Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਿਜਲੀ ਖਪਤਕਾਰਾਂ ਦੀਆਂ ਸਿ਼ਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ ‘ਚ 103 ਨੋਡਲ ਸ਼ਿਕਾਇਤ ਕੇਂਦਰ ਸਥਾਪਤ : ਹਰਭਜਨ ਸਿੰਘ ਈ.ਟੀ.ਓ.

ਖਪਤਕਾਰ ਟੋਲ ਫ੍ਰੀ ਨੰਬਰ 1912 ‘ਤੇ ਸ਼ਿਕਾਇਤ ਦਰਜ਼ ਕਰਵਾ ਸਕਦੇ ਨੇ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab State Power Corporation Limited, PSPCL

Web Admin

Web Admin

5 Dariya News

ਚੰਡੀਗੜ੍ਹ , 05 Sep 2022

Last updated on: Sep 05, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਦੇ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ ‘ਚ 103 ਨੋਡਲ ਸਿ਼ਕਾਇਤ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ ਖਪਤਕਾਰ ਟੋਲ ਫ੍ਰੀ ਨੰਬਰ 1912 ‘ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ। 

ਟੋਲ ਫ੍ਰੀ ਨੰਬਰ 1912 ਪ੍ਰਣਾਲੀ ਦੀ ਸਮੀਖਿਆ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸੂਬੇ ਭਰ ‘ਚ ਲਗਭਗ 99 ਲੱਖ ਖਪਤਕਾਰਾਂ ਨੂੰ ਬਿਜਲੀ ਸਪਲਾਈ ਦੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਕੋਲ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਸੰਬੰਧੀ ਸ਼ਿਕਾਇਤਾਂ ਠੀਕ ਕਰਨ ਵਾਸਤੇ 9000 ਤੋਂ ਵੱਧ ਸਮਰਪਿਤ ਕਰਮਚਾਰੀ /ਅਧਿਕਾਰੀ ਹਨ। 

ਮੰਤਰੀ ਨੇ ਦੱਸਿਆ ਕਿ ਉਹ 24 ਘੰਟੇ ਸ਼ਿਫਟਾਂ ਵਿੱਚ ਕੰਮ ਕਰਦੇ ਹਨ, ਜੋ ਕਿ 500 ਸਬ ਡਵੀਜ਼ਨ ਦਫ਼ਤਰਾਂ ਵਿੱਚ ਵੰਡੇ ਹੋਏ ਬਿਜਲੀ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਸੰਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਦੇ ਹਨ। ਸ. ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਇਨ੍ਹਾਂ ਸ਼ਿਕਾਇਤ ਕੇਂਦਰਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਪਟਿਆਲਾ ਵਿਖੇ ਕੰਟਰੋਲ ਰੂਮ ਅਤੇ ਪੰਜ ਜ਼ੋਨਲ ਪੱਧਰ ਤੇ ਵੀ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦਰਜ ਕਰਨ ਲਈ ਖਪਤਕਾਰਾਂ ਕੋਲ ਪਹਿਲਾਂ ਹੀ ਟੋਲ ਫ੍ਰੀ ਨੰਬਰ 1912 `ਤੇ ਕਾਲ ਕਰਨ ਜਾਂ 1912 `ਤੇ ‘’ਨੋ ਸਪਲਾਈ’’ ਮੈਸੇਜ ਕਰਨ ਦਾ ਬਦਲ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦਰਜ ਕਰਾਉਣ ਲਈ ਇੱਕ ਮੋਬਾਈਲ ਐਪ ਐਂਡਰਾਇਡ ਅਤੇ ਆਈ.ਓ.ਐਸ. ਐਪ ਮੋਬਾਈਲ ਫੋਨਾਂ ਲਈ ਵੀ ਉਪਲੱਬਧ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੀ ਕੋਸ਼ਿਸ਼ ਵਿੱਚ ਪੀ.ਐਸ.ਪੀ.ਸੀ.ਐਲ. ਵੱਲੋਂ ਖਪਤਕਾਰਾਂ ਨੂੰ ਮਿਸਡ ਕਾਲਾਂ ’ਤੇ ਸਪਲਾਈ ਦੀਆਂ ਸ਼ਿਕਾਇਤਾਂ ਦੀ ਇੱਕ ਨਵੀਂ ਸਹੂਲਤ ਵੀ 

ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਬਿਜਲੀ ਖਪਤਕਾਰ ਟੋਲ ਫ੍ਰੀ ਨੰਬਰ 1800-180-1512 `ਤੇ ਮਿਸਡ ਕਾਲ ਕਰਕੇ ਸ਼ਿਕਾਇਤਾਂ ਦਰਜ਼ ਕਰਾ ਸਕਦੇ ਹਨ। ਜੇਕਰ ਖਪਤਕਾਰ ਦਾ ਮੋਬਾਈਲ ਨੰਬਰ ਪੀ.ਐਸ.ਪੀ.ਸੀ.ਐਲ. ਨਾਲ ਰਜਿਸਟਰਡ ਨਹੀਂ ਹੈ, ਤਾਂ ਉਨ੍ਹਾਂ ਨੂੰ ਆਪਣੀ ਸ਼ਿਕਾਇਤ ਆਨਲਾਈਨ ਦਰਜ ਕਰਨ ਲਈ ਇੱਕ ਲਿੰਕ ਭੇਜਿਆ ਜਾਂਦਾ ਹੈ। ਇੱਕ ਵਾਰ ਉਸ ਮੋਬਾਈਲ ਤੋਂ ਸ਼ਿਕਾਇਤ ਦਰਜ ਹੋਣ ‘ਤੇ ਖਪਤਕਾਰ ਆਪਣੇ ਆਪ ਹੀ 1912 ਗਾਹਕ ਪ੍ਰਬੰਧਨ ਪ੍ਰਣਾਲੀ ਨਾਲ ਰਜਿਸਟਰ ਹੋ ਜਾਂਦਾ ਹੈ। 

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੀ ਇਸ ਸ਼ਿਕਾਇਤ ਨਿਪਟਾਰਾ ਪ੍ਰਣਾਲੀ ਰਾਹੀਂ ਚਾਲੂ ਸਾਲ ਵਿੱਚ ਹੁਣ ਤੱਕ ਬਿਜਲੀ ਸਪਲਾਈ, ਬਿਲਿੰਗ ਅਤੇ ਮੀਟਰਿੰਗ ਨਾਲ ਸਬੰਧਤ 95 ਲੱਖ ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਸ਼ਿਕਾਇਤ ਦੇ ਨਿਪਟਾਰੇ ਬਾਰੇ ਖਪਤਕਾਰਾਂ ਤੋਂ ਫੀਡ ਬੈਕ ਵੀ ਲਿਆ ਜਾਂਦਾ ਹੈ। 

ਜੇਕਰ ਖਪਤਕਾਰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਤੋਂ ਸੰਤੁਸ਼ਟ ਨਹੀਂ ਹਨ, ਤਾਂ ਉਹ ਸ਼ਿਕਾਇਤਾਂ ਦੇ ਆਟੋਮੈਟਿਕ ਵਾਧੇ ਲਈ 1912 `ਤੇ ਆਪਣੀਆਂ ਟਿੱਪਣੀਆਂ ਦੇ ਨਾਲ ਐਸ.ਐਮ.ਐਸ. ਭੇਜ ਸਕਦੇ ਹਨ। ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਸਿਸਟਮ ਖ਼ਪਤਕਾਰਾਂ ਵੱਲੋਂ ਕੀਤੇ ਗਏ ਫੀਡਬੈਕ ਨੂੰ ਆਟੋਮੈਟਿਕ ਤੌਰ ‘ਤੇ ਵਾਚਦਾ ਹੈ ਅਤੇ ਸਬੰਧਤ ਦਫਤਰਾਂ ਨੂੰ ਭੇਜਦਾ ਹੈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab State Power Corporation Limited , PSPCL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD