Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਬਰਨਾਲਾ ਟੇਬਲ ਟੈਨਿਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਖੇਡ ਮੰਤਰੀ ਮੀਤ ਹੇਅਰ ਨਾਲ ਮੁਲਾਕਾਤ

ਪੰਜਾਬ ਸਰਕਾਰ ਖੇਡ ਸੱਭਿਆਚਾਰ ਬਹਾਲ ਕਰਨ ਲਈ ਯਤਨਸ਼ੀਲ, ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 05 Sep 2022

Last updated on: Sep 05, 2022, 00:00 IST

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਤੰਦਰੁਸਤੀ ਵੱਲ ਲਿਜਾਇਆ ਜਾ ਸਕੇ। ਇਹ ਪ੍ਰਗਟਾਵਾ ਖੇਡ ਮੰਤਰੀ ਪੰਜਾਬ ਸਰਦਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ। ਇਸ ਮੌਕੇ  ਬਰਨਾਲਾ ਟੇਬਲ ਟੈਨਿਸ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਤੀਜੇ ਪੰਜਾਬ ਸਟੇਟ ਰੈਂਕਿੰਗ ਟੇਬਲ ਟੈਨਿਸ ਟੂਰਨਾਮੈਂਟ ਦੇ ਉਦਘਾਟਨ ਦਾ ਸੱਦਾ ਦਿੱਤਾ ਗਿਆ ਜਿਸ 'ਤੇ ਖੇਡ ਮੰਤਰੀ ਵੱਲੋਂ ਸਹਿਮਤੀ ਪ੍ਰਗਟਾਈ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਨੂੰ ਖੇਡਾਂ ਦੇ ਪੱਖੋਂ ਮੋਹਰੀ ਬਣਾਉਣ ਲਈ ਓਹ ਬਰਨਾਲਾ ਵਾਸੀਆਂ ਲਈ ਹਮੇਸ਼ਾਂ ਹਾਜ਼ਰ ਹਨ।

ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਹ ਟੂਰਨਾਮੈਂਟ 24 ਤੋਂ 26 ਸਤੰਬਰ ਤੱਕ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ, ਬਰਨਾਲਾ ਵਿਖੇ ਕਰਵਾਇਆ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਖਿਡਾਰੀ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਤਿੰਨ ਰੋਜ਼ਾ ਸੂਬਾ ਪੱਧਰੀ ਟੂਰਨਾਮੈਂਟ ’ਚ ਅੰਡਰ 11 ਉਮਰ ਵਰਗ, ਅੰਡਰ 13 ਉਮਰ ਵਰਗ, ਅੰਡਰ 15 ਉਮਰ ਵਰਗ, ਅੰਡਰ 17 ਉਮਰ ਵਰਗ, ਅੰਡਰ 19 ਉਮਰ ਵਰਗ (ਲੜਕੇ ਅਤੇ ਲੜਕੀਆਂ), ਮੈੱਨ ਸਿੰਗਲ, ਵਿਮੈੱਨ ਸਿੰਗਲ ਤੇ ਵੈਟਰਨ ਸਿੰਗਲ (40+) ਦੇ ਮੁਕਾਬਲੇ ਕਰਵਾਏ ਜਾਣਗੇ।

ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਰਾਜੀਵ ਗੋਇਲ, ਜੁਆਇੰਟ ਸੈਕਟਰੀ ਸ੍ਰੀ ਰਾਕੇਸ਼ ਮਦਾਨ, ਖਜ਼ਾਨਚੀ ਪੰਕਜ ਬਾਂਸਲ, ਵਾਈਸ ਪ੍ਰਧਾਨ ਦੀਪਕ ਗਰਗ, ਸੀਨੀਅਰ ਵਾਈਸ ਪ੍ਰਧਾਨ ਆਸ਼ੂਤੋਸ਼ ਧਾਰਨੀ , ਵਾਈਸ ਪ੍ਰਧਾਨ ਪ੍ਰਦੀਪ ਸ਼ਰਮਾ ਅਤੇ ਹੋਰ ਮੈਂਬਰ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD