Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਖੇਡਾਂ ਵਤਨ ਪੰਜਾਬ ਦੀਆਂ : ਡੇਰਾ ਬਾਬਾ ਨਾਨਕ ਦੀ ਪਾਵਨ ਧਰਤੀ ’ਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਾਨਦਾਰ ਅਗਾਜ਼

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਨਦੀਪ ਕੌਰ ਤੇ ਆਪ ਆਗੂ ਗੁਰਦੀਪ ਸਿੰਘ ਰੰਧਾਵਾ ਨੇ ਖੇਡ ਟੂਰਨਾਮੈਂਟ ਦਾ ਉਦਘਾਟਨ ਕੀਤਾ

Gurdeep Singh Randhawa, AAP, Aam Aadmi Party, Aam Aadmi Party Punjab, AAP Punjab, Punjab Khed Mela 2022, Khedan Watan Punjab Diyan

Web Admin

Web Admin

5 Dariya News

ਡੇਰਾ ਬਾਬਾ ਨਾਨਕ/ਗੁਰਦਾਸਪੁਰ , 05 Sep 2022

Last updated on: Sep 05, 2022, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿਖੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਾਨਦਾਰ ਅਗਾਜ਼ ਹੋ ਗਿਆ ਹੈ। ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਇਹ ਬਲਾਕ ਪੱਧਰੀ ਖੇਡਾਂ 5 ਤੋਂ 7 ਸਤੰਬਰ ਤੱਕ ਚੱਲਣਗੀਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਨਦੀਪ ਕੌਰ ਤੇ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ। 

ਇਸ ਮੌਕੇ ਤਹਿਸੀਲਦਾਰ ਸ੍ਰੀ ਜਗਤਾਰ ਸਿੰਘ, ਪ੍ਰਿੰਸੀਪਲ ਵਰਿੰਦਰ ਸਿੰਘ ਕਾਹਲੋਂ, ਪ੍ਰਿੰਸੀਪਲ ਬਿਕਰਮਜੀਤ ਸਿੰਘ ਚਾਹਲ, ਪ੍ਰਿੰਸੀਪਲ ਰੁਪਿੰਦਰਜੀਤ ਧਾਲੀਵਾਲ, ਈ.ਓ. ਜਤਿੰਦਰ ਮਹਾਜਨ, ਜੀ.ਓ.ਜੀ. ਇੰਚਾਰਜ ਤਰਲੋਕ ਸਿੰਘ, ਖੇਡ ਵਿਭਾਗ ਦੇ ਅਧਿਕਾਰੀ, ਕੋਚ ਅਤੇ ਹੋਰ ਮੋਹਤਬਰ ਹਾਜ਼ਰ ਸਨ। ਖੇਡਾਂ ਦਾ ਉਦਘਾਟਨ ਕਰਨ ਮੌਕੇ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ ਨੇ ਕਿਹਾ ਕਿ ਉਹ ਖੇਡ ਭਾਵਨਾਂ ਨਾਲ ਇਨ੍ਹਾਂ ਖੇਡਾਂ ਵਿੱਚ ਭਾਗ ਲੈਂਦੇ ਹੋਏ ਆਪਣਾ ਬੇਹਤਰ ਪ੍ਰਦਰਸ਼ਨ ਕਰਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਦੀ ਜੋ ਪਹਿਲਕਦਮੀ ਕੀਤੀ ਗਈ ਹੈ ਇਸਦਾ ਬਹੁਤ ਹਾਂ-ਪੱਖੀ ਅਸਰ ਦੇਖਣ ਨੂੰ ਮਿਲਿਆ ਹੈ ਅਤੇ ਖਿਡਾਰੀਆਂ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਲਈ ਬਹੁਤ ਉਤਸ਼ਾਹ ਹੈ। ਏ.ਡੀ.ਸੀ. ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਦੀਆਂ ਬਲਾਕ ਪੱਧਰੀ ਖੇਡਾਂ ਵਿੱਚ ਫੁੱਟਬਾਲ, ਅਥਲੈਟਿਕਸ, ਖੋ-ਖੋ, ਕਬੱਡੀ, ਵਾਲੀਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਰੱਸਾ-ਕੱਸੀ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਇਨਾਂ ਖੇਡਾਂ ਵਿੱਚ ਭਾਗ ਲੈਣਗੇ।

ਇਸ ਮੌਕੇ ਡੇਰਾ ਬਾਬਾ ਨਾਨਕ ਤੋਂ ਆਪ ਆਗੂ ਸ. ਗੁਰਦੀਪ ਸਿੰਘ ਰੰਧਾਵਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਸਾਡੀ ਨੌਜਵਾਨ ਪੀੜੀ ਨਸ਼ਿਆਂ ਤੋਂ ਬਚ ਕੇ ਖੇਡਾਂ ਨਾਲ ਜੁੜੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਭਵਿੱਖ ਵਿੱਚ ਚੰਗੀ ਕੋਚਿੰਗ ਲੈ ਕੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ 6 ਕਰੋੜ ਰੁਪਏ ਦੇ ਇਨਾਮ ਤਕਸੀਮ ਕੀਤੇ ਜਾਣਗੇ ਅਤੇ ਨਾਲ ਹੀ ਜੇਤੂ ਖਿਡਾਰੀਆਂ ਨੂੰ ਗ੍ਰੇਡਏਸ਼ਨ ਨੀਤੀ ਤਹਿਤ ਕਵਰ ਕੀਤਾ ਜਾਵੇਗਾ।

ਖੇਡਾਂ ਦੀ ਸ਼ੁਰੂਆਤ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰ ਪ੍ਰੋਗਰਾਮ ਦੀ ਸ਼ਾਨਦਾਰ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਗੁਰਿੰਦਰ ਸਿੰਘ, ਵਿਸਾਖਾ ਸਿੰਘ ਮੀਰ ਕਚਾਨਾ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਰਜਤ ਮਰਵਾਹਾ, ਪਲਵਿੰਦਰ ਸਿੰਘ ਰੰਧਾਵਾ, ਕੋਚ ਅਨਿਲ ਕੁਮਾਰ, ਰਾਮ ਸਰੂਪ, ਕਸ਼ਮੀਰ ਮਸੀਹ, ਇੰਦਰਜੀਤ ਸਿੰਘ, ਪ੍ਰਭਜੋਤ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਦੀਪਕਾ ਕੁਮਾਰੀ, ਗੁਰਮੀਤ ਸਿੰਘ, ਅਮਰਬੀਰ ਸਿੰਘ, ਅਸ਼ੋਕ ਕੁਮਾਰ, ਹਰਜੀਤ ਸਿੰਘ ਠੇਠਰਕੇ, ਮੇਜਰ ਸਿੰਘ ਆਦਿ ਹਾਜ਼ਰ ਸਨ।

 

Tags: Gurdeep Singh Randhawa , AAP , Aam Aadmi Party , Aam Aadmi Party Punjab , AAP Punjab , Punjab Khed Mela 2022 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD