Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਖਿਲਾਫ਼ ਵਿੱਢੀ ਜਾਵੇ ਜਾਗਰੂਕਤਾ ਮੁਹਿੰਮ : ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ

ਏ.ਡੀ.ਸੀ ਗੁਰਪ੍ਰੀਤ ਥਿੰਦ ਨੇ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਪੋਸਟਰ ਕੀਤੇ ਜਾਰੀ

Gurpreet Singh Thind, Additional Deputy Commissioner General, Patiala

Web Admin

Web Admin

5 Dariya News

ਪਟਿਆਲਾ , 05 Sep 2022

Last updated on: Sep 05, 2022, 00:00 IST

ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਯੂਥ ਫੈਡਰੇਸ਼ਨ ਆਫ਼ ਇੰਡੀਆ ਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਸਰਪ੍ਰਸਤੀ ਹੇਠ ਨਸ਼ਿਆਂ ਖਿਲਾਫ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਗੁਰਪ੍ਰੀਤ ਸਿੰਘ ਥਿੰਦ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਨਾਲ ਹਰੇਕ ਵਿਅਕਤੀ ਨੂੰ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਪ੍ਰੋਗਰਾਮ ਕਰਵਾ ਕੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ ਤਾਂ ਹੀ ਇਸ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ।  

ਇਸ ਮੌਕੇ ਉਨ੍ਹਾਂ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਪੋਸਟਰ ਵੀ ਜਾਰੀ ਕੀਤੇ। ਪ੍ਰੋਗਰਾਮ ਦੀ ਪ੍ਰਧਾਨਗੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ ਨੇ ਕੀਤੀ ਅਤੇ ਇਸ ਮੌਕੇ ਵਿਸ਼ੇਸ਼ ਤੌਰ ਉਤੇ ਪੁੱਜੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਮੁਹਿੰਮ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਮੁਹਿੰਮ, ਜਸਪਾਲ ਟਿੱਕਾ, ਸਤਨਾਮ ਸਿੰਘ ਸੱਤਾ ਸਿਬੀਆ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

 

Tags: Gurpreet Singh Thind , Additional Deputy Commissioner General , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD