Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀ.ਜੀ.ਸੀ. ਲਾਂਡਰਾਂ ਨੇ ਅਧਿਆਪਕ ਦਿਵਸ ਮੌਕੇ 122 ਫੈਕਲਟੀ ਮੈਂਬਰਾਂ ਨੂੰ ਕੀਤਾ ਸਨਮਾਨਿਤ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, Teachers’ Day, Teachers Day

Web Admin

Web Admin

5 Dariya News

ਲਾਂਡਰਾਂ , 05 Sep 2022

Last updated on: Sep 05, 2022, 00:00 IST

ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾਂ ਵੱਲੋਂ ਅਧਿਆਪਕ ਦਿਵਸ ਮੌਕੇ ਆਪਣੇ ਫੈਕਲਟੀ ਦੇ 122 ਮੈਂਬਰਾਂ ਨੂੰ ਅਕਾਦਮਿਕ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਕੀਤੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਦੌਰਾਨ 26 ਫੈਕਲਟੀ ਮੈਂਬਰਾਂ ਨੂੰ ‘ਬੈਸਟ ਟੀਚਰ ਐਵਾਰਡ’ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਆ ਗਿਆ ਜਦ ਕਿ ਹੋਰਨਾਂ ਮੈਂਬਰਾਂ ਨੂੰ ਟੀਚਰ ਲਰਨਿੰਗ ਪ੍ਰਕਿਿਰਆ ਵਿੱਚ ਉੱਤਮਤਾ ਅਤੇ ਖੋਜ ਤੇ ਨਵੀਨਤਾ ਦੇ ਖੇਤਰ ਵਿੱਚ ਬੇਮਿਸਾਲ ਪ੍ਰਾਪਤੀਆਂ ਲਈ ਮਾਨਤਾ ਦਿੱਤੀ ਗਈ। 

ਸੀਜੀਸੀ ਲਾਂਡਰਾਂ ਦੇ ਅਕਾਦਮਿਕ ਡਾਇਰੈਕਟਰ ਡਾ ਜਗਤਾਰ ਸਿੰਘ ਖੱਟੜਾ ਨੂੰ ਉਨ੍ਹਾਂ ਵੱਲੋਂ ਅਕਾਦਮਿਕ ਖੇਤਰ ਵਿੱਚ 50 ਸਾਲਾਂ ਦੇ ਭਰਪੂਰ ਤਜ਼ੁਰਬੇ ਲਈ ’ਲਾਈਫਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਇਸ ਪ੍ਰੋਗਰਾਮ ਨੂੰ ਯਾਦਗਾਰ ਬਣਾਉਣ ਲਈ ਅਦਾਰੇ ਦੇ ਅਧਿਆਪਕਾਂ ਵੱਲੋਂ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। 

ਜਿਸ ਵਿੱਚ ਅਧਿਆਪਕਾਂ ਨੇ ਸਿੱਖਿਆ, ਖੇਡਾਂ ਨੂੰ ਬੜਾਵਾ ਦੇਣ, ਸ਼ਖਸੀਅਤ ਵਿਕਾਸ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਵਿਿਸ਼ਆਂ ਉੱਤੇ ਸਕਿਟਸ, ਮੀਮਜ਼, ਡਾਂਸ ਅਤੇ ਗੀਤ ਆਦਿ ਵਿਿਭੰਨ ਤਰ੍ਹਾਂ ਦੀਆਂ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ।ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਸੀਜੀਸੀ ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਸ਼ਮੂਲੀਅਤ ਕੀਤੀ। 

ਇਸ ਦੌਰਾਨ ਉਨ੍ਹਾਂ ਨੇ ਫੈਕਲਟੀ ਮੈਂਬਰਾਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਨਾਲ ਹੀ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਸੇਵਾ ਅਤੇ ਸਮਰਪਣ ਲਈ ਤਹਿ ਦਿਲੋਂ ਧੰਨਵਾਦ ਵੀ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਸੀਜੀਸੀ ਲਾਂਡਰਾ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਸੀਜੀਸੀ ਦੀ ਉੱਤਮਤਾ ਦੀ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਵਿੱਚ ਫੈਕਲਟੀ ਮੈਂਬਰਾਂ ਦੇ ਅਣਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। 

ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਤੇਜ਼ ਰਫ਼ਤਾਰੀ ਵਿਕਾਸ ਅਤੇ ਗਤੀਸ਼ੀਲਤਾ ਨੂੰ ਰੇਖਾਂਕਿਤ ਕਰਦਿਆਂ ਉਨ੍ਹਾਂ ਨੇ ਅਧਿਆਪਕਾਂ ਨੂੰ ਆਪਣੀ ਜਾਣਕਾਰੀ ਅਤੇ ਹੁਨਰ ਵਿੱਚ ਸਮੇਂ ਦੇ ਹਿਸਾਬ ਨਾਲ ਹੋਰ ਸੁਧਾਰ (ਬਦਲਾਅ) ਲਿਆਉਣ ਲਈ ਪ੍ਰੋਤਸਾਹਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਅੱਗੇ ਵਧਾਉਣ ਲਈ ਪਲੇਟਫਾਰਮ ਅਤੇ ਮੌਕੇ ਪ੍ਰਦਾਨ ਕਰਨ ਲਈ ਸੀਜੀਸੀ ਦੀ ਵਚਨਬੱਧਤਾ ਦਾ ਭਰੋਸਾ ਵੀ ਦਿਵਾਇਆ। ਫੈਕਲਟੀ ਮੈਂਬਰਾਂ ਨੂੰ ਸੰਬੋਧਿਤ ਕਰਦਿਆਂ  

ਉਨ੍ਹਾਂ ਨੇ ਸਾਰਿਆਂ ਨੂੰ ਵੱਡੇ ਸੁਪਨੇ ਦੇਖਣਾ ਜਾਰੀ ਰੱਖਣ, ਆਪਣੇ ਨਿੱਜੀ ਟੀਚੇ ਨਿਰਧਾਰਤ ਕਰਨ ਅਤੇ ਉਨ੍ਹਾਂ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਆਪਣਾ ਰੋਡਮੈਪ ਤਿਆਰ ਕਰਨ ਲਈ ਦੀ ਸਲਾਹ ਵੀ ਦਿੱਤੀ।ਅੰਤ ਵਿੱਚ ਇਨਾਮ ਵੰਡ ਸਮਾਗਮ ਨਾਲ ਇਸ ਵਿਸ਼ੇਸ਼ ਪ੍ਰੋਗਰਾਮ ਦੀ ਸਫਲਤਾਪੂਰਵਕ ਸਮਾਪਤੀ ਕੀਤੀ ਗਈ। ਸਰਵੋਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਵਿੱਚ ਪ੍ਰੋ.ਅਰੁਣੀ ਬੱਤਾ, ਪ੍ਰੋ.(ਡਾ.) ਰਵੀ ਕੁਮਾਰ ਸ਼ਰਮਾ, ਪ੍ਰੋ ਨੀਰੂ ਜਸਵਾਲ, ਪ੍ਰੋ.(ਡਾ.)ਚਾਰੂ ਮੇਹਨ, ਪ੍ਰੋ. (ਡਾ.) ਪ੍ਰੀਤੀ, ਪ੍ਰੋ ਰਜਨੀਸ਼ ਕੁਮਾਰ, ਪ੍ਰੋ.(ਡਾ.)ਮਨਪ੍ਰੀਤ ਕੌਰ, ਪ੍ਰੋ. ਪੰਕਜ ਪਲਟਾ, ਪ੍ਰੋ.(ਡਾ.) ਸੰਗੀਤਾ, ਪ੍ਰੋ ਰੀਚਾ ਸੂਦ, ਪ੍ਰੋ.(ਡਾ.) ਅੰਕੁਰ ਸਿੰਘਲ, ਪ੍ਰੋ.(ਡਾ.) ਭਾਵਨਾ ਟੰਡਨ, ਪ੍ਰੋ.(ਡਾ.)ਸੁਪ੍ਰੀਆ ਅਗਨੀਹੋਤਰੀ, ਪ੍ਰੋ. ਅਭਿਨਵ ਸ਼ਰਮਾ, ਪ੍ਰੋ. ਪੱਲਵੀ ਅਹੀਰਾਓ, ਪ੍ਰੋ.ਮਿਨਾਕਸ਼ੀ ਜਸਵਾਲ, ਪ੍ਰੋ. ਕੀਰਤੀ ਪਰਾਸ਼ਰ ਆਦਿ ਸ਼ਾਮਲ ਸਨ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , Teachers’ Day , Teachers Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD