕਰਵਾਏ ਜਾਣਗੇ। 

ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅਥਲੈਟਿਕਸ, ਖੋ-ਖੋ, ਟੌਇੰਗ ਕੱਸੀ, ਕਬੱਡੀ, ਵਾਲੀਬਾਲ ਅਤੇ ਫੁੱਟਬਾਲ ਦੇ ਮੁਕਾਬਲੇ ਹੋਣਗੇ।  ਇਸ ਤੋਂ ਬਾਅਦ 12 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੈਚ ਕਰਵਾਏ ਜਾਣਗੇ ਅਤੇ ਫਿਰ ਰਾਜ ਪੱਧਰੀ ਮੈਚ ਕਰਵਾਏ ਜਾਣਗੇ।ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਹੁਣ ਕੇਵਲ ਛੇ ਬਲਾਕ ਪੱਧਰੀ ਖੇਡਾਂ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਨੈਸ਼ਨਲ ਸਟਾਈਲ, ਖੋ-ਖੋ ਅਤੇ ਰੱਸਾਕਸ਼ੀ ਨੂੰ ਛੱਡ ਕੇ ਬਾਕੀ 22 ਖੇਡਾਂ ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਮਿਤੀ 8 ਸਤੰਬਰ ਤੱਕ ਵਧਾ ਦਿੱਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ 12 ਤੋਂ 22 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ।  ਜ਼ਿਲ੍ਹਾ ਅਤੇ ਰਾਜ ਪੱਧਰੀ ਮੈਚਾਂ ਲਈ ਇੱਛੁਕ ਖਿਡਾਰੀ ਵੈੱਬਸਾਈਟ www.punjabkhedmela2022.in 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਜਿਨ੍ਹਾਂ ਖਿਡਾਰੀਆਂ ਨੂੰ ਕੋਈ ਸਮੱਸਿਆ ਆਉਂਦੀ ਹੈ ਉਹ ਖੇਡ ਵਿਭਾਗ ਦੇ ਦਫ਼ਤਰਾਂ ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

 

Tags: Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab , Punjab Khed Mela 2022 , Khedan Watan Punjab Diyan , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD