Monday, 20 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ

 

ਸੂਬੇ 'ਚ ਖੇਡ ਸਭਿਆਚਾਰ ਪੈਦਾ ਕਰਨਗੀਆਂ 'ਖੇਡਾਂ ਵਤਨ ਪੰਜਾਬ ਦੀਆਂ' : ਗੁਰਲਾਲ ਘਨੌਰ

ਵਿਧਾਇਕ ਗੁਰਲਾਲ ਘਨੌਰ ਨੇ ਬਲਾਕ ਘਨੌਰ 'ਚ ਬਲਾਕ ਪੱਧਰੀ ਖੇਡਾਂ ਦੀ ਕਰਵਾਈ ਸ਼ੁਰੂਆਤ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab, Punjab Khed Mela 2022, Khedan Watan Punjab Diyan

Web Admin

Web Admin

5 Dariya News

ਘਨੌਰ/ਪਟਿਆਲਾ , 05 Sep 2022

ਕਬੱਡੀ ਦੇ ਅੰਤਰ ਰਾਸ਼ਟਰੀ ਖਿਡਾਰੀ ਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਸ਼ੁਰੂਆਤ ਕਰਦਿਆਂ ਸਰਕਾਰ ਬਣਨ ਦੇ ਪਹਿਲੇ ਛੇ ਮਹੀਨੇ ਅੰਦਰ ਹੀ ਨੌਜਵਾਨਾਂ ਦੇ ਮੂੰਹ ਖੇਡ ਮੈਦਾਨਾਂ ਵੱਲ ਮੋੜ ਦਿੱਤੇ ਹਨ, ਜੋ ਸੂਬੇ ਲਈ ਇੱਕ ਚੰਗਾ ਸੰਕੇਤ ਹੈ। ਉਹ ਅੱਜ ਪਟਿਆਲਾ ਜ਼ਿਲ੍ਹੇ ਦੇ ਬਲਾਕ ਘਨੌਰ ਤੇ ਸ਼ੰਭੂ ਕਲਾਂ ਦੀਆਂ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਮੌਕੇ ਸੰਬੋਧਨ ਕਰ ਰਹੇ ਸਨ। 

ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਹਰੇਕ ਉਮਰ ਵਰਗ ਨੂੰ ਮੌਕਾ ਪ੍ਰਦਾਨ ਕੀਤਾ ਹੈ, ਜਿਸ ਨਾਲ ਪੂਰਾ ਸੂਬਾ ਖੇਡਾਂ ਦੇ ਰੰਗ ਵਿੱਚ ਰੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਲ ਦਰ ਸਾਲ ਇਨ੍ਹਾਂ ਦਾ ਦਾਇਰਾ ਵੱਡਾ ਹੁੰਦਾ ਜਾਵੇਗਾ ਅਤੇ ਆਉਣ ਵਾਲੇ ਪੰਜ ਸਾਲਾਂ ਵਿਚ ਸਾਡਾ ਟੀਚਾ ਹੈ ਕਿ ਪੰਜਾਬ ਮੁੜ ਖੇਡਾਂ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਸੂਬਾ ਬਣਾਇਆ ਜਾਵੇ।ਐਮ.ਐਲ.ਏ. ਗੁਰਲਾਲ ਘਨੌਰ ਨੇ ਕਿਹਾ ਕਿ ਬਲਾਕ ਪੱਧਰੀ ਖੇਡਾਂ ਦੀ ਅਹਿਮੀਅਤ ਖੇਡ ਮੁਕਾਬਲਿਆਂ ਵਿੱਚ ਸਭ ਤੋਂ ਜ਼ਿਆਦਾ ਹੈ ਕਿਉਂਕਿ ਇੱਥੋਂ ਹੀ ਖਿਡਾਰੀਆਂ ਵਿਚਲੀ ਪ੍ਰਤਿਭਾ ਦੀ ਪਹਿਚਾਣ ਹੁੰਦੀ ਹੈ ਤੇ ਉਸ ਨੂੰ ਤਰਾਸ਼ਣ ਦਾ ਮੌਕਾ ਮਿਲਦਾ ਹੈ। 

ਉਨ੍ਹਾਂ ਸੂਬਾ ਵਾਸੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੱਲੋਂ ਖੇਡਾਂ ਵਿੱਚ ਭਾਗ ਨਹੀਂ ਵੀ ਲਿਆ ਗਿਆ, ਉਹ ਪਰਿਵਾਰਾਂ ਸਮੇਤ ਇਨ੍ਹਾਂ ਖੇਡ ਮੁਕਾਬਲਿਆਂ ਨੂੰ ਦੇਖਣ ਜ਼ਰੂਰ ਆਉਣ। ਇਸ ਨਾਲ ਜਿਥੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਹੁੰਦੀ ਹੈ, ਉਥੇ ਹੀ ਛੋਟੇ ਬੱਚਿਆਂ ਵਿੱਚ ਖੇਡਣ ਦੀ ਰੁਚੀ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਨ ਲਾਈਨ ਰਜਿਸਟਰੇਸ਼ਨ 8 ਸਤੰਬਰ ਤੱਕ ਜਾਰੀ ਹੈ, ਜਿਨ੍ਹਾਂ ਖਿਡਾਰੀਆਂ ਨੇ ਹਾਲੇ ਤੱਕ ਅਪਲਾਈ ਨਹੀਂ ਕੀਤਾ ਹੈ ਉਹ ਜ਼ਰੂਰ ਇਨ੍ਹਾਂ ਮੁਕਾਬਲਿਆਂ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab , Punjab Khed Mela 2022 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD